Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਭਗਵੰਤ ਮਾਨ ਸਰਕਾਰ ਦੇ 7 ਮਹੀਨਿਆਂ ਦੌਰਾਨ ਕੈਂਸਰ ਮਰੀਜ਼ਾਂ ਨੂੰ ਮਿਲਿਆ 13.54 ਕਰੋੜ ਰੁਪਏ ਦਾ ਮੁਫ਼ਤ ਇਲਾਜ

November 23, 2022 06:33 AM

ਗਰੀਬ ਕੈਂਸਰ ਮਰੀਜ਼ਾਂ ਲਈ 'ਮੁੱਖ ਮੰਤਰੀ ਕੈਂਸਰ ਰਾਹਤ ਕੋਸ਼' ਬਣਿਆ ਵਰਦਾਨ

ਚੰਡੀਗੜ੍ਹ, 23 ਨਵੰਬਰ (ਪੋਸਟ ਬਿਊਰੋ): ਸੂਬੇ ਦੇ ਲੋਕਾਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਤਰਜੀਹ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੈਂਸਰ ਦੇ ਮਰੀਜ਼ਾਂ ਨੂੰ 13.54 ਕਰੋੜ ਰੁਪਏ ਦੀਆਂ ਮੁਫ਼ਤ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।

ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ‘ਮੁੱਖ ਮੰਤਰੀ ਕੈਂਸਰ ਰਾਹਤ ਕੋਸ਼’ ਤਹਿਤ ਪੰਜਾਬ ਸਰਕਾਰ ਦੇ ਸੂਚੀਬੱਧ ਹਸਪਤਾਲਾਂ ਵਿੱਚ 1265 ਤੋਂ ਵੱਧ ਕੈਂਸਰ ਪੀੜਤਾਂ ਨੂੰ 13.54 ਕਰੋੜ ਰੁਪਏ ਦੀਆਂ ਮੁਫ਼ਤ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਿਹਤ ਅਧਿਕਾਰੀਆਂ ਨੂੰ ਸਰਕਾਰ ਦੀਆਂ ਸਿਹਤ ਸਕੀਮਾਂ ਅਤੇ ਪ੍ਰੋਗਰਾਮਾਂ ਨੂੰ ਲਾਗੂ ਕਰਨ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਆਮ ਲੋਕ ਅਜਿਹੇ ਉਪਰਾਲਿਆਂ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ ਕੈਂਸਰ ਦਾ ਪ੍ਰਕੋਪ ਬਹੁਤ ਜ਼ਿਆਦਾ ਹੈ ਅਤੇ ਇਸ ਦੇ ਇਲਾਜ ਵਿੱਚ ਬਹੁਤ ਜ਼ਿਆਦਾ ਖਰਚਾ ਆਉਂਦਾ ਹੈ ਅਤੇ ਸਾਡੇ ਸਮਾਜ ਦੇ ਗਰੀਬ ਵਰਗ ਦੇ ਮਰੀਜ਼ ਇਹ ਇਲਾਜ ਕਰਵਾਉਣ ਦੇ ਸਮਰੱਥ ਨਹੀਂ ਹਨ। ਉਨ੍ਹਾਂ ਦੱਸਿਆ ਕਿ ਗ਼ਰੀਬ ਵਰਗ ਦੇ ਮਰੀਜ਼ਾਂ ਦੀ ਜਾਨ ਬਚਾਉਣ ਲਈ ਇਹ ਸਕੀਮ ਵਰਦਾਨ ਸਾਬਤ ਹੋਈ ਹੈ ਕਿਉਂਕਿ ਇਹ ਮਰੀਜ਼ ਏਮਜ਼ ਦਿੱਲੀ, ਕੈਂਸਰ ਹਸਪਤਾਲ ਬੀਕਾਨੇਰ, ਪੀਜੀਆਈ ਚੰਡੀਗੜ੍ਹ, ਹੋਮੀ ਭਾਭਾ ਕੈਂਸਰ ਹਸਪਤਾਲ ਸੰਗਰੂਰ ਵਰਗੀਆਂ ਵੱਕਾਰੀ ਸੰਸਥਾਵਾਂ ਸਮੇਤ ਸੂਬਾ ਸਰਕਾਰ ਦੇ ਸੂਚੀਬੱਧ 19 ਹਸਪਤਾਲਾਂ ਵਿੱਚੋਂ ਕਿਸੇ ਵੀ ਹਸਪਤਾਲ ਵਿੱਚ 1.5 ਲੱਖ ਰੁਪਏ ਤੱਕ ਮੁਫ਼ਤ ਇਲਾਜ ਕਰਵਾ ਸਕਦੇ ਹਨ।
ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦਾ ਕੋਈ ਵੀ ਕੈਂਸਰ ਪੀੜਤ ਵਸਨੀਕ ਇਸ ਸਕੀਮ ਲਈ ਸਬੰਧਤ ਸਿਵਲ ਸਰਜਨ ਦੇ ਦਫ਼ਤਰ ਵਿਖੇ ਬਿਨੈ ਕਰ ਸਕਦਾ ਹੈ ਅਤੇ ਹੁਣ ਅਜਿਹੇ ਕੇਸਾਂ ਨੂੰ ਮਨਜ਼ੂਰੀ ਦੇਣ ਦੀ ਪ੍ਰਕਿਰਿਆ ਨੂੰ ਡਿਜੀਟਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੈਂਸਰ ਦੇ ਮਰੀਜਾਂ ਨੂੰ ਇਲਾਜ ਕਰਵਾਉਣ ਲਈ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਵਿੱਚ ਮੁਫ਼ਤ ਯਾਤਰਾ ਦੀ ਸਹੂਲਤ ਦਿੱਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਹ ਸਕੀਮ ਸਰਕਾਰੀ ਕਰਮਚਾਰੀਆਂ, ਈਐਸਆਈ ਕਰਮਚਾਰੀਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ, ਕਿਸੇ ਵੀ ਕਿਸਮ ਦੀ ਮੈਡੀਕਲ ਰੀਇੰਬਰਸਮੈਂਟ ਵਾਲੇ ਮਰੀਜ਼ਾਂ ਜਾਂ ਕੈਂਸਰ ਕਵਰ ਵਾਲੇ ਸਿਹਤ ਬੀਮਾ ਧਾਰਕ ਮਰੀਜ਼ਾਂ 'ਤੇ ਲਾਗੂ ਨਹੀਂ ਹੋਵੇਗੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ