Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਗੈਂਗਸਟਰ ਰਾਜਨ ਭੱਟੀ ਦੇ ਦੋ ਸਾਥੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਨਜਾਇਜ਼ ਹਥਿਆਰ ਬਰਾਮਦ

November 24, 2022 11:23 PM

-ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ
- ਗੈਂਗਸਟਰ ਰਾਜਨ ਭੱਟੀ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ: ਏ.ਆਈ.ਜੀ. ਅਸ਼ਵਨੀ ਕਪੂਰ


ਚੰਡੀਗੜ੍ਹ, 24 ਨਵੰਬਰ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਬਠਿੰਡਾ ਦੀ ਸੁਸ਼ਾਂਤ ਸਿਟੀ ਵਿਖੇ ਛਾਪੇਮਾਰੀ ਦੌਰਾਨ ਗੈਂਗਸਟਰ ਰਾਜਨ ਭੱਟੀ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਰਾਜਨ ਭੱਟੀ ਗੁਰਦਾਸਪੁਰ ਦੇ ਪਿੰਡ ਮੁਸਤਫਾਬਾਦ ਜੱਟਾਂ ਦਾ ਰਹਿਣ ਵਾਲਾ ਹੈ ਅਤੇ ਕੈਨੇਡਾ ਅਧਾਰਿਤ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਦਾ ਕਰੀਬੀ ਸਾਥੀ ਹੈ।
ਗ੍ਰਿਫ਼ਤਾਰ ਗਏ ਵਿਅਕਤੀਆਂ ਦੀ ਪਛਾਣ ਹਰਜਸਨੀਤ ਸਿੰਘ (32) ਵਾਸੀ ਪਿੰਡ ਕੋਟ ਸ਼ਮੀਰ, ਬਠਿੰਡਾ ਅਤੇ ਕਮਲਜੀਤ ਸਿੰਘ (26) ਵਾਸੀ ਪਿੰਡ ਗੁਲਾਬਗੜ੍ਹ, ਬਠਿੰਡਾ ਵਜੋਂ ਹੋਈ ਹੈ। ਪੁਲਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ .315 ਬੋਰ ਦੀ ਰਾਈਫਲ ਅਤੇ .30 ਬੋਰ ਦੀ ਸਟਾਰ ਮੇਕ ਪਿਸਤੌਲ ਸਮੇਤ ਗੋਲੀ ਸਿੱਕਾ ਵੀ ਬਰਾਮਦ ਕੀਤਾ।
ਵੇਰਵੇ ਦਿੰਦਿਆਂ ਏ.ਆਈ.ਜੀ. ਐਸ.ਐਸ.ਓ.ਸੀ. ਐਸ.ਏ.ਐਸ. ਅਸ਼ਵਨੀ ਕਪੂਰ ਨੇ ਦੱਸਿਆ ਕਿ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਦੇ ਦੋਸ਼ ਵਿੱਚ ਲਖਬੀਰ ਲੰਡਾ ਖ਼ਿਲਾਫ਼ ਦਰਜ ਕੀਤੇ ਕੇਸ ਦੀ ਜਾਂਚ ਦੌਰਾਨ ਇੱਕ ਮੁਲਜ਼ਮ ਰਾਜਨ ਭੱਟੀ ਬਾਰੇ ਪਤਾ ਲੱਗਾ ਜੋ ਲਖਬੀਰ ਲੰਡਾ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਉਸ ਦੇ ਇਸ਼ਾਰੇ ’ਤੇ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦਿੰਦਾ ਸੀ।
ਇਸ ਸਬੰਧੀ 23/08/2022 ਨੂੰ ਐਫ.ਆਈ.ਆਰ. ਨੰਬਰ 06 ਤਹਿਤ ਭਾਰਤੀ ਦੰਡਾਵਲੀ ਦੀ ਧਾਰਾ 153, 153-ਏ, 120-ਬੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਲਖਬੀਰ ਸਿੰਘ ਲੰਡਾ ਅਤੇ ਉਸਦੇ ਹੋਰ ਸਾਥੀਆਂ ਵਿਰੁੱਧ ਪੁਲਿਸ ਥਾਣਾ ਐਸ.ਐਸ.ਓ.ਸੀ. ਐਸ.ਏ.ਐਸ. ਨਗਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ।
ਏ.ਆਈ.ਜੀ. ਅਸ਼ਵਨੀ ਕਪੂਰ ਨੇ ਦੱਸਿਆ ਕਿ ਮੁਲਜ਼ਮ ਰਾਜਨ ਭੱਟੀ, ਜਿਸ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਚੰਡੀਗੜ੍ਹ ਤੇ ਪੰਜਾਬ ਵਿੱਚ ਐਨ.ਡੀ.ਪੀ.ਐਸ. ਐਕਟ ਅਤੇ ਅਸਲਾ ਐਕਟ ਤਹਿਤ ਇਰਾਦਾ ਕਤਲ ਸਮੇਤ ਕਈ ਅਪਰਾਧਿਕ ਮਾਮਲੇ ਦਰਜ ਹਨ, ਦੀ ਐਸ.ਐਸ.ਓ.ਸੀ. ਪੁਲੀਸ ਦੀਆਂ ਟੀਮਾਂ ਵੱਲੋਂ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਉਸ ਦੇ ਟਿਕਾਣਿਆਂ ’ਤੇ ਵਾਰ-ਵਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਭੱਟੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਥਿਆਰਾਂ ਦੀ ਸਪਲਾਈ ਵਿੱਚ ਲੰਡਾ ਦੀ ਮਦਦ ਕਰਦਾ ਹੈ।
ਏ.ਆਈ.ਜੀ. ਨੇ ਦੱਸਿਆ ਕਿ ਬੁੱਧਵਾਰ ਨੂੰ ਪੁਲਿਸ ਪਾਰਟੀ ਨੇ ਸੁਸ਼ਾਂਤ ਸਿਟੀ ਬਠਿੰਡਾ ਵਿਖੇ ਛਾਪੇਮਾਰੀ ਕੀਤੀ ਜਿੱਥੋਂ ਰਾਜਨ ਭੱਟੀ ਦੇ ਦੋ ਸਾਥੀਆਂ ਨੂੰ ਦੋ ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਰਾਜਨ ਭੱਟੀ ਨੂੰ ਪਨਾਹ ਦੇਣ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਏ.ਆਈ.ਜੀ. ਅਸ਼ਵਨੀ ਕਪੂਰ ਨੇ ਦੱਸਿਆ ਕਿ ਰਾਜਨ ਭੱਟੀ ਨੂੰ ਗ੍ਰਿਫ਼ਤਾਰ ਕਰਨ ਲਈ ਪੁਲੀਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ ਅਤੇ ਜਲਦ ਹੀ ਉਹ ਸਲਾਖਾਂ ਪਿੱਛੇ ਹੋਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ