Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਕੈਨੇਡਾ

ਅਰਥਚਾਰੇ ਨੂੰ ਖ਼ਤਰਾ ਦੇਸ਼ ਦੀ ਸਕਿਊਰਿਟੀ ਲਈ ਹੈ ਖਤਰਾ : ਫਰੀਲੈਂਡ

November 24, 2022 11:05 PM

ਓਟਵਾ, 24 ਨਵੰਬਰ (ਪੋਸਟ ਬਿਊਰੋ) : ਫਰੀਡਮ ਕੌਨਵੌਏ ਦੇ ਮੁਜ਼ਾਹਰਿਆਂ ਨੂੰ ਖ਼ਤਮ ਕਰਨ ਲਈ ਫੈਡਰਲ ਸਰਕਾਰ ਵੱਲੋਂ ਲਾਗੂ ਕੀਤੇ ਗਏ ਐਮਰਜੰਸੀ ਐਕਟ ਦੇ ਮਾਮਲੇ ਦੀ ਚੱਲ ਰਹੀ ਜਾਂਚ ਦੌਰਾਨ ਵੀਰਵਾਰ ਨੂੰ ਗਵਾਹੀ ਦੇਣ ਪਹੁੰਚੀ ਡਿਪਟੀ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਆਖਿਆ ਕਿ ਕੈਨੇਡਾ ਦੀ ਆਰਥਿਕ ਤੇ ਨੈਸ਼ਨਲ ਸਕਿਊਰਿਟੀ ਦਰਮਿਆਨ ਸਿੱਧਾ ਸਬੰਧ ਹੈ। ਉਨ੍ਹਾਂ ਵੱਸੋਂ ਬਾਹਰ ਹੋ ਚੁੱਕੇ ਹਾਲਾਤ ਨੂੰ ਕਾਬੂ ਕਰਨ ਲਈ ਐਮਰਜੰਸੀ ਐਕਟ ਲਾਉਣ ਦੇ ਫੈਸਲੇ ਨੂੰ ਵੀ ਸਹੀ ਠਹਿਰਾਇਆ।
ਜਿ਼ਕਰਯੋਗ ਹੈ ਕਿ ਓਟਵਾ ਤੇ ਅਮਰੀਕਾ ਨਾਲ ਕਈ ਥਾਂਵਾਂ ਉੱਤੇ ਲੱਗਦੀ ਕੈਨੇਡਾ ਦੀ ਸਰਹੱਦ ਤੋਂ ਮੁਜ਼ਾਹਰਾਕਾਰੀਆਂ ਨੂੰ ਮੋੜਨ ਲਈ ਫਰਵਰੀ ਵਿੱਚ ਫੈਡਰਲ ਸਰਕਾਰ ਵੱਲੋਂ ਐਮਰਜੰਸੀ ਐਕਟ ਲਾਗੂ ਕੀਤਾ ਗਿਆ ਸੀ। ਹੁਣ ਪਬਲਿਕ ਆਰਡਰ ਐਮਰਜੰਸੀ ਕਮਿਸ਼ਨ ਵੱਲੋਂ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ ਕਿ ਕੀ ਇਹ ਐਕਟ ਲਾਗੂ ਕੀਤਾ ਜਾਣਾ ਸਹੀ ਸੀ ਜਾਂ ਨਹੀਂ। ਇਸ ਮਾਮਲੇ ਵਿੱਚ ਕਈ ਕੈਬਨਿਟ ਮੰਤਰੀ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਗਵਾਹੀ ਦੇ ਚੁੱਕੇ ਹਨ।
ਹਾਲਾਂਕਿ ਫਰੀਲੈਂਡ ਇਸ ਗੱਲ ਉੱਤੇ ਕਾਇਮ ਰਹੀ ਕਿ ਲਿਬਰਲ ਸਰਕਾਰ ਵੱਲੋਂ ਐਮਰਜੰਸੀ ਐਕਟ ਲਾਗੂ ਕਰਨ ਲਈ ਲਿਆ ਗਿਆ ਫੈਸਲਾ ਵਾਜਿਬ ਸੀ ਪਰ ਉਨ੍ਹਾਂ ਇਸ ਗੱਲ ਦਾ ਤਫਸੀਲ ਵਿੱਚ ਵੇਰਵਾ ਦੇਣ ਤੋਂ ਇਨਕਾਰ ਕੀਤਾ ਕਿ ਸਰਕਾਰ ਵੱਲੋਂ ਲਿਆ ਗਿਆ ਇਹ ਫੈਸਲਾ ਮੁਜ਼ਾਹਰਾਕਾਰੀਆਂ ਵੱਲੋਂ ਪਹੁੰਚਾਏ ਜਾ ਰਹੇ ਆਰਥਿਕ ਨੁਕਸਾਨ ਕਾਰਨ ਲਿਆ ਗਿਆ ਤੇ ਜੇ ਹਾਂ ਤਾਂ ਕੀ ਇਹ ਕਾਨੂੰਨ ਦੇ ਦਾਇਰੇ ਵਿੱਚ ਸੀ?
ਫਰੀਲੈਂਡ ਨੇ ਇਸ ਉੱਤੇ ਆਖਿਆ ਕਿ ਉਹ ਕੋਈ ਵਕੀਲ ਨਹੀਂ ਹੈ। ਉਨ੍ਹਾਂ ਆਖਿਆ ਕਿ ਉਨ੍ਹਾਂ ਵੱਲੋਂ ਉਨ੍ਹਾਂ ਅਧਿਕਾਰੀਆਂ ਦੇ ਫੈਸਲੇ ਉੱਤੇ ਯਕੀਨ ਕੀਤਾ ਗਿਆ ਜਿਨ੍ਹਾਂ ਵੱਲੋਂ ਅਜਿਹਾ ਕਰਨ ਦੀ ਰਾਇ ਦਿੱਤੀ ਗਈ ਤੇ ਕਾਨੂੰਨੀ ਮਾਹਿਰਾਂ ਦੀ ਸਲਾਹ ਉੱਤੇ ਹੀ ਫੈਡਰਲ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ।ਇੱਥੇ ਦੱਸਣਾ ਬਣਦਾ ਹੈ ਕਿ ਕਮਿਸ਼ਨ ਜਨਤਕ ਸੁਣਵਾਈ ਦੇ ਆਖਰੀ ਦਿਨਾਂ ਵਿੱਚ ਪਹੁੰਚ ਗਿਆ ਹੈ ਤੇ ਇਸ ਮਾਮਲੇ ਦਾ ਵਿਸ਼ਲੇਸ਼ਣ ਇਸ ਦੀ ਗੁਆਚੀ ਹੋਈ ਕੜੀ ਹੈ। 1988 ਵਿੱਚ ਕਾਨੂੰਨ ਬਣਨ ਤੋਂ ਬਾਅਦ ਐਮਰਜੰਸੀ ਐਕਟ ਨੂੰ ਇਸ ਵਾਰੀ ਪਹਿਲੀ ਵਾਰੀ ਲਾਗੂ ਕੀਤਾ ਗਿਆ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ ਏਸ਼ੀਅਨ ਫੂਡ ਸੈਂਟਰ ਦੀ ਕੈਨੇਡਾ ਡੇਅ ਮੌਕੇ ਲੱਗ ਗਈ ਸੇਲ ਕੈਨੇਡੀਅਨ ਬਾਰਡਰ ਏਜੰਟਾਂ ਨੇ ਬਲੂ ਵਾਟਰ ਬ੍ਰਿਜ 'ਤੇ 23 ਮਿਲੀਅਨ ਡਾਲਰ ਦੀ ਸ਼ੱਕੀ ਕੋਕੀਨ ਕੀਤੀ ਜ਼ਬਤ ਕੈਨੇਡਾ ਨਾਟੋ ਖ਼ਰਚ ਟੀਚੇ ਨੂੰ ਕਰੇਗਾ ਹੋਰ ਉੱਚਾ : ਕਾਰਨੀ