Welcome to Canadian Punjabi Post
Follow us on

03

July 2025
 
ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੇਵਾ ਜਾਰੀ

November 22, 2022 03:15 PM


ਮਾਨ ਸਰਕਾਰ ਲੋਕ ਪੱਖੀ ਫੈਸਲੇ ਜਾਰੀ ਰੱਖੇਗੀ: ਜਿੰਪਾ
- ਗਊਸ਼ਾਲਾਵਾਂ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨੇ ਪੰਜਾਬ ਸਰਕਾਰ ਦਾ ਮਿਸਾਲੀ ਫੈਸਲਾ: ਮਾਲ ਮੰਤਰੀ


ਚੰਡੀਗੜ੍ਹ/ਹੁਸ਼ਿਆਰਪੁਰ, 22 ਨਵੰਬਰ (ਪੋਸਟ ਬਿਊਰੋ): ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 20 ਸਰਕਾਰੀ ਗਊਸ਼ਾਲਾਵਾਂ ਅਤੇ ਤਸਦੀਕਸ਼ੁਦਾ ਰਜਿਸਟਰਡ ਗਊਸ਼ਾਲਾਵਾਂ ਦੇ 31 ਅਕਤੂਬਰ ਤੱਕ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ ਨੂੰ ਮਿਸਾਲੀ ਫੈਸਲਾ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਇਸ ਤਰ੍ਹਾਂ ਦੇ ਲੋਕ ਪੱਖੀ ਫੈਸਲੇ ਅੱਗੋਂ ਵੀ ਜਾਰੀ ਰਹਿਣਗੇ।
ਇਥੋਂ ਜਾਰੀ ਇਕ ਬਿਆਨ ਵਿਚ ਜਿੰਪਾ ਨੇ ਕਿਹਾ ਕਿ ਬੀਤੇ ਦਿਨੀਂ ਮੰਤਰੀ ਮੰਡਲ ਨੇ 20 ਸਰਕਾਰੀ ਗਊਸ਼ਾਲਾਵਾਂ ਸਮੇਤ ਰਜਿਸਟਰਡ (ਤਸਦੀਕਸ਼ੁਦਾ) ਗਊਸ਼ਾਲਾਵਾਂ ਦੇ 31 ਅਕਤੂਬਰ ਤੱਕ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਜਿੱਥੇ ਗਊਸ਼ਾਲਾਵਾਂ ਦਾ ਵਿੱਤੀ ਬੋਝ ਘਟੇਗਾ ਉੱਥੇ ਹੀ ਗਊਸ਼ਾਲਾਵਾਂ ਬੇਸਹਾਰਾ ਪਸ਼ੂਆਂ ਦੀ ਸਾਂਭ-ਸੰਭਾਲ ਹੋਰ ਬਿਹਤਰ ਤਰੀਕੇ ਨਾਲ ਕਰਨ ਲਈ ਮਜ਼ਬੂਤ ਹੋਣਗੀਆਂ। ਜ਼ਿਕਰਯੋਗ ਹੈ ਕਿ ਇਸ ਕੰਮ ਲਈ ਪੈਸਾ ਪੀ.ਐਸ.ਪੀ.ਸੀ.ਐਲ. ਕੋਲ ਪਏ ਗਊ ਸੈੱਸ ਦੇ ਪੈਸੇ ਵਿੱਚੋਂ ਖ਼ਰਚ ਕੀਤਾ ਜਾਵੇਗਾ।
ਜਿੰਪਾ ਨੇ ਕਿਹਾ ਕਿ ਜਦੋਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਲੋਕਾਂ ਦੀ ਸੇਵਾ ਕਰਨੀ ਸ਼ੁਰੂ ਕੀਤੀ ਹੈ, ਅਜਿਹੇ ਬਹੁਤ ਸਾਰੇ ਫੈਸਲੇ ਅਤੇ ਗਾਰੰਟੀਆਂ ਲਾਗੂ ਕੀਤੀਆਂ ਹਨ ਜਿਹਨਾਂ ਦਾ ਆਮ ਲੋਕਾਂ ਨੂੰ ਸਿੱਧਾ ਫਾਇਦਾ ਮਿਲ ਰਿਹਾ ਹੈ। ਜਿੱਥੇ ਸੂਬੇ ਦੇ ਲੱਖਾਂ ਲੋਕਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆਉਣਾ ਸ਼ੁਰੂ ਹੋ ਗਿਆ ਹੈ ਉੱਥੇ ਹੀ ਸੂਬੇ ਦੀ ਵਿੱਤੀ ਸਥਿਤੀ ਵਿੱਚ ਵੀ ਸੁਧਾਰ ਹੋ ਰਿਹਾ ਹੈ। ਜਿੰਪਾ ਨੇ ਕਿਹਾ ਕਿ ਹਾਲੇ ਤਾਂ ਸ਼ੁਰੂਆਤ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਬਹੁਤ ਸਾਰੇ ਲੋਕ ਪੱਖੀ ਫੈਸਲੇ ਸੂਬੇ ਦੇ ਲੋਕਾਂ ਲਈ ਲਏ ਜਾਣਗੇ।
ਉਹਨਾਂ ਕਿਹਾ ਕਿ ਪਹਿਲੇ ਦਿਨ ਤੋਂ ਹੀ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਖਿਲਾਫ ਆਵਾਜ਼ ਬੁਲੰਦ ਕੀਤੀ ਹੈ ਅਤੇ ਪੰਜਾਬ ਵਾਸੀਆਂ ਨੂੰ ਸਾਫ ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸ਼ਨ ਦੇਣ ਦੀ ਪ੍ਰਤੀਬੱਧਤਾ ਦਿਖਾਈ ਹੈ। ਜਿੰਪਾ ਨੇ ਕਿਹਾ ਕਿ ਇਮਾਨਦਾਰ ਸਰਕਾਰ ਦਾ ਹਰ ਮੰਤਰੀ, ਵਿਧਾਇਕ ਅਤੇ ਨੁਮਾਇੰਦਾ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਬਿਹਤਰ ਬਣਾਉਣ ਲਈ ਦਿਨ ਰਾਤ ਮਿਹਨਤ ਕਰ ਰਿਹਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ