Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਬੇਲਾਰੂਸ ਖਿਲਾਫ ਨਵੀਆਂ ਪਾਬੰਦੀਆਂ ਦਾ ਐਲਾਨ ਕਰੇਗਾ ਕੈਨੇਡਾ

November 22, 2022 08:47 AM

ਓਟਵਾ, 22 ਨਵੰਬਰ (ਪੋਸਟ ਬਿਊਰੋ) : ਯੂਕਰੇਨ ਨਾਲ ਵਿੱਢੇ ਸੰਘਰਸ਼ ਦੇ ਮਾਮਲੇ ਵਿੱਚ ਰੂਸ ਦੀ ਹਮਾਇਤ ਕਰਨ ਵਾਲੇ ਬੇਲਾਰੂਸ ਖਿਲਾਫ ਕੈਨੇਡਾ ਵੱਲੋਂ ਨਵੀਆਂ ਪਾਬੰਦੀਆਂ ਦਾ ਐਲਾਨ ਕੀਤਾ ਜਾਵੇਗਾ। ਵਿਦੇਸ਼ ਮੰਤਰੀ ਮਿਲੇਨੀ ਜੋਲੀ ਵੱਲੋਂ ਇਨ੍ਹਾਂ ਪਾਬੰਦੀਆਂ ਦਾ ਐਲਾਨ ਅੱਜ ਕੀਤਾ ਜਾਵੇਗਾ। ਜਿ਼ਕਰਯੋਗ ਹੈ ਕਿ ਬੇਲਾਰੂਸ ਦੀ ਵਿਰੋਧੀ ਧਿਰ ਦੀ ਆਗੂ ਕੈਨੇਡਾ ਦੇ ਦੌਰੇ ਉੱਤੇ ਆਈ ਹੋਈ ਹੈ।
ਇੱਕ ਬਿਆਨ ਵਿੱਚ ਜੋਲੀ ਨੇ ਆਖਿਆ ਕਿ ਬੇਲਾਰੂਸ ਦੇ ਆਗੂਆਂ ਵੱਲੋਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਵਾਲਿਆਂ ਦਾ ਸਾਥ ਦਿੱਤਾ ਜਾ ਰਿਹਾ ਹੈ ਤੇ ਰੂਸ ਵੱਲੋਂ ਬੇਕਸੂਰਾਂ ਉੱਤੇ ਕੀਤੇ ਜਾ ਰਹੇ ਹਮਲਿਆਂ ਲਈ ਰਾਹ ਪੱਧਰਾ ਕਰਕੇ ਦਿੱਤਾ ਜਾ ਰਿਹਾ ਹੈ। ਕੈਨੇਡਾ ਵੱਲੋਂ ਬੇਲਾਰੂਸ ਦੇ 22 ਅਧਿਕਾਰੀਆਂ ਨੂੰ ਪਾਬੰਦੀਆਂ ਵਾਲੀ ਸੂਚੀ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿੱਚ ਉਹ ਲੋਕ ਵੀ ਸ਼ਾਮਲ ਹੋਣਗੇ ਜਿਹੜੇ ਰੂਸੀ ਫੌਜ ਦੇ ਕਰਮਚਾਰੀਆਂ ਤੇ ਸਾਜ਼ੋ ਸਮਾਨ ਦੀ ਢੋਆ ਢੁਆਈ ਵਿੱਚ ਸ਼ਾਮਲ ਹੋਣਗੇ ਜਾਂ ਜਿਨ੍ਹਾਂ ਨੇ ਉਨ੍ਹਾਂ ਨੂੰ ਪਨਾਹ ਦਿੱਤੀ ਹੋਵੇਗੀ।
ਇਨ੍ਹਾਂ ਪਾਬੰਦੀਆਂ ਦਾ ਅਸਰ ਉਨ੍ਹਾਂ 16 ਬੇਲਾਰੂਸੀ ਕੰਪਨੀਆਂ ਉੱਤੇ ਵੀ ਪਵੇਗਾ ਜਿਹੜੀਆਂ ਫੌਜ ਲਈ ਉਤਪਾਦਨ, ਤਕਨਾਲੋਜੀ, ਇੰਜੀਨੀਅਰਿੰਗ, ਬੈਂਕਿੰਗ ਤੇ ਰੇਲ ਸੈਕਟਰਜ਼ ਮੁਹੱਈਆ ਕਰਾਵੇਗਾ। ਇਹ ਐਲਾਨ ਉਸ ਸਮੇਂ ਆਇਆ ਹੈ ਜਦੋਂ ਦੇਸ਼ ਦੀ ਜਲਾਵਤਨ ਵਿਰੋਧੀ ਧਿਰ ਦੀ ਆਗੂ ਸਵੇਤਲਾਨਾ ਸਿਖਾਨੁਸਕਾਯਾ, ਜੋਲੀ, ਐਮਪੀਜ਼ ਤੇ ਸੈਨੇਟਰਜ਼ ਨੂੰ ਮਿਲਣ ਲਈ ਕੈਨੇਡਾ ਦੇ ਦੌਰੇ ਉੱਤੇ ਹੈ।ਜੋਲੀ ਨੇ ਆਖਿਆ ਕਿ ਉਹ ਸਵੇਤਲਾਨਾ ਨਾਲ ਰਾਸ਼ਟਰਪਤੀ ਅਲੈਗਜੈ਼ਂਡਰ ਲੁਕਾਸੈਂਕੋ ਦੇ ਸ਼ਾਸਨਕਾਲ ਬਾਰੇ ਤੇ ਰੂਸ ਵੱਲੋਂ ਯੂਕਰੇਨ ਨਾਲ ਛੇੜੀ ਜੰਗ ਸਬੰਧੀ ਉਨ੍ਹਾਂ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਬਾਰੇ ਗੱਲ ਕਰਨਗੇ। ਇਸ ਦੇ ਨਾਲ ਹੀ ਬੇਲਾਰੂਸ ਵਿੱਚ ਜਮਹੂਰੀਅਤ ਬਹਾਲ ਰੱਖਣ ਦੀ ਅਹਿਮੀਅਤ ਬਾਰੇ ਵੀ ਚਰਚਾ ਕਰਨਗੇ।
ਜਿ਼ਕਰਯੋਗ ਹੈ ਕਿ ਲੁਕਾਸੈਂਕੋ 2020 ਦੀਆਂ ਚੋਣਾਂ ਵਿੱਚ ਸੱਤਾ ਵਿੱਚ ਆਏ ਤੇ ਉਨ੍ਹਾਂ ਨੂੰ ਜਾਅਲਸਾਜ਼ ਵੀ ਆਖਿਆ ਜਾਂਦਾ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ