Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਨਿਊਜ਼ੀਲੈਂਡ ਦਾ ਵਫਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ

November 24, 2022 11:27 PM

ਅੰਮ੍ਰਿਤਸਰ, 24 ਨਵੰਬਰ (ਗਿਆਨ ਸਿੰਘ): ਨਿਊਜ਼ੀਲੈਂਡ ਦਾ ਇਕ ਵਫਦ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪੁੱਜਾ। ਇਸ ਵਫਦ ਵਿਚ ਸਾਬਕਾ ਮਨਿਸਟਰ ਅਤੇ ਨਿਊਜ਼ੀਲੈਂਡ ਦੇ ਇੰਗਲੈਂਡ ਵਿਚ ਨਵਨਿਯੁਕਤ ਅੰਬੈਸਡਰ ਮਿਸਟਰ ਫਿਲਗੋਫ, ਸਾਬਕਾ ਐਮ.ਪੀ. ਮਿਸਟਰ ਮਟ ਰੋਬਸਨ, ਨਿਊਜ਼ੀਲੈਂਡ ਸੈਂਟਰੋ ਸਿੱਖ ਐਸੋਸੀਏਸ਼ਨ ਦੇ ਪ੍ਰਧਾਨ ਸ. ਦਲਜੀਤ ਸਿੰਘ ਅਤੇ ਸੁਪਰੀਮ ਸਿੱਖ ਸੁਸਾਇਟੀ ਦੇ ਸਕੱਤਰ ਸ. ਰਣਬੀਰ ਸਿੰਘ ਲਾਲੀ ਸ਼ਾਮਲ ਸਨ। ਸ਼੍ਰੋਮਣੀ ਕਮੇਟੀ ਵੱਲੋਂ ਇਸ ਵਫਦ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ ਅਤੇ ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ ਨੇ ਸਨਮਾਨਿਤ ਕੀਤਾ। ਨਿਊਜ਼ੀਲੈਂਡ ਸੈਂਟਰੋ ਸਿੱਖ ਐਸੋਸੀਏਸ਼ਨ ਦੇ ਪ੍ਰਧਾਨ ਸ. ਦਲਜੀਤ ਸਿੰਘ ਨੇ ਦੱਸਿਆ ਕਿ ਮਿਸਟਰ ਫਿਲਗੋਫ ਅਤੇ ਮਟ ਰੋਬਸਨ ਦੇ ਨਿਊਜ਼ੀਲੈਂਡ ਵਸਦੇ ਸਿੱਖਾਂ ਨਾਲ ਗੂੜੇ ਸਬੰਧ ਹਨ ਅਤੇ ਉਹ ਸਿੱਖਾਂ ਦੇ ਹਰ ਮਸਲੇ ਨੂੰ ਹੱਲ ਕਰਵਾਉਣ ਲਈ ਹਮੇਸ਼ਾਂ ਸਹਿਯੋਗ ਦਿੰਦੇ ਹਨ। ਉਨ੍ਹਾਂ ਦੱਸਿਆ ਕਿ ਮਿਸਟਰ ਫਿਲਗੋਫ ਨਿਊਜ਼ੀਲੈਂਡ ਵੱਲੋਂ ਇੰਗਲੈਂਡ ਵਿਚ ਅੰਬੈਸਡਰ ਨਿਯੁਕਤ ਹੋਏ ਹਨ, ਜਿਨ੍ਹਾਂ ਦੀ ਦਿਲੀ ਇਸ਼ਾ ਸੀ ਕਿ ਉਹ ਨਵੀਂ ਜ਼ਿੰਮੇਵਾਰੀ ’ਤੇ ਜਾਣ ਤੋਂ ਪਹਿਲਾਂ ਸਿੱਖਾਂ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ। ਮਿਸਟਰ ਫਿਲਗੋਫ ਤੇ ਮਿਸਟਰ ਮਟ ਰੋਬਸਨ ਨੇ ਕਿਹਾ ਕਿ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਕੇ ਬਹੁਤ ਪ੍ਰਭਾਵਿਤ ਹੋਏ ਹਨ। ਇਥੋਂ ਦਾ ਧਾਰਮਿਕ, ਸ਼ਾਂਤਮਈ ਤੇ ਸਤਿਕਾਰ ਵਾਲਾ ਵਾਤਾਵਰਣ ਮਨ ਨੂੰ ਬਹੁਤ ਸਕੂਨ ਦਿੰਦਾ ਹੈ। ਉਨ੍ਹਾਂ ਮਿਲੇ ਸਤਿਕਾਰ ਲਈ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ, ਸੂਚਨਾ ਅਧਿਕਾਰੀ ਸ. ਸਰਬਜੀਤ ਸਿੰਘ, ਸ. ਜਤਿੰਦਰਪਾਲ ਸਿੰਘ ਆਦਿ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ