Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਜਿਲ੍ਹਾ ਕਾਂਗਰਸ ਪ੍ਰਧਾਨ ਬਣਨ ’ਤੇ ਮੇਜਰ ਸਿੰਘ ਮੁੱਲਾਂਪੁਰ ਹੋਏ ਨਤਮਸਤਕ

November 24, 2022 11:31 PM

-ਸ਼ਬਦ ਪ੍ਰਕਾਸ਼ ਅਜਾਇਬ ਘਰ ਦੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਦਰਸ਼ਨ ਕਰਨ- ਮੇਜਰ ਸਿੰਘ
-ਬਾਵਾ, ਗਿੱਲ ਅਤੇ ਮਨਜੀਤ ਹੰਬੜਾਂ ਵੱਲੋਂ ਮੇਜਰ ਸਿੰਘ, ਕਮਲ ਸਹਿਗਲ ਅਤੇ ਪ੍ਰੇਮ ਸਿੰਘ ਬਾਸੀਆ ਸਨਮਾਨਿਤ


ਮੁੱਲਾਂਪੁਰ ਦਾਖਾ, 24 ਨਵੰਬਰ (ਗਿਆਨ ਸਿੰਘ) : ਅੱਜ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਜਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ ’ਤੇ ਮੇਜਰ ਸਿੰਘ ਮੁੱਲਾਂਪੁਰ ਨਤਮਸਤਕ ਹੋਏ। ਇਸ ਸਮੇਂ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕਿ੍ਰਸ਼ਨ ਕੁਮਾਰ ਬਾਵਾ, ਸੂਬਾ ਪ੍ਰਧਾਨ ਕਰਨੈਲ ਸਿੰਘ ਗਿੱਲ, ਜਨਰਲ ਸਕੱਤਰ ਫਾਊਂਡੇਸ਼ਨ ਪੰਜਾਬ ਮਨਜੀਤ ਸਿੰਘ ਹੰਬੜਾਂ ਨੇ ਮੇਜਰ ਸਿੰਘ ਮੁੱਲਾਂਪੁਰ, ਉੱਘੇ ਸਮਾਜਸੇਵੀ ਕਮਲ ਸਹਿਗਲ (ਜਲੰਧਰ) ਅਤੇ ਪ੍ਰੇਮ ਸਿੰਘ ਬਾਸੀਆਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਚਿੱਤਰ ਅਤੇ ਸ਼ਾਲ ਭੇਂਟ ਕਰਕੇ ਸਨਮਾਨਿਤ ਕੀਤਾ।
ਇਸ ਸਮੇਂ ਸ਼ਬਦ ਪ੍ਰਕਾਸ਼ ਅਜਾਇਬ ਘਰ ਦੇ ਦਰਸ਼ਨ ਕਰਨ ਤੋਂ ਬਾਅਦ ਮੇਜਰ ਸਿੰਘ ਮੁੱਲਾਂਪੁਰ ਨੇ ਕਿਹਾ ਕਿ ਲੋੜ ਹੈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਸ਼ਾਲਤਾ, ਮਹਾਨਤਾ ਅਤੇ ਮਹੱਤਤਾ ਨੂੰ ਪੂਰੇ ਵਿਸ਼ਵ ਵਿਚ ਪ੍ਰਚਾਰਿਆ ਜਾਵੇ। ਉਹਨਾਂ ਕਿਹਾ ਕਿ ਸਕੂਲਾਂ, ਕਾਲਜਾਂ ਦੇ ਬੱਚੇ ਅਤੇ ਪਿੰਡਾਂ ਦੇ ਵਸਨੀਕ ਆ ਕੇ ਜਰੂਰ ਸ਼ਬਦ ਪ੍ਰਕਾਸ਼ ਅਜਾਇਬ ਘਰ ਦੇ ਦਰਸ਼ਨ ਕਰਨ ਤਾਂ ਕਿ ਸਾਡੇ ਗੌਰਵਮਈ ਇਤਿਹਾਸ ਬਾਰੇ ਸਾਡੀਆਂ ਆਉਣ ਵਾਲੀਆਂ ਪੀੜੀਆਂ ਗਿਆਨ ਪ੍ਰਾਪਤ ਕਰ ਸਕਣ। ਉਹਨਾਂ ਕਿਹਾ ਕਿ ਪਿੰਡ ਰਕਬਾ ਵਿਖੇ ਆਪਣੀ ਜਨਮ ਭੂਮੀ ਨੂੰ ਸਤਿਕਾਰ ਅਤੇ ਪਿਆਰ ਕਰਦੇ ਹੋਏ ਜੋ ਸ਼੍ਰੀ ਬਾਵਾ ਨੇ ਬਾਬਾ ਬੰਦਾ ਸਿੰਘ ਬਹਾਦਰ ਭਵਨ ਅਤੇ ਮਿਊਜੀਅਮ ਬਣਾਉਣ ਦਾ ਉਪਰਾਲਾ ਕੀਤਾ ਹੈ, ਸ਼ਲਾਘਾਯੋਗ ਹੈ। ਇਸ ਸਮੇਂ ਨਗਰ ਕੌਂਸਲ ਪ੍ਰਧਾਨ ਤੇਲੂ ਰਾਮ ਬਾਂਸਲ, ਸਰਪੰਚ ਬਲਵੀਰ ਸਿੰਘ ਗਿੱਲ ਮੱੁਲਾਂਪੁਰ, ਹਰਕਿੰਦਰ ਸਿੰਘ ਕਿੰਦਾ, ਨੰਬਰਦਾਰ ਜਸਪਾਲ ਸਿੰਘ, ਪਵਨ ਗਰਗ, ਸੁਖਵੰਤ ਸਿੰਘ ਪ੍ਰਧਾਨ ਸੁਸਾਇਟੀ, ਲਾਭ ਸਿੰਘ ਮੁੱਲਾਂਪੁਰ, ਕਿੱਕੀ ਸਿੱਧਵਾਂ ਬੇਟ ਆਦਿ ਹਾਜਰ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ