Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਵਲੋਂ ਪਿੰਡਾਂ ਵਿਚ ਵਿਕਾਸ ਦੇ ਟੀਚੇ ਸਮਾਂਬੱਧ ਪੂਰੇ ਕਰਨ ਦੇ ਨਿਰਦੇਸ਼

November 22, 2022 03:12 PM

-ਛੱਪੜਾਂ ਦੀ ਸਫਾਈ ਦਾ ਕੰਮ ਪਹਿਲ ਦੇ ਅਧਾਰ ‘ਤੇ ਵਿੱਢਿਆ ਜਾਵੇ
-1.28 ਲੱਖ ਏਕੜ ਪੰਚਾਇਤੀ ਜ਼ਮੀਨ ਦੀ ਕੀਤੀ ਗਈ ਸ਼ਨਾਖਤ, ਕਬਜ਼ੇ ਲੈਣ ਲਈ ਪ੍ਰਕ੍ਰਿਆ ਸ਼ੁਰੂ ਕਰਨ ਦੇ ਨਿਰਦੇਸ਼


ਚੰਡੀਗੜ੍ਹ, 22 ਨਵੰਬਰ (ਪੋਸਟ ਬਿਊਰੋ): ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰੇਦਸ਼ ਦਿੱਤੇ ਹਨ ਕਿ ਪਿੰਡਾ ਵਿਚ ਵਿਕਾਸ ਦੇ ਟੀਚੇ ਸਮਾਂਬੱਧ ਪੂਰੇ ਕੀਤੇ ਜਾਣ।ਅੱਜ ਇਥੇ ਪੇਂਡੂ ਵਿਕਾਸ ਵਿਭਾਗ ਦੇ ਵਿੱਤੀ ਕਮਿਸ਼ਨਰ ਕੇ. ਸ਼ਿਵਾ ਪ੍ਰਸਾਦ, ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਸੰਯੁਕਤ ਕਮਿਸ਼ਨਰ ਵਿਕਾਸ ਅਮਿਤ ਕੁਮਾਰ ਦੀ ਮੌਜੂਦਗੀ ਵਿਚ ਵਧੀਕ ਡਿਪਟੀ ਕਮਿਸ਼ਨਰਾਂ (ਵਿਕਾਸ) ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰਾਂ ਨਾਲ ਮੀਟਿੰਗ ਦੌਰਾਨ ਪੇਂਡੂ ਵਿਕਾਸ ਮੰਤਰੀ ਨੇ ਹੁਕਮ ਜਾਰੀ ਕੀਤੇ ਕਿ 31 ਮਾਰਚ ਨੂੰ ਮੌਜੂਦਾ ਸਰਕਾਰ ਵਲੋਂ ਪਿੰਡਾਂ ਵਿਚ ਕੀਤੇ ਵਿਕਾਸ ਕਾਰਜ਼ਾਂ ਦੀ ਰਿਪੋਰਟ ਪੇਸ਼ ਕੀਤੀ ਜਾਵੇ ਜਿਸ ਦੀ ਉਸ ਦਿਨ ਸਮੀਖਿਆ ਕੀਤੀ ਜਾਵੇਗੀ, ਇਸ ਲਈ ਸਾਰੇ ਵਿਕਾਸ ਕਾਰਜ਼ਾਂ ਸਮਾਂ ਰਹਿੰਦੇ ਪੂਰੇ ਕਰ ਲਏ ਜਾਣ।
ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪਿੰਡਾਂ ਵਿਚ ਛੱਪੜਾਂ ਦੀ ਸਫਾਈ ਅਤੇ ਲੋਕਾਂ ਨੂੰ ਸਾਫ ਪੀਣ ਵਾਲਾ ਪਾਣੀ ਪਹਿਲ ਦੇ ਅਧਾਰ ‘ਤੇ ਮੁਹੱਈਆ ਕਰਵਾਉਣ ਲਈ ਸਿਰਤੋੜ ਯਤਨ ਕੀਤੇ ਜਾਣ।ਉਨ੍ਹਾਂ ਨਾਲ ਹੀ ਅਧਿਕਾਰੀਆਂ ਨੂੰ ਚਿਾਤਵਨੀ ਵੀ ਦਿੱਤੀ ਕਿ ਤਹਿ ਟੀਚੇ ਪੂਰੇ ਨਾ ਕਰਨ ਅਤੇ ਸਕੀਮਾਂ ਦੀਆਂ ਗ੍ਰਾਂਟਾ ਦੇ ਪੈਸੇ ਦੀ ਪੂਰੀ ਅਤੇ ਸਹੀ ਵਰਤੋ ਨਾ ਕਰਨ ਵਾਲਿਆਂ ਦੀ ਜਾਵਾਬਦੇਹੀ ਤਹਿ ਕੀਤੀ ਜਾਵੇਗੀ।
ਇੱਕ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਪੇਂਡੂ ਵਿਕਾਸ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਾਰਕਾਰ ਵਲੋਂ ਸ਼ਾਮਲਾਤ ਜ਼ਮੀਨਾਂ ਤੋਂ ਨਜ਼ਾਇਜ਼ ਕਬਜ਼ੇ ਛੁਡਵਾਉਣ ਦੇ ਨਾਲ ਨਾਲ ਅਜਿਹੀਆਂ ਪੰਚਾਇਤੀ ਜ਼ਮੀਨਾਂ ਦੀ ਸ਼ਨਾਖਤ ਕਰਨ ਦੀ ਮੁਹਿੰਮ ਵੀ ਵਿੱਡੀ ਗਈ ਸੀ ਜੋ ਪੰਚਾਇਤਾਂ ਦੀ ਮਾਲਕੀ ਸੀ ਪਰ ਇਹ ਮੁੱਖ ਤੌਰ ‘ਤੇ ਪਹਾੜਾਂ, ਜੰਗਲ, ਚਰਾਂਦਾ ਦਰਿਆਵਾਂ ਆਦਿ ਦੇ ਰੂਪ ਵਿਚ ਲਵਾਰਸ ਪਈ ਸੀ।ਹੁਣ ਤੱਕ ਪੰਚਾਇਤ ਵਿਭਾਗ ਨੇ ਮਾਲ ਮਹਿਕਮੇ ਦੇ ਰਿਕਾਰਡ ਨਾਲ ਮਿਲਾਣ ਕਰਕੇ ਕੁੱਲ 1.28 ਲੱਖ ਏਕੜ ਅਜਿਹੀਆਂ ਪੰਚਾਇਤੀ ਜ਼ਮੀਨਾਂ ਦੀ ਸ਼ਨਾਖਤ ਕੀਤੀ ਹੈ ਜਿਸ ਵਿਚੋਂ 42000 ਏਕੜ ਵਾਹੀਯੋਗ ਹੈ।ਇਨਾਂ ਜ਼ਮੀਨਾਂ ਦੀ ਸ਼ਨਾਖਤ ਲਈ ਕੁੱਲ 154 ਬਲਾਕਾਂ ਵਿਚੋਂ 150 ਬਲਾਕਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ।ਕੁਲਦੀਪ ਧਾਲੀਵਾਲ ਨੇ ਇੰਨਾਂ ਜ਼ਮੀਨਾਂ ਦਾ ਕਬਜ਼ਾ ਲੈਣ ਲਈ ਪ੍ਰੀਕ੍ਰਿਆ ਆਰੰਭ ਕਰਨ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।
ਵਿਭਾਗ ਦੇ ਅਧਿਕਾਰੀਆਂ ਨੇ ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੂਬੇ ਭਰ ਦੇ ਸਾਰੇ ਪਿੰਡਾਂ ਵਿਚ ਗ੍ਰਾਮ ਸਭਾ ਦਾ ਪਹਿਲਾ ਗੇੜ ਜੂਨ ਮਹੀਨੇ ਕੀਤਾ ਗਿਆ ਸੀ ਅਤੇ ਹੁਣ ਦੂਜਾ ਗੇੜ ਸ਼ੁਰੂ ਕੀਤਾ ਜਾਵੇਗਾ।ਇਸ ਸਬੰਧੀ ਪੇਂਡੂ ਵਿਕਾਸ ਮੰਤਰੀ ਨੇ ਹੁਕਮ ਜਾਰੀ ਕਰਿਦਆਂ ਕਿਹਾ ਕਿ ਗ੍ਰਾਮ ਸਭਾ ਦੇ ਸਾਰੇ ਇਜ਼ਲਾਸਾਂ ਦੀ ਵੀਡੀਓ ਗ੍ਰਾਫੀ ਅਤੇ ਫੋਟੋਗ੍ਰਾਫੀ ਯਕੀਨੀ ਬਣਾਈ ਜਾਵੇ, ਅਜਿਹਾ ਨਾ ਕਰਨ ਵਾਲਿਆਂ ਖਿਲਾਫ ਵਿਭਾਗੀ ਕਾਰਵਈ ਕੀਤੀ ਜਾਵੇ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ