Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਟਰੱਕ ਯੂਨੀਅਨਾਂ ਖਿਲਾਫ ਸਖਤ ਹੋਈ ਸੂਬਾ ਸਰਕਾਰ, ਪੁਲਿਸ ਤੇ ਟਰਾਂਸਪੋਰਟ ਵਿਭਾਗ ਨੂੰ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ `ਤੇ ਸਖਤ ਕਾਰਵਾਈ ਦੇ ਆਦੇਸ਼

November 23, 2022 06:34 AM

ਚੰਡੀਗੜ੍ਹ, 23 ਨਵੰਬਰ (ਪੋਸਟ ਬਿਊਰੋ): ਸੂਬੇ ਵਿੱਚ ਖਤਮ ਕੀਤੀਆਂ ਟਰੱਕ ਯੂਨੀਅਨਾਂ ਵੱਲੋਂ ਉਦਯੋਗਾਂ ਲਈ ਖੜ੍ਹੀਆਂ ਕੀਤੀਆਂ ਜਾ ਰਹੀਆਂ ਦਿੱਕਤਾਂ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਯੂਨੀਅਨਾਂ ਖਿਲਾਫ ਸਖਤ ਕਾਰਵਾਈ ਦੇ ਆਦੇਸ਼ ਦਿੱਤੇ ਗਏ ਹਨ।
ਉਦਯੋਗਾਂ ਨੂੰ ਦਰਪੇਸ਼ ਸਮੱਸਿਆਂ ਨੂੰ ਲੈ ਕੇ ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆਂ ਵੱਲੋਂ ਅੱਜ ਡੀ.ਜੀ.ਪੀ. ਗੌਰਵ ਯਾਦਵ ਦੀ ਹਾਜ਼ਰੀ ਵਿੱਚ ਟਰਾਂਸਪੋਰਟ, ਉਦਯੋਗ ਤੇ ਪੁਲਿਸ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿੱਚ ਇਸ ਗੱਲ ਦਾ ਗੰਭੀਰ ਨੋਟਿਸ ਲਿਆ ਗਿਆ ਕਿ 13 ਦਸੰਬਰ 2017 ਤੋਂ ਟਰੱਕ ਯੂਨੀਅਨਾਂ ਨੂੰ ਭੰਗ ਕਰਨ ਦੇ ਬਾਵਜੂਦ ਵੀ ਉਨ੍ਹਾਂ ਵੱਲੋਂ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਾਰਵਾਈਆਂ ਨਾਲ ਉਦਯੋਗਾਂ ਨੂੰ ਭਾਰੀ ਦਿੱਕਤਾਂ ਆ ਰਹੀਆਂ ਹਨ।
ਮੁੱਖ ਸਕੱਤਰ ਨੇ ਟਰਾਂਸਪੋਰਟ ਤੇ ਪੁਲਿਸ ਵਿਭਾਗ ਨੂੰ 2017 ਵਿੱਚ ਭੰਗ ਦੇ ਕੀਤੇ ਹੁਕਮਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਟਰਾਂਸਪੋਰਟ ਵਿਭਾਗ ਨੂੰ ਕਿਹਾ ਕਿ ਜੇਕਰ ਕੋਈ ਸਰਕਾਰ ਦੇ ਨਿਯਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਤੁਰੰਤ ਪਰਮਿਟ ਰੱਦ ਕੀਤਾ ਜਾਵੇ। ਇਸੇ ਤਰ੍ਹਾਂ ਉਨ੍ਹਾਂ ਪੁਲਿਸ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਫੀਲਡ ਵਿੱਚ ਸਖਤੀ ਨਾਲ ਚੈਕਿੰਗ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ 2017 ਵਿੱਚ ਜਾਰੀ ਨੋਟੀਫਿਕੇਸ਼ਨ ਦੀ ਪਾਲਣਾ ਹਰ ਹੀਲੇ ਕੀਤੀ ਜਾਵੇ।ਜੇਕਰ ਕੋਈ ਟਰੱਕ ਆਪਰੇਟਰ ਕਿਸੇ ਨੂੰ ਪ੍ਰੇਸ਼ਾਨ ਕਰਦਾ ਹੈ ਤਾਂ ਪੁਲਿਸ ਤੁਰੰਤ ਕੇਸ ਦਰਜ ਕਰੇ। ਉਨ੍ਹਾਂ ਕਿਹਾ ਕਿ ਕੋਈ ਵੀ ਟਰੱਕ ਯੂਨੀਅਨ ਨੂੰ ਕੰਮ ਕਰਨ ਦੀ ਇਜਾਜ਼ਤ ਨਹੀਂ ਹੈ।
ਮੀਟਿੰਗ ਵਿੱਚ ਡੀ.ਜੀ.ਪੀ. ਗੌਰਵ ਯਾਦਵ, ਪ੍ਰਮੁੱਖ ਸਕੱਤਰ ਉਦਯੋਗ ਦਿਲੀਪ ਕੁਮਾਰ, ਸਕੱਤਰ ਟਰਾਂਸਪੋਰਟ ਵਿਕਾਸ ਗਰਗ, ਸਟੇਟ ਟਰਾਂਸਪੋਰਟ ਕਮਿਸ਼ਨਰ ਵਿਮਲ ਸੇਤੀਆ, ਏ.ਡੀ.ਜੀ.ਪੀ. ਇੰਟੈਲੀਜੈਂਸ ਜਤਿੰਦਰ ਸਿੰਘ ਔਲਖ ਤੋਂ ਇਲਾਵਾ ਵੀਡਿਓ ਕਾਨਫਰੰਸ ਰਾਹੀਂ ਸੂਬੇ ਦੇ ਜਿ਼ਲ੍ਹਿਆਂ ਦੇ ਸਮੂਹ ਡਿਪਟੀ ਕਮਿਸ਼ਨਰ, ਕਮਿਸ਼ਨਰ ਪੁਲਿਸ, ਐਸ.ਐਸ.ਪੀ., ਜਿ਼਼ਲ੍ਹਾ ਉਦਯੋਗ ਕੇਂਦਰਾਂ ਦੇ ਜਨਰਲ ਮੈਨੇਜਰ ਅਤੇ ਜਿ਼ਲ੍ਹਾ ਟਰਾਂਸਪੋਰਟ ਅਫਸਰ ਹਾਜ਼ਰ ਹੋਏ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ