Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਪੰਜਾਬ ਸਰਕਾਰ ਨੇ ਭੋਜਨ ਪਦਾਰਥਾਂ ਦੀ ਮਿਲਾਵਟ ਪ੍ਰਤੀ ਨਾ ਕਾਬਲੇ ਬਰਦਾਸ਼ਤ ਪਹੁੰਚ ਅਪਣਾਈ

November 22, 2022 03:09 PM

-ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਮਿਲਾਵਟਖੋਰਾਂ ਨੂੰ ਕੰਟਰੋਲ ਕਰਨ ਲਈ ਨਿਗਰਾਨੀ ਤੇਜ਼ ਕਰਨ ਆਦੇਸ਼
-ਮੁੱਖ ਸਕੱਤਰ ਨੇ ਪੰਜਾਬ ਵਾਸੀਆਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਭੋਜਨ ਮੁਹੱਈਆ ਕਰਵਾਉਣ ਲਈ ਉੱਚ-ਪੱਧਰੀ ਮੀਟਿੰਗ ਬੁਲਾਈ


ਚੰਡੀਗੜ੍ਹ, 22 ਨਵੰਬਰ (ਪੋਸਟ ਬਿਊਰੋ): ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਭੋਜਨ ਅਤੇ ਸਿਹਤਮੰਦ ਖੁਰਾਕ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅੱਜ ਖੁਰਾਕ ਅਤੇ ਦੁੱਧ ਉਤਪਾਦਾਂ ਵਿੱਚ ਮਿਲਾਵਟਖੋਰੀ ਦੀਆਂ ਅਨੈਤਿਕ ਗਤੀਵਿਧੀਆਂ ਬਾਰੇ ਚਰਚਾ ਕਰਨ ਅਤੇ ਇਸ ਦੇ ਕੰਟਰੋਲ ਵਾਸਤੇ ਉਪਾਅ ਕਰਨ ਲਈ ਮੀਟਿੰਗ ਬੁਲਾਈ।
ਮੁੱਖ ਸਕੱਤਰ ਜੰਜੂਆ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਖ਼ਤ ਹਦਾਇਤਾਂ ਹਨ ਕਿ ਲੋਕਾਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸੂਬਾ ਸਰਕਾਰ ਦੀ ਮਿਲਾਵਟਖੋਰੀ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ ਅਪਣਾਏ ਜਾਣ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਖ਼ੁਰਾਕ ਅਤੇ ਡਰੱਗ ਪ੍ਰਬੰਧਨ (ਐਫ.ਡੀ.ਏ.) ਦੇ ਕਮਿਸ਼ਨਰ ਡਾ. ਅਭਿਨਵ ਤ੍ਰਿਖਾ ਨੇ ਮੁੱਖ ਸਕੱਤਰ ਨੂੰ ਫੂਡ ਸੇਫਟੀ ਵਿੰਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ, ਜਿਸ ਵਿੱਚ ਐਫ.ਬੀ.ਓ. ਅਤੇ ਖਪਤਕਾਰਾਂ ਵਿੱਚ ਜਾਗਰੂਕਤਾ ਪੈਦਾ ਕਰਨਾ, ਲਾਇਸੈਂਸ/ਰਜਿਸਟਰੇਸ਼ਨ, ਨਿਰੀਖਣ, ਸੈਂਪਲਿੰਗ, ਈਟ ਰਾਈਟ ਸਰਟੀਫਿਕੇਸ਼ਨ ਕਰਨਾ ਸ਼ਾਮਲ ਹਨ।
ਮੁੱਖ ਸਕੱਤਰ ਨੇ ਖੁਰਾਕ ਤੇ ਡਰੱਗ ਪ੍ਰਬੰਧਨ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਉਤੇ ਜ਼ੋਰ ਦਿੰਦਿਆਂ ਸਟਾਫ ਦੀ ਭਰਤੀ, ਨਿਗਰਾਨੀ ਟੀਮਾਂ ਲਈ ਵਾਹਨਾਂ ਦੀ ਵਿਵਸਥਾ ਅਤੇ ਸੂਬੇ ਭਰ ਵਿੱਚ ਹੋਰ ਨਵੀਆਂ ਲੈਬ ਸਥਾਪਤ ਕਰਨ ਦੀ ਗੱਲ ਕਹੀ। ਉਨ੍ਹਾਂ ਚੈਕਿੰਗ ਟੀਮਾਂ ਦੀਆਂ ਗਤੀਵਿਧੀਆਂ ਵਧਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਦੁੱਧ ਤੋਂ ਤਿਆਰ ਹੋਣ ਵਾਲੇ ਉਤਪਾਦਾਂ ਜਿਵੇਂ ਕਿ ਮੱਖਣ, ਪਨੀਰ ਤੇ ਦੇਸੀ ਘਿਓ ਦੀ ਮਿਲਾਵਟ ਕਰਨ ਵਾਲਿਆਂ ਉਤੇ ਸਖਤੀ ਕਰਦਿਆਂ ਛਾਪੇਮਾਰੀ ਕੀਤੀ ਜਾਵੇ। ਇਸ ਸਬੰਧੀ ਨਿਗਰਾਨ ਟੀਮਾਂ ਦੀ ਗਿਣਤੀ ਵਧਾਈ ਜਾਵੇ।
ਮੀਟਿੰਗ ਵਿੱਚ ਵਿੱਤ ਕਮਿਸ਼ਨਰ ਸਹਿਕਾਰਤਾ ਰਵਨੀਤ ਕੌਰ, ਸਕੱਤਰ ਖੇਤੀਬਾੜੀ ਤੇ ਕਿਸਾਨ ਭਲਾਈ ਅਰਸ਼ਦੀਪ ਸਿੰਘ ਥਿੰਦ, ਮਿਲਕਫੈਡ ਦੇ ਐਮ.ਡੀ. ਅਮਿਤ ਢਾਕਾ, ਪੰਜਾਬ ਐਗਰੋ ਦੇ ਐਮ.ਡੀ. ਮਨਜੀਤ ਸਿੰਘ ਬਰਾੜ, ਮਾਰਕਫੈਡ ਦੇ ਐਮ.ਡੀ. ਰਾਮਵੀਰ, ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਵਾਈਸ ਚਾਂਸਲਰ ਡਾ.ਇੰਦਰਜੀਤ ਸਿੰਘ, ਡਾਇਰੈਕਟਰ ਲੈਬ ਰਵਨੀਤ ਕੌਰ ਤੇ ਜੁਆਇੰਟ ਕਮਿਸ਼ਨਰ ਖੁਰਾਕ ਮਨੋਜ ਖੋਸਲਾ ਵੀ ਹਾਜ਼ਰ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ