Welcome to Canadian Punjabi Post
Follow us on

01

July 2025
 
ਪੰਜਾਬ

ਮਾਨ ਸਰਕਾਰ ਐੱਸ.ਏ.ਐੱਸ. ਨਗਰ ਦੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ 'ਤੇ ਖਰਚੇਗੀ 11.21 ਕਰੋੜ ਰੁਪਏ : ਡਾ ਨਿੱਜਰ

November 22, 2022 03:13 PM

ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣਾ ਮਾਨ ਸਰਕਾਰ ਦੀ ਮੁੱਖ ਤਰਜੀਹ


ਚੰਡੀਗੜ੍ਹ, 22 ਨਵੰਬਰ (ਪੋਸਟ ਬਿਊਰੋ): ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੁਰੀ ਤਰ੍ਹਾਂ ਯਤਨਸ਼ੀਲ ਹੈ। ਇਸ ਦਿਸ਼ਾ ਵਿਚ ਇਕ ਹੋਰ ਕਦਮ ਅੱਗੇ ਵਧਾਉਂਦੇ ਹੋਏ ਪੰਜਾਬ ਸਰਕਾਰ ਵੱਲੋਂ ਐਸ.ਏ.ਐਸ. ਨਗਰ (ਮੁਹਾਲੀ) ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਤਕਰੀਬਨ 11.21 ਕਰੋੜ ਰੁਪਏ ਦਾ ਖਰਚਾ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਸਬੰਧ ਵਿਚ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਵਿਚ ਮੁਹਾਲੀ ਦੇ ਜੋਨ-1 ਅਤੇ 2 ਅਧੀਨ ਸਥਿਤ ਵੱਖ-ਵੱਖ ਟਾਇਲਟ ਬਲਾਕਾਂ ਦੇ ਸੰਚਾਲਨ ਅਤੇ ਰੱਖ-ਰਖਾਅ ਦਾ ਕੰਮ ਕੀਤੇ ਜਾਣਗੇ। ਇਸੇ ਤਰ੍ਹਾਂ ਹੀ ਜੋਨ-3 ਅਤੇ 4 ਵਿਚ ਸਥਿਤ ਟਾਇਲਟ ਬਲਾਕਾਂ ਦੇ ਸੰਚਾਲਨ ਅਤੇ ਰੱਖ-ਰਖਾਅ ਦੇ ਕੰਮ ਵੀ ਕੀਤੇ ਜਾਣਗੇ।
ਇਸ ਤੋਂ ਇਲਾਵਾ ਮੁਹਾਲੀ ਦੇ ਜ਼ੋਨ-1 ਅਤੇ ਜੋਨ- 2 ਲਈ ਹੈਵੀ ਮਸ਼ੀਨ ਵਹੀਕਲ ਨਾਲ ਰੁੱਖਾਂ ਦੀ ਕਟਾਈ ਲਈ ਮੈਨ ਪਲੇਟਫਾਰਮ ਮੁਹੱਈਆ ਕਰਵਾਉਣ, ਸੈਕਟਰ-70 ਦੇ ਵਾਰਡ ਨੰਬਰ- 34 ਵਿਖੇ ਵੱਖ-ਵੱਖ ਥਾਵਾਂ ਤੇ ਖੇਡ ਮੈਦਾਨਾਂ ਦੀ ਉਸਾਰੀ ਦਾ ਕੰਮ ਅਤੇ ਮੁਹਾਲੀ ਦੇ ਜੋਨ- 2 ਵਿਚ ਵੱਖ-ਵੱਖ ਵਾਰਡਾਂ ਵਿਖੇ ਪੈਚ ਵਰਕ/ਰਿਪੇਅਰ ਦਾ ਕੰਮ ਵੀ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਹਨਾਂ ਕੰਮਾਂ ਤੋਂ ਇਲਾਵਾ ਗੁਰੂ ਰਵਿਦਾਸ ਗਰਾਉਂਡ ਫੇਸ 7 ਵਿਖੇ ਅੰਬੇਡਕਰ ਲਾਇਬ੍ਰੇਰੀ ਦਾ ਨਿਰਮਾਣ ਕਰਨਾ ਅਤੇ ਐਸ.ਏ.ਐਸ.ਨਗਰ ਦੀ ਲਾਇਬ੍ਰੇਰੀ ਵਿੱਚ ਸਪਲਿਟ ਏਅਰ ਕੰਡੀਸ਼ਨਰਾਂ ਅਤੇ ਹੋਰ ਇਲੈਕਟ੍ਰੀਕਲ ਕੰਮਾਂ ਦੀ ਸਪਲਾਈ/ਇੰਸਟਾਲੇਸ਼ਨ ਆਦਿ ਕੰਮਾਂ ਨੂੰ ਕੀਤਾ ਜਾਵੇਗਾ। ਉਹਨਾਂ ਨੇ ਦੱਸਿਆ ਕਿ ਮਿੰਨੀ ਸੁਪਰ ਚੂਸਣ ਮਸ਼ੀਨ ਅਤੇ ਸੀਵਰ ਜੈਟਿੰਗ ਮਸ਼ੀਨ ਦੇ ਸੰਚਾਲਨ ਅਤੇ ਰੱਖ-ਰਖਾਅ ਦਾ ਕੰਮ ਵੀ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣਾ ਅਤੇ ਉਹਨਾਂ ਦਾ ਜੀਵਨ ਬਿਹਤਰ ਤੇ ਸੁਖਾਲਾ ਬਣਾਉਣਾ ਹੀ ਮੁੱਖ ਤਰਜੀਹ ਹੈ।
ਉਹਨਾਂ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਹਨਾਂ ਕੰਮਾਂ ਲਈ ਪੰਜਾਬ ਸਰਕਾਰ ਦੀ ਵੈਬਸਾਈਟ .... 'ਤੇ ਪਹਿਲਾਂ ਹੀ ਈ-ਟੈਂਡਰ ਜਾਰੀ ਕਰ ਦਿੱਤੇ ਗਏ ਹਨ। ਉਹਨਾਂ ਨੇ ਇਹ ਵੀ ਦੱਸਿਆ ਕਿ ਜੇਕਰ ਇਹਨਾਂ ਟੈਂਡਰਾਂ ਵਿਚ ਕੋਈ ਸੋਧ ਕੀਤੀ ਜਾਂਦੀ ਹੈ ਤਾਂ ਇਸਦਾ ਵੇਰਵਾ ਇਸੇ ਹੀ ਵੈਬਸਾਈਟ ਤੇ ਉਪਲਬਧ ਹੋਵੇਗਾ।
ਮੰਤਰੀ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਇਸ ਲਈ ਉਹਨਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿਚ ਪਾਰਦਰਸ਼ਤਾ ਅਤੇ ਗੁਣਵੱਤਾ ਲਿਆਉਣੀ ਯਕੀਨੀ ਬਣਾਈ ਜਾਵੇ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ