Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਮਾਨ ਸਰਕਾਰ ਬੁੱਢੇ ਨਾਲੇ ਦੀ ਤਰਜ਼ 'ਤੇ ਤਿਆਰ ਕਰੇਗੀ ਤੁੰਗ ਢਾਬ ਡਰੇਨ ਨੂੰ ਪ੍ਰਦੂਸ਼ਣ-ਮੁਕਤ ਕਰਨ ਦਾ ਪ੍ਰਾਜੈਕਟ

November 24, 2022 11:20 PM

*ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਡਰੇਨ ਨਵਿਆਉਣ ਦੇ ਪ੍ਰਾਜੈਕਟ ਨੂੰ ਤਿੰਨ ਪੜਾਵਾਂ 'ਚ ਵੰਡ ਕੇ ਮੁਕੰਮਲ ਦੀ ਹਦਾਇਤ
*ਪ੍ਰਾਜੈਕਟ ਨੇਪਰੇ ਚਾੜ੍ਹਨ ਲਈ ਮੁਕਾਮੀ ਲੋੜਾਂ ਦੀ ਪੂਰਤੀ ਲਈ ਜ਼ਿਲ੍ਹਾ ਪੱਧਰੀ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼


ਚੰਡੀਗੜ੍ਹ, 24 ਨਵੰਬਰ (ਪੋਸਟ ਬਿਊਰੋ): ਲੋਕਾਂ ਨੂੰ ਸਾਫ਼-ਸੁਥਰਾ ਤੇ ਰਹਿਣਯੋਗ ਮਾਹੌਲ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਬੁੱਢੇ ਨਾਲੇ ਦੀ ਤਰਜ਼ 'ਤੇ ਅੰਮ੍ਰਿਤਸਰ ਦੀ ਤੁੰਗ ਢਾਬ ਡਰੇਨ ਨੂੰ ਪ੍ਰਦੂਸ਼ਣ ਮੁਕਤ ਕਰਨ ਦਾ ਪ੍ਰਾਜੈਕਟ ਉਲੀਕਿਆ ਜਾਵੇਗਾ।
ਡਰੇਨ ਨੂੰ ਪ੍ਰਦੂਸ਼ਣ ਮੁੁਕਤ ਕਰਕੇ ਇਸ ਦੇ ਸੁੰਦਰੀਕਰਨ ਲਈ ਪ੍ਰਾਜੈਕਟ ਉਲੀਕਣ ਸਬੰਧੀ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਸੂਬੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਇੱਥੋਂ ਦੇ ਦਰਿਆਵਾਂ, ਨਦੀਆਂ ਅਤੇ ਮੌਸਮੀ ਨਾਲਿਆਂ ਦੀ ਸਾਫ਼-ਸਫ਼ਾਈ ਵੱਲ ਉਚੇਚਾ ਧਿਆਨ ਦਿੱਤਾ ਜਾਣਾ ਸਮੇਂ ਦੀ ਲੋੜ ਹੈ।
ਡਾ. ਨਿੱਜਰ ਨੇ ਡਰੇਨ ਦੀ ਸਫ਼ਾਈ ਲਈ ਗਠਿਤ ਸ਼ਹਿਰੀ ਤੇ ਪੇਂਡੂ ਖੇਤਰ ਦੀਆਂ ਕਮੇਟੀਆਂ ਨਾਲ ਮੀਟਿੰਗ ਦੌਰਾਨ ਤੁੰਗ ਢਾਬ ਡਰੇਨ ਨੂੰ ਸਾਫ਼ ਕਰਨ ਲਈ ਵੱਖ-ਵੱਖ ਪਹਿਲੂਆਂ 'ਤੇ ਧਿਆਨ ਕੇਂਦਰਿਤ ਕਰਦਿਆਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਤਿੰਨ ਹਿੱਸਿਆਂ 'ਚ ਵੰਡ ਕੇ ਸਨਅਤੀ, ਡੇਅਰੀ ਅਤੇ ਘਰੇਲੂ ਵੇਸਟ ਨੂੰ ਵੱਖੋ-ਵੱਖ ਟਰੀਟ ਕਰਕੇ ਹੀ ਡਰੇਨ ਦੀ ਸਫ਼ਾਈ ਯਕੀਨੀ ਬਣਾਈ ਜਾ ਸਕਦੀ ਹੈ।
ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸ਼ਹਿਰ ਵਿੱਚੋਂ ਲੰਘਦੀ ਕੁੱਲ 20 ਕਿਲੋਮੀਟਰ ਲੰਮੀ ਇਸ ਡਰੇਨ 'ਚ 39 ਸਨਅਤਾਂ ਮੌਜੂਦ ਹਨ, ਜਿਨ੍ਹਾਂ ਵਿੱਚੋਂ 19 ਪ੍ਰਦੂਸ਼ਤ ਪਾਣੀ ਵਾਲੀਆਂ ਸਨਅਤਾਂ ਹਨ ਅਤੇ ਇਨ੍ਹਾਂ ਦਾ 28 ਐਮ.ਐਲ.ਡੀ. ਸਨਅਤੀ ਵੇਸਟ ਪਾਣੀ ਤੁੰਗ ਡਰੇਨ ਵਿੱਚ ਪੈ ਰਿਹਾ ਹੈ। ਇਸੇ ਤਰ੍ਹਾਂ 17 ਪਿੰਡਾਂ ਦਾ ਘਰੇਲੂ ਸੀਵਰੇਜ ਡਰੇਨ ਵਿੱਚ ਡਿੱਗ ਰਿਹਾ ਹੈ। ਇਸ ਤੋਂ ਇਲਾਵਾ 176 ਡੇਅਰੀਆਂ 'ਚੋਂ ਪਸ਼ੂਆਂ ਦਾ ਗੋਹਾ ਅਤੇ ਹੋਰ ਰਹਿੰਦ-ਖੂੰਹਦ, ਜੋ ਕਰੀਬ 550 ਕੇ.ਐਲ.ਡੀ. ਬਣਦਾ ਹੈ, ਤੁੰਗ ਡਰੇਨ ਵਿੱਚ ਸੁੱਟਿਆ ਜਾ ਰਿਹਾ ਹੈ।
ਡਾ. ਨਿੱਜਰ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਹਿਰੀਲੇ ਕੈਮੀਕਲ ਵਾਲੀ ਸਨਅਤੀ ਵੇਸਟ ਨੂੰ ਡਰੇਨ 'ਚ ਪੈਣ ਤੋਂ ਸਖ਼ਤੀ ਨਾਲ ਰੋਕਿਆ ਜਾਵੇ ਅਤੇ ਸਨਅਤਾਂ ਦੀ ਨਿਰੰਤਰ ਚੈਕਿੰਗ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਨਅਤੀ ਖੇਤਰ 'ਚ ਲੋੜ ਅਨੁਸਾਰ ਕਾਮਨ ਐਫਲੂਐਂਟ ਟਰੀਟਮੈਂਟ ਪਲਾਂਟ ਲਾਏ ਜਾਣ। ਮੰਤਰੀ ਨੇ ਪੰਜਾਬ ਲਘੂ ਉਦਯੋਗ ਤੇ ਐਕਸਪੋਰਟ ਕਾਰਪੋਰੇਸ਼ਨ (ਪੀ.ਐਸ.ਆਈ.ਈ.ਸੀ.) ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਨਅਤਾਂ ਲਈ ਕਾਮਨ ਐਫਲੂਐਂਟ ਟਰੀਟਮੈਂਟ ਪਲਾਂਟ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਤੁਰੰਤ ਜ਼ਮੀਨ ਮੁਹੱਈਆ ਕਰਾਉਣ ਲਈ ਕਾਰਵਾਈ ਅਰੰਭੀ ਜਾਵੇ। ਇਸੇ ਤਰ੍ਹਾਂ ਉਨ੍ਹਾਂ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਚਲ ਰਹੇ ਦੋ ਸੀਵਰੇਜ ਟਰੀਟਮੈਂਟ ਪਲਾਂਟਾਂ ਦੇ ਵਿਸਥਾਰ ਸਬੰਧੀ ਕਾਰਵਾਈ ਅਰੰਭਣ ਲਈ ਵੀ ਕਿਹਾ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਡੇਅਰੀਆਂ ਦੀ ਵੇਸਟ ਡਰੇਨ 'ਚ ਪੈਣ ਤੋਂ ਰੋਕਣ ਲਈ ਨਗਰ ਨਿਗਮ ਅਤੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਡੇਅਰੀਆਂ ਤੋਂ ਗੋਹਾ ਤੇ ਹੋਰ ਵੇਸਟ ਇਕੱਤਰ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਬਾਇਉ-ਗੈਸ ਪਲਾਂਟ ਲਾਉਣ ਲਈ ਤਜਵੀਜ਼ ਵੀ ਬਣਾਈ ਜਾਵੇ ਤਾਂ ਜੋ ਡੇਅਰੀਆਂ 'ਚੋਂ ਗੋਹਾ ਤੇ ਹੋਰ ਵੇਸਟ ਤੋਂ ਗੈਸ ਪੈਦਾ ਕਰਕੇ ਇਸ ਦੀ ਘਰੇਲੂ ਵਰਤੋਂ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਤੋਂ ਗਿੱਲੇ ਕੂੜੇ ਨੂੰ ਵੀ ਇਸ ਪਲਾਂਟ ਵਿੱਚ ਵਰਤਿਆ ਜਾ ਸਕੇਗਾ। ਡਾ. ਨਿੱਜਰ ਨੇ ਪਿੰਡਾਂ ਦੀ ਸੀਵਰੇਜ ਨੂੰ ਡਰੇਨ 'ਚ ਪੈਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਪਾਬੰਦ ਕੀਤਾ।
ਮੰਤਰੀ ਨੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਡਰੇਨ ਵਿੱਚ ਸਾਫ਼ ਪਾਣੀ ਛੱਡਣ ਲਈ ਛੇਤੀ ਤੋਂ ਛੇਤੀ ਤਜਵੀਜ਼ ਦੇਣ ਦੇ ਨਿਰਦੇਸ਼ ਦਿੰਦਿਆਂ ਆਖਿਆ ਕਿ ਇਹ ਵਿਧੀ ਡਰੇਨ ਦੀ ਸਫ਼ਾਈ ਨੂੰ ਪ੍ਰਦੂਸ਼ਣ-ਮੁਕਤ ਕਰਨ ਲਈ ਕਾਰਗਰ ਸਾਬਤ ਹੋਵੇਗੀ। ਉਨ੍ਹਾਂ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਨੂੰ ਡਰੇਨ ਦੇ ਸਫ਼ਾਈ ਸਬੰਧੀ ਪ੍ਰਾਜੈਕਟ ਨੂੰ ਨੇਪਰੇ ਚਾੜ੍ਹਨ ਲਈ ਮੁਕਾਮੀ ਲੋੜਾਂ ਦੀ ਪੂਰਤੀ ਅਤੇ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਪੱਧਰੀ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।
ਮੀਟਿੰਗ ਦੌਰਾਨ ਅੰਮ੍ਰਿਤਸਰ ਤੋਂ ਸੰਸਦ ਸਭਾ ਮੈਂਬਰ ਗੁੁਰਜੀਤ ਸਿੰਘ ਔਜਲਾ, ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ, ਵਿਭਾਗ ਦੇ ਸਕੱਤਰ ਵਿਵੇਕ ਪ੍ਰਤਾਪ, ਪੀ.ਐਮ.ਆਈ.ਡੀ.ਸੀ. ਅਤੇ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੀ ਸੀ.ਈ.ਓ. ਈਸ਼ਾ ਕਾਲੀਆ, ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ ਕਰਮਜੀਤ ਸਿੰਘ ਤੇ ਕਮਿਸ਼ਨਰ ਕੁਮਾਰ ਸੌਰਭ ਰਾਜ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ