Welcome to Canadian Punjabi Post
Follow us on

09

May 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਸਾਰਾਗੜ੍ਹੀ ਜੰਗ ਸੰਬੰਧੀ ਸਚਿੱਤਰ ਪੁਸਤਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਸਮੇਤ ਅਹੁਦੇਦਾਰਾਂ ਨੂੰ ਭੇਂਟ

November 23, 2022 06:42 AM

ਅੰਮ੍ਰਿਤਸਰ 23 ਨਵੰਬਰ (ਪੋਸਟ ਬਿਊਰੋ): ਸਾਰਾਗੜ੍ਹੀ ਫਾਊਂਡੇਸ਼ਨ ਦੇ ਚੇਅਰਮੈਨ ਡਾ. ਗੁਰਿੰਦਰਪਾਲ ਸਿੰਘ ਜੋਸਨ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਗਈ ਸਾਰਾਗੜ੍ਹੀ ਜੰਗ ਨਾਲ ਸਬੰਧਤ ਸਚਿੱਤਰ ਪੁਸਤਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸਮੁੱਚੇ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਨੂੰ ਭੇਟ ਕੀਤੀ ਗਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਗੁਰਿੰਦਰਪਾਲ ਸਿੰਘ ਜੋਸਨ ਵੱਲੋਂ ਸਾਰਾਗੜ੍ਹੀ ਜੰਗ ਦੇ ਇਤਿਹਾਸ ਨੂੰ ਸੰਗਤਾਂ ਤੱਕ ਲਿਜਾਣ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਸਮੇਂ ਡਾ. ਜੋਸਨ ਨੇ ਕਿਹਾ ਕਿ ਸਾਰਾਗੜ੍ਹੀ ਜੰਗ ਵਿਸ਼ਵ ਇਤਿਹਾਸ ਦਾ ਉਹ ਪੰਨਾ ਹੈ, ਜਿਸ ਨੇ ਸਿੱਖ ਫ਼ੌਜੀਆਂ ਦੀ ਬਹਾਦਰੀ ਨੂੰ ਪੂਰੀ ਦੁਨੀਆਂ ਵਿਚ ਪੇਸ਼ ਕੀਤਾ ਹੈ।
ਉਨ੍ਹਾਂ ਕਿਹਾ ਕਿ ਮਾਣ ਦੀ ਗੱਲ ਹੈ ਕਿ ਅਸੀਂ ਅਜਿਹੇ ਸਿੱਖ ਬਹਾਦਰਾਂ ਦੇ ਵਾਰਸ ਹਾਂ। ਉਨ੍ਹਾਂ ਦੱਸਿਆ ਕਿ ਕੋਫੀ ਟੇਬਲ ਬੁੱਕ ਦੇ ਰੂਪ ਵਿਚ ਤਿਆਰ ਕੀਤੀ ਗਈ ਇਹ ਪੁਸਤਕ ਸਾਰਾਗੜ੍ਹੀ ਜੰਗ ਦੇ ਇਤਿਹਾਸ ਨੂੰ ਉਭਾਰਨ ਦੇ ਨਾਲ-ਨਾਲ ਸਿੱਖ ਕੌਮ ਦੀ ਪ੍ਰਾਪਤੀਆਂ ਤੋਂ ਸੰਗਤ ਨੂੰ ਜਾਣੂ ਕਰਵਾਏਗੀ। ਉਨ੍ਹਾਂ ਦੱਸਿਆ ਕਿ ਇਸ ਵਿਚ ਬੇਮਿਸਾਲ ਬਹਾਦਰੀ ਦੀ ਗਾਥਾ ਲਿਖਣ ਵਾਲੇ ਛੱਤੀ ਸਿੱਖ ਰੈਜੀਮੈਂਟ ਦੇ 21 ਸਿੱਖ ਸਿਪਾਹੀਆਂ ਦੀਆਂ ਤਸਵੀਰਾਂ ਅਤੇ ਉਨ੍ਹਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਫਾਊਂਡੇਸ਼ਨ ਦਾ ਯਤਨ ਸਾਰਾਗੜ੍ਹੀ ਦੀ ਜੰਗ ਦਾ ਇਤਿਹਾਸ ਵੱਧ ਤੋਂ ਵੱਧ ਪ੍ਰਚਾਰਨਾ ਅਤੇ ਭਵਿੱਖ ਦੀਆਂ ਪੀੜ੍ਹੀਆਂ ਤੱਕ ਲਿਜਾਣਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ, ਜਰਨੈਲ ਸਿੰਘ ਕਰਤਾਰਪੁਰ, ਸੁਰਜੀਤ ਸਿੰਘ ਤੁਗਲਵਾਲ, ਬਾਵਾ ਸਿੰਘ ਗੁਮਾਨਪੁਰਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਗੁਰਨਾਮ ਸਿੰਘ ਜੱਸਲ, ਪਰਮਜੀਤ ਸਿੰਘ ਖਾਲਸਾ, ਸ਼ੇਰ ਸਿੰਘ ਮੰਡਵਾਲਾ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਭੁਪਿੰਦਰ ਸਿੰਘ ਅਸੰਧ ਤੇ ਮਲਕੀਤ ਸਿੰਘ ਚੰਗਾਲ, ਸਕੱਤਰ ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ, ਸਾਬਕਾ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ ਹਰਚੰਦ ਸਿੰਘ ਬਰਸਟ ਨੇ ਸੜਕ ਹਾਦਸੇ ਵਿੱਚ ਸਕੂਲੀ ਬਚਿੱਆਂ ਦੀ ਹੋਈ ਮੌਤ `ਤੇ ਦੁੱਖ ਪ੍ਰਗਟ ਕੀਤਾ ਪੰਜਾਬ ਦੇ ਸਿਹਤ ਮੰਤਰੀ ਦਾ ਵੱਡਾ ਐਕਸ਼ਨ: ਸਕੂਲੀ ਬੱਸਾਂ ਅਤੇ ਟਿੱਪਰਾਂ ਲਈ ਸਖ਼ਤ ਹੁਕਮ ਜਾਰੀ ਫਾਜ਼ਿਲਕਾ ਵਿਚ ਵਿਆਹ ਸ਼ਾਦੀਆਂ ਅਤੇ ਧਾਰਮਿਕ ਪ੍ਰੋਗਰਾਮਾਂ 'ਤੇ ਡਰੋਨ ਅਤੇ ਆਤਿਸ਼ਬਾਜੀ ਪਟਾਖੇ ਚਲਾਉਣ 'ਤੇ ਰੋਕ ਸਰਪੰਚਾਂ/ਪੰਚਾਂ ਨੂੰ ਬਲਾਕ ਪੱਧਰ ਤੇ ਮੁੱਢਲੇ ਸਿਖਲਾਈ ਪ੍ਰੋਗਰਾਮ ਦੌਰਾਨ ਕੀਤਾ ਜਾਗਰੂਕ 315ਵੇਂ ਸਰਹਿੰਦ ਫਤਿਹ ਦਿਵਸ 'ਤੇ 13 ਮਈ ਨੂੰ ਰਕਬਾ ਭਵਨ ਤੋਂ ਆਰੰਭ ਹੋਵੇਗਾ ਇਤਿਹਾਸਿਕ ਫਤਿਹ ਮਾਰਚ : ਬਾਵਾ ਧਰਮ ਕੰਮੇਆਣਾ ਦੇ ਗੀਤ ਸੰਗ੍ਰਹਿ 'ਪੋਹਲੀ ਦੇ ਫੁੱਲ" ਉਪਰ ਵਿਚਾਰ ਗੋਸਟੀ ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ ਆਪ੍ਰੇਸ਼ਨ ਸਿੰਦੂਰ: ਭਾਰਤੀ ਫੌਜ ਦੀ ਬਹਾਦਰੀ 'ਤੇ ਪੂਰੇ ਦੇਸ਼ ਨੂੰ ਮਾਣ : ਮੋਹਿੰਦਰ ਭਗਤ