Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਨੇ ਅਧਿਆਪਕ ਆਗੂਆਂ ਦੀਆਂ ਬਦਲੀਆਂ ਰੱਦ ਕਰਨ ਦਾ ਦਿੱਤਾ ਭਰੋਸਾ

November 22, 2022 03:18 PM

-ਜੇਕਰ ਬਦਲੀਆਂ ਅਤੇ ਪੁਲਿਸ ਕੇਸ ਰੱਦ ਨਾ ਕੀਤੇ ਤਾਂ ਡੀ.ਟੀ.ਐੱਫ਼. ਵਿੱਢੇਗਾ ਪੰਜਾਬ ਪੱਧਰ 'ਤੇ ਸੰਘਰਸ਼


ਚੰਡੀਗੜ੍ਹ, 22 ਨਵੰਬਰ (ਪੋਸਟ ਬਿਊਰੋ): ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੰਗਰੂਰ ਜਿਲ੍ਹੇ ਦੇ ਆਗੂ ਬਲਵੀਰ ਚੰਦ ਲੌਂਗੋਵਾਲ, ਦਾਤਾ ਸਿੰਘ ਨਮੋਲ, ਗੁਰਪ੍ਰੀਤ ਪਸ਼ੌਰੀਆ, ਪਰਵਿੰਦਰ ਉੱਭਾਵਾਲ ਅਤੇ ਯਾਦਵਿੰਦਰ ਧੂਰੀ ਦੀਆਂ ਡੀ.ਈ.ਓ. ਸੈਕੰਡਰੀ ਸੰਗਰੂਰ ਦੀ ਸ਼ਿਕਾਇਤ 'ਤੇ ਡੀ.ਪੀ.ਆਈ. (ਸੈਕੰ:ਸਿੱ:) ਪੰਜਾਬ ਵੱਲੋਂ ਜ਼ਬਰੀ ਕੀਤੀਆਂ ਬਦਲੀਆਂ ਦੇ ਸੰਬੰਧ ‘ਚ ਅੱਜ ਸੂਬਾ ਕਮੇਟੀ ਦਾ ਵਫ਼ਦ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਦੀ ਅਗਵਾਈ ਵਿੱਚ ਇਹਨਾਂ ਬਦਲੀਆਂ ਅਤੇ ਪੁਲਿਸ ਕੇਸਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮਿਲਿਆ ।
ਇਸ ਬਾਰੇ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਡੀ.ਈ.ਓ. (ਸੈਕੰਡਰੀ) ਸੰਗਰੂਰ ਵੱਲੋਂ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਲਿਜਾਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਤੇ ਜਥੇਬੰਦੀ ਨੂੰ ਮਿਲਣ ਤੋਂ ਵੀ ਜਵਾਬ ਦੇ ਦਿੱਤਾ। ਜਥੇਬੰਦੀ ਨੇ ਡੀ.ਓ.ਦਫਤਰ ਧਰਨਾ ਲਗਾਇਆ। ਸੰਬੰਧਤ ਅਧਿਕਾਰੀ ਵੱਲੋਂ ਟੂਰ ਦੀ ਇਜਾਜ਼ਤ ਦੇ ਦਿੱਤੀ ਗਈ ਪਰ ਬਦਲੇਖੋਰੀ ਅਤੇ ਆਗੂਆਂ ਨੂੰ ਸਬਕ ਸਿਖਾਉਣ ਦੀ ਮਨਸ਼ਾ ਨਾਲ ਧੱਕੇਸ਼ਾਹੀ ਕਰਦਿਆਂ ਪੰਜ ਆਗੂਆਂ ਦੀ ਦੂਰ ਦੁਰਾਡੇ ਬਦਲੀਆਂ ਕਰ ਦਿੱਤੀਆਂ ।
ਵਿੱਤ ਮੰਤਰੀ ਨੇ ਪੂਰੇ ਮਸਲੇ ਨੂੰ ਸਮਝ ਕੇ ਜਥੇਬੰਦੀ ਨਾਲ ਸਹਿਮਤ ਹੁੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਮਿਲਾਇਆ। ਆਗੂਆਂ ਨੇ ਸੰਗਰੂਰ ਵਿੱਚ ਡੀ.ਈ.ਓ.( ਸੈ.ਸਿੱ.) ਵੱਲੋਂ ਡੀ.ਟੀ.ਐੱਫ.ਸੰਗਰੂਰ ਦੇ ਆਗੂਆਂ ਖਿਲਾਫ ਦਰਜ ਕਰਵਾਏ ਝੂਠੇ ਪੁਲਿਸ ਕੇਸ ਅਤੇ ਨਜਾਇਜ ਕਰਵਾਈਆਂ ਬਦਲੀਆਂ ਸਬੰਧੀ ਸਾਰੀ ਜਾਣਕਾਰੀ ਤੱਥਾਂ ਸਮੇਤ ਪੇਸ਼ ਕੀਤੀ ਅਤੇ ਦੱਸਿਆ ਕਿ ਡੀ.ਈ.ਓ. ਨੇ ਆਪਣੀ ਨਲਾਇਕੀ ਛੁਪਾਉਣ ਲਈ ਆਗੂਆਂ ਨੂੰ ਨਿਸ਼ਾਨਾ ਬਣਾਇਆ ਹੈ । ਸਿੱਖਿਆ ਮੰਤਰੀ ਨੇ ਜਲਦੀ ਬਦਲੀਆਂ ਰੱਦ ਕਰਨ ਦਾ ਭਰੋਸਾ ਦਿੱਤਾ ।
ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਜੇਕਰ ਸਿੱਖਿਆ ਮੰਤਰੀ ਵੱਲੋਂ ਦਿੱਤਾ ਭਰੋਸਾ ਵਫ਼ਾ ਨਾ ਹੋਇਆ ਤਾਂ ਜਦੋਂ ਤੱਕ ਬਦਲੀਆਂ ਤੇ ਦਰਜ ਕੀਤੇ ਪਰਚੇ ਰੱਦ ਨਹੀਂ ਕੀਤੇ ਜਾਂਦੇ ਸੂਬਾ ਪੱਧਰ 'ਤੇ ਸੰਘਰਸ਼ ਤੇਜ਼ ਕੀਤਾ ਜਾਵੇਗਾ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ