Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਕੈਨੇਡਾ

ਕੰਜ਼ਰਵੇਟਿਵ ਐਮਪੀਜ਼ ਨੇ ਕੈਨੇਡਾ ਤੇ ਪੰਜਾਬ ਦਰਮਿਆਨ ਸਿੱਧੀਆਂ ਉਡਾਨਾਂ ਸ਼ੁਰੂ ਕਰਨ ਦੀ ਕੀਤੀ ਪੁਰਜ਼ੋਰ ਮੰਗ

November 22, 2022 10:17 PM

ਓਟਵਾ, 22 ਨਵੰਬਰ (ਪੋਸਟ ਬਿਊਰੋ) : ਮਿਸ਼ਨ-ਮਤਸਿਕੀ-ਫਰੇਜ਼ਰ ਕੈਨਿਅਨ ਤੋਂ ਐਮਪੀ ਅਤੇ ਸਮਾਲ ਬਿਜ਼ਨਸ ਰਿਕਵਰੀ ਐਂਡ ਗੋ੍ਰਥ ਸਬੰਧੀ ਕੰਜ਼ਰਵੇਟਿਵ ਸੈ਼ਡੋ ਮੰਤਰੀ ਬ੍ਰੈਡ ਵਿਸ ਵੱਲੋਂ ਆਪਣੇ ਹੋਰਨਾਂ ਕੰਜ਼ਰਵੇਟਿਵ ਕੁਲੀਗਜ਼ ਨਾਲ ਰਲ ਕੇ ਏਅਰਲਾਈਨਜ਼ ਤੋਂ ਕੈਨੇਡਾ ਤੇ ਅੰਮ੍ਰਿਤਸਰ ਦਰਮਿਆਨ ਸਿੱਧੀਆਂ ਉਡਾਨਾਂ ਸੁ਼ਰੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਜਿ਼ਕਰਯੋਗ ਹੈ ਕਿ ਪਿਛਲੇ ਹਫਤੇ ਕੈਨੇਡਾ ਤੇ ਭਾਰਤ ਦੀਆਂ ਸਰਕਾਰਾਂ ਵੱਲੋਂ ਕੈਨੇਡਾ ਇੰਡੀਆ ਏਅਰ ਟਰਾਂਸਪੋਰਟ ਅਗਰੀਮੈਂਟ ਦੇ ਪਸਾਰ ਸਬੰਧੀ ਸਮਝੌਤਾ ਕੀਤਾ ਗਿਆ। ਇਸ ਸਮਝੌਤੇ ਤਹਿਤ ਏਅਰਲਾਈਨਜ਼ ਨੂੰ ਨਵੇਂ ਅਧਿਕਾਰ ਦਿੱਤੇ ਗਏ ਹਨ। ਇਨ੍ਹਾਂ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਏਅਰਲਾਈਨਜ਼ ਹਫਤੇ ਦੀਆਂ 35 ਉਡਾਨਾਂ ਦੀ ਪਹਿਲਾਂ ਨਿਰਧਾਰਤ ਹੱਦ ਨੂੰ ਖ਼ਤਮ ਕਰਕੇ ਦੋਵਾਂ ਦੇਸ਼ਾਂ ਦਰਮਿਆਨ ਅਣਗਿਣਤ ਉਡਾਨਾਂ ਸੁ਼ਰੂ ਕਰ ਸਕਦੀਆਂ ਹਨ।
ਐਮਪੀ ਵਿਸ ਨੇ ਆਖਿਆ ਕਿ ਕੰਜ਼ਰਵੇਟਿਵ ਐਮਪੀ ਹੋਣ ਨਾਤੇ ਇਹ ਉਨ੍ਹਾਂ ਦਾ ਮਿਸ਼ਨ ਹੈ ਕਿ ਲੋਕਾਂ ਨੂੰ ਸਸ਼ਕਤ ਕੀਤਾ ਜਾਵੇ ਤੇ ਲਾਲ ਫੀਤਾਸ਼ਾਹੀ ਖ਼ਤਮ ਕੀਤੀ ਜਾਵੇ। ਉਨ੍ਹਾਂ ਆਖਿਆ ਕਿ ਕੈਨੇਡਾ ਤੇ ਅੰਮ੍ਰਿਤਸਰ ਦਰਮਿਆਨ ਸਿੱਧੀਆਂ ਉਡਾਨਾਂ ਸੁ਼ਰੂ ਕਰਨ ਲਈ ਉਨ੍ਹਾਂ ਵੱਲੋਂ ਪੇਸ਼ ਪਟੀਸ਼ਨ ਉੱਤੇ 14,000 ਕੈਨੇਡੀਅਨਜ਼ ਵੱਲੋਂ ਦਸਤਖ਼ਤ ਕੀਤੇ ਜਾਣ ਲਈ ਉਹ ਸਭਨਾਂ ਦੇ ਸੁ਼ਕਰਗੁਜ਼ਾਰ ਹਨ।
ਉਨ੍ਹਾਂ ਇਹ ਵੀ ਆਖਿਆ ਕਿ ਹੁਣ ਇਹ ਏਅਰਲਾਈਨਜ਼ ਉੱਤੇ ਨਿਰਭਰ ਕਰਦਾ ਹੈ ਕਿ ਉਹ ਕੀ ਫੈਸਲਾ ਕਰਦੀਆਂ ਹਨ। ਇਸ ਦੌਰਾਨ ਐਮਪੀ ਵਿਸ ਤੋਂ ਇਲਾਵਾ ਕੰਜ਼ਰਵੇਟਿਵ ਡਿਪਟੀ ਲੀਡਰ ਟਿੰਮ ਉੱਪਲ, ਸੇ਼ਡੋ ਮਨਿਸਟਰ ਫੌਰ ਫਾਇਨਾਂਸ ਜਸਰਾਜ ਸਿੰਘ ਹੱਲਾਂ, ਸੇ਼ਡੋ ਮਨਿਸਟਰ ਫੌਰ ਟਰਾਂਸਪੋਰਟ ਮਾਰਕ ਸਟ੍ਰਾਹਲ ਨੇ ਏਅਰ ਕੈਨੇਡਾ ਤੇ ਏਅਰ ਇੰਡੀਆਂ ਨੂੰ ਮਾਰਕਿਟ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਕੈਨੇਡਾ ਤੇ ਭਾਰਤ ਦੇ ਨਾਲ ਨਾਲ ਕੈਨੇਡਾ ਤੇ ਪੰਜਾਬ ਦਰਮਿਆਨ ਸਿੱਧੀਆਂ ਉਡਾਨਾਂ ਸ਼ੁਰੂ ਕਰਨ ਦੀ ਵੀ ਮੰਗ ਕੀਤੀ ਹੈ।

 

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ ਏਸ਼ੀਅਨ ਫੂਡ ਸੈਂਟਰ ਦੀ ਕੈਨੇਡਾ ਡੇਅ ਮੌਕੇ ਲੱਗ ਗਈ ਸੇਲ ਕੈਨੇਡੀਅਨ ਬਾਰਡਰ ਏਜੰਟਾਂ ਨੇ ਬਲੂ ਵਾਟਰ ਬ੍ਰਿਜ 'ਤੇ 23 ਮਿਲੀਅਨ ਡਾਲਰ ਦੀ ਸ਼ੱਕੀ ਕੋਕੀਨ ਕੀਤੀ ਜ਼ਬਤ ਕੈਨੇਡਾ ਨਾਟੋ ਖ਼ਰਚ ਟੀਚੇ ਨੂੰ ਕਰੇਗਾ ਹੋਰ ਉੱਚਾ : ਕਾਰਨੀ