Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਨਵੰਬਰ ਤੋਂ ਪੰਜਾਬ ਭਰ ਦੇ ਡੀਸੀ ਦਫਤਰਾਂ ਅੱਗੇ ਲੰਬੇ ਮੋਰਚਿਆਂ ਸਬੰਧੀ ਤਿਆਰੀਆਂ ਦਾ ਜਾਇਜ਼ਾ

November 23, 2022 06:32 AM

ਚੰਡੀਗੜ੍ਹ, 23 ਨਵੰਬਰ (ਪੋਸਟ ਬਿਊਰੋ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਦਫਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਜਥੇਬੰਦੀ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਹੈਡਕੁਆਰਟਰ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਯਾਦਗਰ ਹਾਲ ਵਿਖੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਹੋਈ,ਜਿਸ ਵਿੱਚ ਵੱਖ ਵੱਖ ਜਿਲ੍ਹਿਆਂ ਦੇ ਆਗੂ ਸ਼ਾਮਲ ਹੋਏ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਭਰ ਦੇ ਡੀਸੀ ਦਫਤਰਾਂ ਅੱਗੇ 26 ਨਵੰਬਰ ਤੋਂ ਪੰਜਾਬ ਅਤੇ ਕੇਂਦਰ ਸਰਕਾਰ ਨਾਲ ਸਬੰਧਤ ਮੰਗਾਂ ਨੂੰ ਲੈਕੇ ਲੰਮੇ ਮੋਰਚੇ ਸ਼ੁਰੂ ਕੀਤੇ ਜਾ ਰਹੇ ਹਨ।ਜਿਸਦੀਆਂ ਸੂਬਾ ਪੱਧਰ ਤੋਂ ਲੈਕੇ ਜਿਲ੍ਹਿਆਂ,ਜੋਨਾਂ ਤੇ ਪਿੰਡ ਪੱਧਰ ਤੱਕ ਵਿਸ਼ਾਲ ਮੀਟਿੰਗਾਂ ਲਗਾ ਕੇ ਕਿਸਾਨਾਂ,ਮਜ਼ਦੂਰਾਂ, ਬੀਬੀਆਂ,ਨੌਜਵਾਨਾਂ ਦੀ ਲਾਮਬੰਦੀ ਕੀਤੀ ਗਈ ਹੈ।ਆਗੂਆਂ ਨੇ ਅੱਗੇ ਕਿਹਾ ਕਿ ਪਿੰਡਾਂ ਵਿੱਚ ਟਰਾਲੀਆਂ ਉੱਤੇ ਤਰਪਾਲਾਂ ਪਾ ਕੇ ਰੈਣ ਬਸੇਰੇ ਲਈ ਤਿਆਰੀ ਕਰਕੇ ਲੰਗਰ ਪਾਣੀ ਲਈ ਰਸਦ ਅਤੇ ਹੋਰ ਸਮੱਗਰੀ ਵਰਤੋਂ ਦੀ ਵੀ ਵੱਡੇ ਪੱਧਰ ਉੱਤੇ ਤਿਆਰੀ ਕੀਤੀ ਜਾ ਰਹੀ ਹੈ।ਮੀਟਿੰਗ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਸਾਨਾਂ ਵਿਰੁੱਧ ਦਿੱਤੇ ਬਿਆਨ ਦੀ ਸਖ਼ਤ ਨਿਖੇਧੀ ਕੀਤੀ ਗਈ ਅਤ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਵੀ ਕੇਂਦਰ ਦੀ ਮੋਦੀ ਸਰਕਾਰ ਦੇ ਰਾਹ ਉੱਤੇ ਚੱਲਦਿਆਂ ਕਾਰਪੋਰੇਟਾਂ ਦੇ ਹੱਕ ਵਿੱਚ ਭੁਗਤ ਰਹੀ ਹੈ,ਛੋਟੇ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਲਈ ਪੁਲਿਸ ਦੀਆਂ ਧਾੜਾਂ ਲੈਕੇ ਪਿੰਡਾਂ ਵਿੱਚ ਆ ਰਹੀ ਹੈ,ਜਿਸਦਾ ਜਥੇਬੰਦੀ ਵੱਲੋਂ ਡਟਕੇ ਵਿਰੋਧ ਕੀਤਾ ਜਾਵੇਗਾ ਤੇ ਕਦੇ ਵੀ ਸਰਕਾਰ ਦੇ ਲੋਕ ਵਿਰੋਧੀ ਮਨਸੂਬੇ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ।ਕਿਸਾਨ ਆਗੂਆਂ ਨੇ ਅੱਗੇ ਮੰਗ ਕੀਤੀ ਕਿ ਕੇਂਦਰ ਸਰਕਾਰ ਐਮ ਐਸ ਪੀ ਗਰੰਟੀ ਦਾ ਕਾਨੂੰਨ ਲਾਗੂ ਕਰੇ,ਲਖੀਮਪੁਰ ਖੀਰੀ ਘਟਨਾ ਦੇ ਦੋਸ਼ੀ ਅਜੇ ਮਿਸ਼ਰਾ ਟੈਣੀ ਨੂੰ ਕੇਂਦਰੀ ਮੰਤਰੀ ਮੰਡਲ ਤੋਂ ਬਰਖਾਸਤ ਕਰਕੇ ਗਿਰਫਤਾਰ ਕੀਤਾ ਜਾਵੇ ਤੇ ਗਿਰਫਤਾਰ ਕੀਤੇ ਕਿਸਾਨ ਰਿਹਾਅ ਕੀਤੇ ਜਾਣ,ਕਿਸਾਨਾਂ ਮਜਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ,ਅੰਦੋਲਨ ਦੌਰਾਨ ਕਿਸਾਨਾਂ ਮਜ਼ਦੂਰਾਂ ਸਿਰ ਪਾਏ ਸਾਰੇ ਕੇਸ ਰੱਦ ਕੀਤੇ ਜਾਣ ਤੇ ਸ਼ਹੀਦ ਹੋਏ ਕਿਸਾਨਾਂ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਮੁਆਵਜਾ ਤੇ ਨੌਕਰੀ ਦਿੱਤੀ ਜਾਵੇ,ਭਾਰਤ ਮਾਲਾ ਪ੍ਰੋਜੈਕਟ ਅਧੀਨ ਬਣ ਰਹੇ ਨੈਸ਼ਨਲ ਹਾਈਵੇਅ ਲਈ ਅਕੂਵਾਇਰ ਕੀਤੀਆ ਜ਼ਮੀਨਾਂ ਦਾ ਐਵਾਰਡ ਇਕਸਾਰ ਕੀਤਾ ਜਾਵੇ,ਵਿਸ਼ਵ ਬੈਂਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਵਿੱਚ ਪ੍ਰਾਈਵੇਟ ਕੰਪਨੀਆਂ ਵੱਲੋਂ ਲਗਾਏ ਜਾ ਰਹੇ ਨਹਿਰੀ ਪਾਣੀ ਪ੍ਰੋਜੈਕਟ ਰੱਦ ਕੀਤੇ ਜਾਣ,ਜੁਮਲਾ ਮੁਸ਼ਤ ਰਕਾ ਜ਼ਮੀਨਾਂ ਉੱਤੇ ਕਬਜ਼ੇ ਕਰਨ ਲਈ ਪੇਂਡੂ ਕਾਮਨ ਲੈਂਡ ਐਕਟ ਵਿੱਚ ਕੀਤੀ ਸੋਧ ਰੱਦ ਕੀਤੀ ਜਾਵੇ,ਆਬਾਦਕਾਰਾਂ ਕਿਸਾਨਾਂ ਨੂੰ ਪੱਕੇ ਮਾਲਕੀ ਹੱਕ ਦਿੱਤੇ ਜਾਣ,ਬਿਜਲੀ ਨੂੰ ਨਿੱਜੀ ਹੱਥਾਂ ਵਿੱਚ ਦੇਣ ਵਾਲਾ ਬਿਜਲੀ ਵੰਡ ਨਿਯਮ ਦਾ ਕੀਤਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇ,ਨਸ਼ਾ ਪੂਰਨ ਰੂਪ ਵਿੱਚ ਬੰਦ ਕੀਤਾ ਜਾਵੇ ਅਤੇ ਫੈਕਟਰੀਆਂ ਵੱਲੋਂ ਗੰਦਾ ਪਾਣੀ ਜ਼ਮੀਨ ਹੇਠ ਪਾਉਣਾ ਬੰਦ ਕਰਵਾਇਆ ਜਾਵੇ।ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ,ਹਰਪ੍ਰੀਤ ਸਿੰਘ ਸਿੱਧਵਾਂ,ਗੁਰਲਾਲ ਸਿੰਘ ਪੰਡੋਰੀ,ਰਾਣਾ ਰਣਬੀਰ ਸਿੰਘ,ਸਤਨਾਮ ਸਿੰਘ ਮਾਨੋਚਾਹਲ ਸਮੇਤ ਜਿਲ੍ਹਿਆਂ ਦੇ ਪ੍ਰਧਾਨ ਸਕੱਤਰ ਮੌਜੂਦ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ