Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਸਾਝੇ ਮੁਲਾਜਮ ਮੰਚ ਨੇ ਪੁਰਾਣੀ ਪੈਨਸ਼ਨ ਸਬੰਧੀ ਪੱਤਰ ਨੂੰ ਪਾੜ ਕੇ ਕੂੜੇ ਦੇ ਢੇਰ `ਤੇ ਸੁੱਟ ਕੇ ਕੀਤਾ ਰੋਸ ਪ੍ਰਦਰਸ਼ਨ

November 24, 2022 11:25 PM

ਚੰਡੀਗੜ੍ਹ, 24 ਨਵੰਬਰ (ਪੋਸਟ ਬਿਊਰੋ): ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂ.ਟੀ. ਨੇ ਅੱਜ ਸੈਕਟਰ-17 ਵਿਚ ਭਰਵੀਂ ਰੈਲੀ ਕਰਕੇ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ 18 ਨਵੰਬਰ 2022 ਨੂੰ ਜਾਰੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਫਾੜ ਕੇ ਕੁੜੇ ਦਾਨ ਵਿਚ ਸੁੱਟ ਕੇ ਆਪਣਾ ਰੋਸ ਵਿਅਕਤ ਕੀਤਾ। ਸਾਂਝਾ ਮੁਲਾਜ਼ਮ ਮੰਚ ਚੰਡੀਗੜ੍ਹ ਦੇ ਕਨਵੀਨਰ, ਕੋ-ਕਨਵੀਨਰ ਅਤੇ ਆਹੁਦੇਦਾਰ ਦਵਿੰਦਰ ਸਿੰਘ ਬੈਨੀਪਾਲ, ਜਸਮਿੰਦਰ ਸਿੰਘ, ਸੰਦੀਪ ਸਿੰਘ ਬਰਾੜ, ਰਾਮ ਧਾਲੀਵਾਲ ਅਤੇ ਸੁਖਚੈਨ ਸਿੰਘ ਨੇ ਪ੍ਰੈਸ ਦੇ ਮੁਖਾਤਿਬ ਹੁੰਦੇ ਦੱਸਿਆ ਕਿ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਇਕ ਧੋਖਾ ਹੈ ਅਤੇ ਇਹ ਨੋਟੀਫਿਕੇਸ਼ਨ ਨਾ ਹੋ ਕੇ ਸਿਰਫ ਤੇ ਸਿਰਫ ਇਕ ਲਿਖਤੀ ਭਰੋਸੇ ਤੋਂ ਜਿਆਦਾ ਕੁੱਝ ਵੀ ਨਹੀਂ। ਉਹਨਾਂ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੇ ਗੁਜਰਾਤ ਚੋਣਾਂ ਦੇ ਮੱਦੇਨਜਰ ਇਹ ਪੱਤਰ ਜਾਰੀ ਕੀਤਾ ਅਤੇ ਜਾਣ-ਬੁਝ ਕੇ ਸੀ.ਐਸ.ਆਰ ਦੇ ਨਿਯਮਾ ਨੂੰ ਸੋਧੇ ਬਿਨਾਂ ਅਤੇ ਵਿਸਤਰਿਤ ਪੈਨਸ਼ਨ ਪਾਲਸੀ ਦਾ ਉਲੇਖ ਕੀਤੇ ਬਗੈਰ ਹੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਹੈ। ਉਹਨਾਂ ਹੈਰਾਨੀ ਪ੍ਰਗਟ ਕੀਤੀ ਕਿ ਇਸ ਪੱਤਰ ਵਿਚ ਕਿਸੇ ਵੀ ਮਿਤੀ ਦਾ ਉਲੇਖ ਨਹੀਂ ਕੀਤਾ ਗਿਆ ਕਿ ਇਹ ਲਾਗੂ ਕਦੋ ਤੋਂ ਹੋਣੀ ਹੈ। ਬੁਲਾਰਿਆ ਨੇ ਮੰਗ ਕੀਤੀ ਕਿ ਸਰਕਾਰ ਗੁਜਰਾਤ ਚੋਣਾਂ ਤੋਂ ਪਹਿਲਾਂ-ਪਹਿਲਾਂ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਲੋੜੀਂਦੀਆਂ ਸੋਧਾਂ ਪੂਰੀਆਂ ਕਰ ਕੇ ਨਿਯਮਾਂ ਦੇ ਅਨੁਕੂਲ ਨੋਟੀਫਿਕੇਸ਼ਨ ਜਾਰੀ ਕਰੇ ਜਿਸ ਦਾ ਫਾਇਦਾ 2004 ਤੋਂ ਬਾਅਦ ਭਰਤੀ ਮੁਲਾਜ਼ਮਾ ਨੂੰ ਹੋ ਸਕੇ। ਇਸ ਰੋਸ ਧਰਨੇ ਵਿਚ ਡਾਇਰੈਕਟੋਰੇਟਾਂ ਦੇ ਨਾਲ ਨਾਲ ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਵੀ ਹਿੱਸਾ ਲਿਆ। ਸਕੱਤਰੇਤ ਦੀਆਂ ਮੁਲਾਜ਼ਮ ਐਸੋਸੀਏਸ਼ਨਾ ਵੱਲੋਂ ਜਸਪ੍ਰੀਤ ਸਿੰਘ ਰੰਧਾਵਾ, ਮਿਥੁਨ ਚਾਵਲਾ, ਸੁ਼ਸ਼ੀਲ ਫੌਜੀ, ਇੰਦਰਪਾਲ ਸਿੰਘ ਭੰਗੂ ਅਤੇ ਸੰਦੀਪ ਨੇ ਕਿਹਾ ਕਿ ਸਰਕਾਰ ਮੁਲਾਜ਼ਮਾ ਨੂੰ ਬੇਵਕੁਫ ਨਾ ਸਮਝੇ ਕਿਉਂਕਿ ਉਹ ਹੀ ਨਿਤ ਰੂਲ ਡਰਾਫਟ ਕਰਦੇ ਹਨ ਅਤੇ ਉਹਨਾਂ ਨੂੰ ਪਤਾ ਹੈ ਕਿ ਨੋਟੀਫਿਕੇਸ਼ਨ ਜਾਰੀ ਕਰਨ ਲਈ ਲੋੜੀਂਦੀਆਂ ਉਪਚਾਰਕਤਾਵਾਂ ਕੀ ਹਨ। ਉਹਨਾ ਨੇ ਸਰਕਾਰ ਤੋਂ ਮੰਗ ਕੀਤੀ ਕੀ ਪੁਰਾਣੀ ਪੈਨਸ਼ਨ ਦੀ ਇੰਨ-ਬਿੰਨ ਬਹਾਲੀ, 2016 ਤੋਂ ਬਾਅਦ ਭਰਤੀ ਤਰੱਕੀਯਾਬਤਾ ਮੁਲਾਜ਼ਮਾ ਨੂੰ ਤਰੱਕੀ ਦੀ ਮਿਤੀ ਤੋਂ ਪੈ ਕਮਿਸ਼ਨ ਦੀ 15 ਪ੍ਰਤੀਸ਼ਤ ਦੇ ਵਾਧਾ ਦੀ ਆਪਸ਼ਨ, ਕੇਂਦਰ ਦੇ 7ਵੇਂ ਤਨਖਾਹ ਕਮਿਸ਼ਨ ਦੀ ਥਾਂ ਤੇ ਪੰਜਾਬ ਦਾ 6ਵਾਂ ਤਨਖਾਹ ਕਮਿਸ਼ਨ ਨੂੰ ਤੁਰੰਤ ਲਾਗੂ ਕਰੇ, ਪੰਜਾਬ ਸਰਕਾਰ ਦੇ ਸਰਕਾਰੀ ਮਕਾਨਾਂ ਦੀ ਲਾਇਸੰਸ ਫੀਸ 5% ਦੀ ਥਾਂ ਤੇ ਯੂ.ਟੀ., ਹਰਿਆਣਾ ਸਰਕਾਰ ਜਾਂ ਕੇਂਦਰ ਸਰਕਾਰ ਵੱਲੋਂ ਨਿਰਧਾਰਿਤ ਕੀਤੇ ਫਿਕਸ ਰੇਟਾਂ ਅਨੁਸਾਰ ਵਸੂਲੀ ਕੀਤੀ ਜਾਵੇ ਅਤੇ 15.1.15 ਦੇ ਪੱਤਰ ਨੂੰ ਵਾਪਿਸ ਲਿਆ ਜਾਵੇ ਅਤੇ ਮਹਿੰਗਾਈ ਭੱਤੇ ਸਬੰਧੀ ਜਾਰੀ ਪੱਤਰ ਵਿਚ ਮਹਿੰਗਾਏ ਭੱਤੇ ਦੀਆਂ ਕਿਸ਼ਤਾਂ ਦੀਆਂ ਅਦਾਇਗੀ ਦੀ ਮਿਤੀਆਂ ਦਰਸਾਉਂਦੇ ਹੋਏ ਸੋਧ ਕੀਤੀ ਜਾਵੇ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ