Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਵਿਜੀਲੈਂਸ ਵੱਲੋਂ ਲੁਧਿਆਣਾ ਟੈਂਡਰ ਘੁਟਾਲੇ ਵਿੱਚ ਦੋ ਡੀ.ਐੱਫ.ਐੱਸ.ਸੀ ਗ੍ਰਿਫਤਾਰ

November 22, 2022 03:11 PM

-ਸਾਬਕਾ ਮੰਤਰੀ ਆਸ਼ੂ ਦੇ ਦੋ ਨਿੱਜੀ ਸਹਾਇਕ ਅਤੇ ਡਿਪਟੀ ਡਾਇਰੈਕਟਰ ਆਰ. ਕੇ. ਸਿੰਗਲਾ ਖਿਲਾਫ ਪੀ.ਓ. ਦੀ ਕਾਰਵਾਈ ਸ਼ੁਰੂ
ਚੰਡੀਗੜ੍ਹ, 22 ਨਵੰਬਰ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੰਗਲਵਾਰ ਨੂੰ ਲੁਧਿਆਣਾ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਹੋਏ ਟੈਂਡਰ ਘੁਟਾਲੇ ਵਿੱਚ ਸ਼ਾਮਲ ਦੋ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰਾਂ (ਡੀਐਫਐਸਸੀ) ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਨੇ ਆਰ.ਕੇ. ਸਿੰਗਲਾ, ਡਿਪਟੀ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਸਮੇਤ ਪੰਕਜ ਕੁਮਾਰ ਉਰਫ ਮੀਨੂ ਮਲਹੋਤਰਾ ਅਤੇ ਇੰਦਰਜੀਤ ਸਿੰਘ ਉਰਫ ਇੰਦੀ, ਦੋਵੇਂ ਸਾਬਕਾ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਿੱਜੀ ਸਹਾਇਕ, ਨੂੰ ਭਗੌੜਾ ਕਰਾਰ ਦੇਣ ਵਿਰੁੱਧ ਅਦਾਲਤੀ ਕਾਰਵਾਈ ਅਰੰਭ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਠੇਕੇਦਾਰ ਤੇਲੂ ਰਾਮ, ਜਗਰੂਪ ਸਿੰਘ, ਸੰਦੀਪ ਭਾਟੀਆ ਅਤੇ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕਾਂ/ਭਾਈਵਾਲਾਂ ਸਮੇਤ ਪੰਜਾਬ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਵੱਖ-ਵੱਖ ਅਨਾਜ ਮੰਡੀਆਂ ਵਿੱਚ ਲੇਬਰ ਅਤੇ ਢੋਆ-ਢੁਆਈ ਦੇ ਟੈਂਡਰ ਅਲਾਟ ਕਰਨ ਲਈ ਸਬੰਧਤ ਖਰੀਦ ਏਜੰਸੀਆਂ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੇ ਵਿਰੁੱਧ ਐਫਆਈਆਰ ਨੰਬਰ 11 ਮਿਤੀ 16-08-2022, ਆਈਪੀਸੀ ਦੀ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 12, 13(2) ਤਹਿਤ ਪਹਿਲਾਂ ਹੀ ਕੇਸ ਦਰਜ ਕੀਤਾ ਹੋਇਆ ਹੈ।
ਉਨ੍ਹਾਂ ਦੱਸਿਆ ਕਿ ਇਸ ਮੁਕੱਦਮੇ ਵਿੱਚ ਮੁਲਜ਼ਮ ਤੇਲੂ ਰਾਮ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਕ੍ਰਿਸ਼ਨ ਲਾਲ ਧੋਤੀਵਾਲਾ ਅਤੇ ਅਨਿਲ ਜੈਨ (ਦੋਵੇਂ ਆੜਤੀਏ) ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਅਤੇ ਨਿਆਂਇਕ ਹਿਰਾਸਤ ਵਿੱਚ ਹਨ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਹੀ ਭਾਰਤ ਭੂਸ਼ਣ ਆਸ਼ੂ, ਤੇਲੂ ਰਾਮ ਅਤੇ ਕ੍ਰਿਸ਼ਨ ਲਾਲ ਵਿਰੁੱਧ ਲੁਧਿਆਣਾ ਦੀ ਸਮਰੱਥ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾ ਚੁੱਕਾ ਹੈ।
ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਾਮਲੇ ਦੀ ਤਫਤੀਸ਼ ਦੌਰਾਨ ਵਿਜੀਲੈਂਸ ਬਿਊਰੋ ਨੇ ਅੱਜ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿੱਚ ਸੁਖਵਿੰਦਰ ਸਿੰਘ ਗਿੱਲ ਤਤਕਾਲੀ ਡੀਐਫਐਸਸੀ ਲੁਧਿਆਣਾ ਪੱਛਮੀ ਅਤੇ ਹਰਵੀਨ ਕੌਰ ਤਤਕਾਲੀ ਡੀਐਫਐਸਸੀ ਲੁਧਿਆਣਾ ਪੂਰਬੀ ਸਨ ਜੋ ਇਸ ਸਮੇਂ ਸੁਖਵਿੰਦਰ ਸਿੰਘ ਗਿੱਲ ਡੀਐਫਐਸਸੀ ਫਰੀਦਕੋਟ ਅਤੇ ਹਰਵੀਨ ਕੌਰ ਡੀਐਫਐਸਸੀ ਜਲੰਧਰ ਤਾਇਨਾਤ ਹਨ।
ਉਨ੍ਹਾਂ ਕਿਹਾ ਕਿ ਉਕਤ ਟੈਂਡਰਾਂ ਦੀ ਅਲਾਟਮੈਂਟ ਸਮੇਂ ਇਹ ਦੋਸ਼ੀ ਜ਼ਿਲ੍ਹਾ ਟੈਂਡਰ ਕਮੇਟੀ ਦੇ ਮੈਂਬਰ/ਕਨਵੀਨਰ ਸਨ। ਉਹ ਕਮੇਟੀ ਦੇ ਹੋਰ ਮੈਂਬਰਾਂ ਦੇ ਨਾਲ ਟੈਂਡਰਾਂ ਨਾਲ ਸਬੰਧਤ ਦਸਤਾਵੇਜ਼ਾਂ ਦੀ ਜਾਂਚ ਕਰਨ ਲਈ ਜ਼ਿੰਮੇਵਾਰ ਸਨ, ਜਿਸ ਵਿੱਚ ਟਰਾਂਸਪੋਰਟ ਵਾਹਨਾਂ ਦੀ ਸੂਚੀ ਵੀ ਸ਼ਾਮਲ ਸੀ ਪਰ ਉਨ੍ਹਾਂ ਨੇ ਜਾਣਬੁੱਝ ਕੇ ਵਾਹਨਾਂ ਦੇ ਰਜਿਸਟਰੇਸ਼ਨ ਨੰਬਰਾਂ ਦੀ ਤਸਦੀਕ ਨਹੀਂ ਕਰਵਾਈ ਕਿਉਂਕਿ ਵਾਹਨਾਂ ਦੀ ਨੱਥੀ ਸੂਚੀ ਵਿੱਚ ਸਕੂਟਰਾਂ, ਮੋਟਰਸਾਈਕਲਾਂ ਆਦਿ ਦੇ ਨੰਬਰ ਲਿਖੇ ਗਏ ਸਨ। ਉਨ੍ਹਾਂ ਕਿਹਾ ਕਿ ਠੇਕੇਦਾਰਾਂ ਵੱਲੋਂ ਗਲਤ ਦਸਤਾਵੇਜ਼ ਪੇਸ਼ ਕਰਨ ਦੇ ਬਾਵਜੂਦ ਉਪਰੋਕਤ ਅਧਿਕਾਰੀਆਂ ਨੇ ਆਪਣੇ ਚਹੇਤੇ ਵਿਅਕਤੀਆਂ/ਠੇਕੇਦਾਰਾਂ ਤੋਂ ਰਿਸ਼ਵਤ ਲੈ ਕੇ ਟੈਂਡਰ ਅਲਾਟ ਕਰ ਦਿੱਤੇ।
ਬੁਲਾਰੇ ਨੇ ਅੱਗੇ ਦੱਸਿਆ ਕਿ ਤਫਤੀਸ਼ ਅਨੁਸਾਰ ਸੁਖਵਿੰਦਰ ਸਿੰਘ ਡੀਐਫਐਸਸੀ ਨੇ 2 ਲੱਖ ਰੁਪਏ ਅਤੇ ਇੱਕ ਆਈਫੋਨ ਰਿਸ਼ਵਤ ਵਜੋਂ ਲਿਆ ਸੀ ਅਤੇ ਹਰਵੀਨ ਕੌਰ ਡੀਐਫਐਸਸੀ ਨੇ ਮੁਲਜ਼ਮ ਤੇਲੂ ਰਾਮ ਠੇਕੇਦਾਰ ਤੋਂ ਠੇਕੇਦਾਰਾਂ/ਟੈਂਡਰਰਾਂ ਦਾ ਪੱਖ ਪੂਰਨ ਲਈ 3 ਲੱਖ ਰੁਪਏ ਰਿਸ਼ਵਤ ਵਜੋਂ ਲਏ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬਿਉਰੋ ਵੱਲੋਂ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ