Welcome to Canadian Punjabi Post
Follow us on

01

July 2025
 
ਪੰਜਾਬ

ਸਮਾਜ ਵਿਰੋਧੀ ਅਨਸਰਾਂ ’ਤੇ ਨਕੇਲ ਕੱਸਣ ਲਈ ਪੰਜਾਬ ਪੁਲਿਸ ਸੂਬੇ ਵਿੱਚ ਹਾਈਟੈਕ ਨਾਕਿਆਂ ਨੂੰ ਕਰੇਗੀ ਮੁੜ ਸੁਰਜੀਤ

November 22, 2022 03:10 PM

-ਏਡੀਜੀਪੀ ਅਰਪਿਤ ਸ਼ੁਕਲਾ ਨੇ ਕਾਨੂੰਨ ਅਤੇ ਵਿਵਸਥਾ ਦੀ ਸਮੀਖਿਆ ਕਰਨ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਚੰਡੀਗੜ੍ਹ, 22 ਨਵੰਬਰ (ਪੋਸਟ ਬਿਊਰੋ): ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਅੱਜ ਕਿਹਾ ਕਿ ਸੂਬੇ ਦੇ ਸਾਰੇ ਹਾਈਟੈਕ ਨਾਕਿਆਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ।
ਉਹਨਾਂ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਖਾਸ ਤੌਰ ’ਤੇ ਰਾਤ ਵੇਲੇ ਪੁਲਿਸ ਚੌਕੀਆਂ ਵਿੱਚ ਵਾਧਾ ਕਰਨ ਅਤੇ ਹਰੇਕ ਨਾਕੇ ’ਤੇ ਵੱਧ ਤੋਂ ਵੱਧ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ, ਜਿਸ ਨਾਲ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਇਹ ਵੀ ਸਲਾਹ ਦਿੱਤੀ ਕਿ ਸਾਰੇ ਨਾਕਿਆਂ ਦਰਮਿਆਨ ਇਸ ਤਰੀਕੇ ਨਾਲ ਤਾਲਮੇਲ ਕੀਤਾ ਜਾਣਾ ਚਾਹੀਦਾ ਹੈ ਕਿ ਕਿਸੇ ਵੀ ਘਟਨਾ ਦੀ ਸੂਚਨਾ ਮਿਲਣ ‘ਤੇ ਤੁਰੰਤ ਸਰਗਰਮ ਹੋ ਜਾਣ।
ਏਡੀਜੀਪੀ ਅਰਪਿਤ ਸ਼ੁਕਲਾ ਜਲੰਧਰ ਰੇਂਜ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਸਬੰਧੀ ਫਗਵਾੜਾ ਵਿੱਚ ਹੋਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਆਈ.ਜੀ.ਪੀ. ਜਲੰਧਰ ਰੇਂਜ ਗੁਰਸ਼ਰਨ ਸੰਧੂ ਅਤੇ ਐਸਐਸਪੀ ਕਪੂਰਥਲਾ ਨਵਨੀਤ ਬੈਂਸ ਵੀ ਹਾਜ਼ਰ ਸਨ।
ਉਨ੍ਹਾਂ ਸਮੂਹ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸਮਾਜ ਵਿਰੋਧੀ ਅਨਸਰਾਂ ’ਤੇ ਬਾਜ਼ ਅੱਖ ਰੱਖਣ ਅਤੇ ਚੌਕਸੀ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ। ਉਨ੍ਹਾਂ ਮੀਟਿੰਗ ਦੌਰਾਨ ਅਮਨ-ਕਾਨੂੰਨ ਨਾਲ ਸਬੰਧਤ ਅਹਿਮ ਮਾਮਲਿਆਂ ਬਾਰੇ ਵੀ ਹਦਾਇਤਾਂ ਜਾਰੀ ਕੀਤੀਆਂ।
ਏ.ਡੀ.ਜੀ.ਪੀ. ਨੇ ਕਿਹਾ ਕਿ ਪੁਲਿਸ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਦਿਨ ਰਾਤ ਕੰਮ ਕਰ ਰਹੀ ਹੈ। ਇਸ ਤੋਂ ਇਲਾਵਾ, ਰਾਜ ਵਿੱਚ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਵਿੱਚ ਕਾਫ਼ੀ ਸਫ਼ਲਤਾ ਮਿਲ ਰਹੀ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ