Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ
 
ਟੋਰਾਂਟੋ/ਜੀਟੀਏ

ਬਰੈਂਪਟਨ ਵਿੱਚ ਪਟਾਕਿਆਂ ਉੱਤੇ ਪਾਬੰਦੀ ਲਾਉਣ ਲਈ ਮਤਾ ਸਰਬਸੰਮਤੀ ਨਾਲ ਪਾਸ

November 24, 2022 11:03 PM

ਬਰੈਂਪਟਨ, 24 ਨਵੰਬਰ (ਪੋਸਟ ਬਿਊਰੋ) : ਸਿਟੀ ਆਫ ਬਰੈਂਪਟਨ ਵੱਲੋਂ ਪਟਾਕੇ ਚਲਾਉਣ ਉੱਤੇ ਪਾਬੰਦੀ ਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਕਮੇਟੀ ਦੀ ਮੀਟਿੰਗ ਵਿੱਚ ਇਸ ਸਬੰਧ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਹੋਣ ਤੋਂ ਬਾਅਦ ਇਹ ਪਾਬੰਦੀ ਲਾ ਦਿੱਤੀ ਜਾਵੇਗੀ।
ਕਾਊਂਸਲਰ ਡੈਨਿਸ ਕੀਨਨ ਵੱਲੋਂ ਇਹ ਮਤਾ ਲਿਆਂਦਾ ਗਿਆ ਤੇ ਇਸ ਦੀ ਤਾਈਦ ਗੁਰਪ੍ਰਤਾਪ ਸਿੰਘ ਤੂਰ ਵੱਲੋਂ ਕੀਤੀ ਗਈ। ਇਸ ਮਤੇ ਵਿੱਚ ਬਰੈਂਪਟਨ ਵਿੱਚ ਪਟਾਕਿਆਂ ਦੀ ਵਰਤੋਂ ਤੇ ਇਨ੍ਹਾਂ ਦੀ ਵਿੱਕਰੀ ਉੱਤੇ ਪਾਬੰਦੀ ਲਾਏ ਜਾਣ ਦੀ ਗੱਲ ਕੀਤੀ ਗਈ ਹੈ। ਸਿਟੀ ਕਾਉਂਸਲ ਵੱਲੋਂ 28 ਨਵੰਬਰ ਨੂੰ ਇਸ ਫੈਸਲੇ ਉੱਤੇ ਮੋਹਰ ਲਾਈ ਜਾਵੇਗੀ।
ਇਸ ਸੋਧੇ ਹੋਏ ਕਾਨੂੰਨ ਤਹਿਤ ਬਰੈਂਪਟਨ ਵਿੱਚ ਪਟਾਕੇ ਚਲਾਉਣ ਵਾਲਿਆਂ ਨੂੰ 500 ਡਾਲਰ ਤੱਕ ਦਾ ਜੁਰਮਾਨਾ ਲਾਇਆ ਜਾਵੇਗਾ ਤੇ ਪਟਾਕੇ ਵੇਚਣ ਤੇ ਵੇਚਣ ਦੀ ਪੇਸ਼ਕਸ਼ ਕਰਨ ਲਈ ਜੁਰਮਾਨਾ ਵਧਾ ਕੇ 1000 ਡਾਲਰ ਕਰ ਦਿੱਤਾ ਜਾਵੇਗਾ। ਪਟਾਕੇ ਸਿਰਫ ਫਿਲਮ ਇੰਡਸਟਰੀ ਲਈ ਤੇ ਸਿਟੀ ਵੱਲੋਂ ਕਰਵਾਏ ਜਾਣ ਵਾਲੇ ਈਵੈਂਟਸ ਵਿੱਚ ਹੀ ਚਲਾਏ ਜਾ ਸਕਣਗੇ। ਮੇਅਰ ਪੈਟ੍ਰਿਕ ਬ੍ਰਾਊਨ ਨੇ ਇਹ ਸਵੀਕਾਰ ਕੀਤਾ ਕਿ ਬਰੈਂਪਟਨ ਦੇ ਲੋਕਾਂ ਵੱਲੋਂ ਇਸ ਬਾਰੇ ਗੱਲ ਕੀਤੀ ਗਈ ਹੈ।ਲੋਕ ਪਟਾਕੇ ਚਲਾਏ ਜਾਣ ਤੋਂ ਪਰੇਸ਼ਾਨ ਹਨ ਤੇ ਇਸ ਕਾਰਨ ਹੋਣ ਵਾਲੇ ਸ਼ੋਰ ਪ੍ਰਦੂਸ਼ਣ ਤੇ ਮਲਬੇ ਕਾਰਨ ਵੀ ਤੰਗ ਹਨ।
ਜਿ਼ਕਰਯੋਗ ਹੈ ਕਿ ਮੌਜੂਦਾ ਬਾਇ-ਲਾਅ ਤਹਿਤ ਬਰੈਂਪਟਨ ਵਿੱਚ ਵਿਕਟੋਰੀਆ ਡੇਅ, ਕੈਨੇਡਾ ਡੇਅ, ਦੀਵਾਲੀ ਤੇ ਨਵੇਂ ਸਾਲ ਮੌਕੇ ਬਿਨਾਂ ਪਰਮਿਟ ਲਿਆਂ ਪਟਾਕੇ ਚਲਾਉਣ ਦੀ ਇਜਾਜ਼ਤ ਹੈ ਪਰ ਕੀਨਨ ਨੇ ਆਖਿਆ ਕਿ ਇਸ ਵਾਰੀ ਪਟਾਕੇ ਚਲਾਏ ਜਾਣ ਦੀਆਂ ਘਟਨਾਵਾਂ ਵਿੱਚ ਹੋਏ ਹੱਦੋਂ ਵੱਧ ਵਾਧੇ ਦੀਆਂ ਸਿ਼ਕਾਇਤਾਂ ਮਿਲੀਆਂ ਇਸ ਲਈ ਇਸ ਨੂੰ ਰੋਕਣ ਲਈ ਸਖ਼ਤ ਜੁਰਮਾਨੇ ਲਾਉਣ ਦੀ ਲੋੜ ਹੈ।

 

 

 
Have something to say? Post your comment