Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਸਮਾਜ ਨੂੰ ਸੰਵੇਦਨਸ਼ੀਲ ਬਣਾਉਣ ਵਿੱਚ ਲੇਖਕ, ਪੱਤਰਕਾਰ ਤੇ ਬੁੱਧੀਜੀਵੀ ਅੱਗੇ ਆਉਣ : ਮਨਦੀਪ ਸਿੰਘ ਸਿੱਧੂ

November 23, 2022 01:14 AM

ਲੁਧਿਆਣਾ, 22 ਨਵੰਬਰ (ਗਿਆਨ ਸਿੰਘ): ਜੁਰਮ, ਨਸ਼ਾਖ਼ੋਰੀ ਤੇ ਹੋਰ ਕੁਰੀਤੀਆਂ ਵਧਣ ਦਾ ਮੁੱਖ ਕਾਰਨ ਸਮਾਜ ਵਿੱਚ ਵਧ ਰਹੀ ਸੰਵੇਦਨਹੀਣਤਾ ਹੈ। ਇਸ ਨੂੰ ਰੋਕਣ ਲਈ ਸਿਰਫ਼ ਪੁਲੀਸ ਹੀ ਨਹੀਂ ਸਗੋਂ ਲੇਖਕਾਂ, ਪੱਤਰਕਾਰਾਂ ਤੇ ਬੁੱਧੀਜੀਵੀਆਂ ਨੂੰ ਅੱਗੇ ਵਧ ਕੇ ਸਰਗਰਮ ਹੋਣ ਦੀ ਲੋੜ ਹੈ ਤਾਂ ਜੋ ਸੰਵੇਦਨਾ ਜਗਾ ਕੇ ਸਮਾਜ ਨੂੰ ਜਿਉਣ ਯੋਗ ਬਣਾਇਆ ਜਾ ਸਕੇ। ਲੁਧਿਆਣਾ ਦੇ ਪੁਲੀਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਪੰਜਾਬੀ ਲੇਖਕ ਤੇ ਆਪਣੇ ਸਰਕਾਰੀ ਕਾਲਿਜ ਮੁਕਤਸਰ ਦੇ ਸਹਿਪਾਠੀ ਪੰਜਾਬੀ ਕਵੀ ਤੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਮੀਤ ਪ੍ਰਧਾਨ ਤ੍ਰੈਲੋਚਨ ਲੋਚੀ ਦੀ ਅਗਵਾਈ ਚ ਉਨ੍ਹਾਂ ਨੂੰ ਮਿਲੇ ਲੇਖਕਾਂ ਸੁਸ਼ੀਲ ਦੋਸਾਂਝ ਤੇ ਕਮਲ ਦੋਸਾਂਝ ਤੇ ਆਧਾਰਿਤ ਵਫ਼ਦ ਨਾਲ ਗੱਲਬਾਤ ਕਰਦਿਆਂ ਕਿਹਾ।
ਸਿੱਧੂ ਨੇ ਕਿਹਾ ਕਿ ਪੰਜਾਬ ਦੇ ਸਭ ਤੋਂ ਵੱਡੇ ਕਮਿਸ਼ਨਰੇਟ ਦੀਆਂ ਚੁਣੌਤੀਆ ਤੇ ਸਮੱਸਿਆਵਾਂ ਵੀ ਵੱਡੀਆਂ ਹਨ ਅਤੇ ਇਨ੍ਹਾਂ ਚੁਣੌਤੀਆਂ ਨਾਲ ਨਜਿੱਠਣ ਲਈ ਸਮਾਜ ਦੇ ਸਭ ਵਰਗਾਂ ਦੇ ਸਹਿਯੋਗ ਤੇ ਸਾਥ ਦੀ ਲੋੜ ਹੈ।
ਤ੍ਰੈਲੋਚਨ ਲੋਚੀ ਤੇ ਸੁਸ਼ੀਲ ਦੋਸਾਂਝ ਨੇ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਪੰਜਾਬੀ ਲੇਖਕਾਂ ਨੇ ਹਮੇਸ਼ਾਂ ਹੀ ਧਾਰਮਿਕ ਇਕਸੁਰਤਾ, ਨਸ਼ਾ ਮੁਕਤ ਸਮਾਜ ਉਸਾਰੀ ਤੇ ਸਮਾਜ ਨੂੰ ਜੋੜਨ ਦਾ ਕੰਮ ਹੀ ਕੀਤਾ ਹੈ। ਅਸੀਂ ਆਪਣੀਆਂ ਸੰਸਥਾਵਾਂ ਵੱਲੋਂ ਹੋਰ ਯਤਨ ਕਰਾਂਗੇ ਕਿ ਆਮ ਲੋਕਾਂ ਦੇ ਨਾਲ ਨਾਲ ਸਰਕਾਰੀ ਤੰਤਰ ਵਿੱਚ ਬੈਠੇ ਕਾਰਜਸ਼ੀਲ ਕਰਨੀਆਂ ਨੂੰ ਵੀ ਸਾਹਿੱਤ, ਕੋਮਲ ਕਲਾਵਾਂ ਤੇ ਸੰਗੀਤਕ ਸਰਗਰਮੀਆਂ ਰਾਹੀਂ ਸਮਾਜ ਨੂੰ ਜਿਉਣਯੋਗ ਬਣਾਉਣ ਦਾ ਮਾਹੌਲ ਬਣਾਇਆ ਜਾ ਸਕੇ।
ਲੇਖਕਾਂ ਵੱਲੋਂ ਮਨਦੀਪ ਸਿੰਘ ਸਿੱਧੂ ਨੂੰ ਪੰਜਾਬੀ ਪੁਸਤਕਾਂ ਦਾ ਸੈੱਟ ਤੇ ਸੁਸ਼ੀਲ ਦੋਸਾਂਝ ਤੇ ਕਮਲ ਦੋਸਾਂਝ ਵੱਲੋਂ ਸੰਪਾਦਿਤ ਤ੍ਰੈਮਾਸਿਕ ਪੱਤਰ ਹੁਣ ਦਾ ਸੱਜਰਾ ਅੰਕ ਭੇਂਟ ਕੀਤਾ ਗਿਆ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ