Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਸਿਹਤ ਮੰਤਰੀ ਨੇ ਡੇਂਗੂ ਰੋਕਥਾਮ ਸਬੰਧੀ ਗਤੀਵਿਧੀਆਂ ਦਾ ਲਿਆ ਜਾਇਜ਼ਾ ਅਤੇ ਅਧਿਕਾਰੀਆਂ ਨੂੰ ਹੋਰ ਸਰਗਰਮ ਰਹਿਣ ਦੇ ਦਿੱਤੇ ਨਿਰਦੇਸ਼

November 23, 2022 06:35 AM

ਚੰਡੀਗੜ੍ਹ, 23 ਨਵੰਬਰ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬੁੱਧਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਡੇਂਗੂ ਅਤੇ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਹੋਰ ਬਿਮਾਰੀਆਂ ਸਬੰਧੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ।
ਜ਼ਿਕਰੋਗ ਹੈ ਕਿ ਭਾਵੇਂ ਜੌੜਾਮਾਜਰਾ ਆਮ ਆਦਮੀ ਪਾਰਟੀ ਲਈ ਗੁਜਰਾਤ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ, ਪਰ ਲੋਕਾਂ ਦੀ ਸਿਹਤ ਦੀ ਰਾਖੀ ਲਈ ਉਹ ਡਿਜੀਟਲ ਮਾਧਿਅਮ ਰਾਹੀਂ ਵੱਖ-ਵੱਖ ਸਿਹਤ ਗਤੀਵਿਧੀਆਂ ’ਤੇ ਨਜ਼ਰ ਰੱਖ ਰਹੇ ਹਨ ਅਤੇ ਸੂਬੇ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹਨ।
ਸਿਹਤ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਹੁਣ ਤੱਕ ਡੇਂਗੂ ਦੇ 9559 ਮਾਮਲੇ ਦਰਜ ਕੀਤੇ ਗਏ ਹਨ ਅਤੇ ਇਨ੍ਹਾਂ ਵਿੱਚੋਂ 8323 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਪੰਜਾਬ ਵਿੱਚ ਡੇਂਗੂ ਦੇ ਸਿਰਫ਼ 1206 ਐਕਟਿਵ ਮਰੀਜ਼ ਹਨ, ਜਿਨ੍ਹਾਂ ਵਿੱਚੋਂ 102 ਮਰੀਜ਼ ਸਰਕਾਰੀ ਹਸਪਤਾਲਾਂ ਵਿੱਚ, 91 ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਹਨ ਅਤੇ 1012 ਆਪਣੇ ਘਰਾਂ ਵਿੱਚ ਠੀਕ ਹੋ ਰਹੇ ਹਨ। ਜਿਹੜੇ ਮਰੀਜ਼ ਘਰਾਂ ਵਿੱਚ ਮੌਜੂਦ ਹਨ ਉਨ੍ਹਾਂ ਦੀ ਵਿਭਾਗ ਦੀਆਂ ਰੈਪਿਡ ਰਿਸਪਾਂਸ ਟੀਮਾਂ ਵੱਲੋਂ ਰੋਜ਼ਾਨਾ ਆਧਾਰ ’ਤੇ ਨਜ਼ਰਸਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਾਲ ਡੇਂਗੂ ਕਾਰਨ 16 ਵਿਅਕਤੀਆਂ ਦੀ ਮੌਤ ਹੋਈ ਹੈ ਜਦੋਂ ਕਿ ਪਿਛਲੇ ਸਾਲ ਡੇਂਗੂ ਨਾਲ 55 ਮੌਤਾਂ ਹੋਈਆਂ ਸਨ। ਇਸ ਲਈ ਫਿਲਹਾਲ ਸਥਿਤੀ ਕਾਫੀ ਹੱਦ ਤੱਕ ਕਾਬੂ ਹੇਠ ਹੈ ,ਪਰ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਮੁਸਤੈਦੀ ਨੂੰ ਮੱਠੀ ਨਾ ਪੈਣ ਦੇਣ। ਉਨ੍ਹਾਂ ਸੂਬੇ ਵਿੱਚ ਡੇਂਗੂ ਰੋਕੂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਦੇ ਵੀ ਨਿਰਦੇਸ਼ ਦਿੱਤੇ।
ਜੌੜਾਮਾਜਰਾ ਨੇ ਕਿਹਾ ਕਿ ਡੇਂਗੂ ਅਤੇ ਮਲੇਰੀਆ ਮਹਾਂਮਾਰੀ ਰੋਗ ਐਕਟ, 1897 ਅਧੀਨ ਨੋਟੀਫਾਈਡ ਬਿਮਾਰੀਆਂ ਹਨ ਅਤੇ ਇਸ ਅਨੁਸਾਰ ਪੰਜਾਬ ਰਾਜ ਦੇ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਡੇਂਗੂ ਅਤੇ ਮਲੇਰੀਆ ਦੇ ਕੇਸਾਂ ਦੀ ਰਿਪੋਰਟ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਪੇਸ਼ ਕਰਨੀ ਪੈਂਦੀ ਹੈ ਤਾਂ ਜੋ ਡੇਂਗੂ ਦੇ ਕਿਸੇ ਵੀ ਮਾਮਲੇ ਵਿੱਚ ਵਿਭਾਗ ਵੱਲੋਂ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਫੋਗਿੰਗ ਨੂੰ ਹੋਰ ਤੇਜ਼ ਕਰਨ ਲਈ ਸਥਾਨਕ ਸਰਕਾਰਾਂ ਅਤੇ ਪੇਂਡੂ ਵਿਕਾਸ ਵਿਭਾਗ ਨਾਲ ਤਾਲਮੇਲ ਕਰਨ ਲਈ ਕਿਹਾ ਅਤੇ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਪੈਦਾ ਕਰਨ 'ਤੇ ਜ਼ੋਰ ਦਿੱਤਾ।
ਸਿਹਤ ਮੰਤਰੀ ਨੇ ਲੋਕਾਂ ਨੂੰ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਅਤੇ ਭਰੋਸਾ ਦਿਵਾਇਆ ਕਿ ਉਹ ਜ਼ਮੀਨੀ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ