Welcome to Canadian Punjabi Post
Follow us on

29

March 2024
 
ਭਾਰਤ

ਸ਼ਰਧਾ ਦੇ ਕਾਤਲ ਆਫਤਾਬ ਨੂੰ ਲਿਜਾ ਰਹੀ ਪੁਲਸ ਵੈਨ 'ਤੇ ਤਲਵਾਰ ਨਾਲ ਕੀਤਾ ਹਮਲਾ

November 28, 2022 04:24 PM

* ਦੋ ਵਿਅਕਤੀ ਲਏ ਹਿਰਾਸਤ ਵਿਚ


ਨਵੀਂ ਦਿੱਲੀ, 28 ਨਵੰਬਰ (ਪੋਸਟ ਬਿਊਰੋ)- ਸ਼ਰਧਾ ਵਾਲਕਰ ਦੇ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਹੋਇਆ ਹੈ। ਇਹ ਹਮਲਾ ਰੋਹਿਣੀ ਵਿੱਚ ਐਫਐਸਐਲ ਦੇ ਬਾਹਰ ਹੋਇਆ। ਹਮਲਾਵਰਾਂ ਨੇ ਤਲਵਾਰ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਦੱਸੀ ਜਾ ਰਹੀ ਹੈ। ਪੁਲਸ ਨੇ ਦੱਸਿਆ ਕਿ ਆਫਤਾਬ ਸੁਰੱਖਿਅਤ ਹੈ। ਆਫਤਾਬ ਦੀ ਜੇਲ ਵੈਨ 'ਤੇ ਹਮਲਾ ਕਰਨ ਵਾਲੇ ਲੋਕਾਂ ਨੂੰ ਪੁਲਸ ਨੇ ਹਿਰਾਸਤ 'ਚ ਲੈ ਲਿਆ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਇੱਕ ਦਾ ਨਾਮ ਨਿਗਮ ਗੁੱਜਰ ਅਤੇ ਦੂਜੇ ਦਾ ਕੁਲਦੀਪ ਠਾਕੁਰ ਹੈ। ਦੋਵੇਂ ਗੁਰੂਗ੍ਰਾਮ ਦੇ ਰਹਿਣ ਵਾਲੇ ਹਨ। ਉਹ ਆਪਣੇ ਆਪ ਨੂੰ ਹਿੰਦੂ ਸੈਨਾ ਤੋਂ ਦੱਸ ਰਹੇ ਹਨ, ਇਸ ਦੀ ਪੁਸ਼ਟੀ ਕੀਤੀ ਜਾ ਰਹੀ ਹੈ ਅਤੇ ਬਾਕੀਆਂ ਦੀ ਭਾਲ ਜਾਰੀ ਹੈ।
ਸੂਤਰਾਂ ਨੇ ਦੱਸਿਆ ਕਿ ਪੁਲਸ ਵੈਨ ਆਫਤਾਬ ਪੂਨਾਵਾਲਾ ਨੂੰ ਪੋਲੀਗ੍ਰਾਫ ਟੈਸਟ ਤੋਂ ਬਾਅਦ ਪੱਛਮੀ ਦਿੱਲੀ ਦੀ ਰੋਹਿਣੀ ਸਥਿਤ ਫੋਰੈਂਸਿਕ ਸਾਇੰਸ ਲੈਬਾਰਟਰੀ ਤੋਂ ਵਾਪਸ ਜੇਲ ਲਿਜਾ ਰਹੀ ਸੀ। ਜਾਣਕਾਰੀ ਮੁਤਾਬਕ ਇਕ ਕਾਰ 'ਚ ਕੁਝ ਲੋਕ ਆਏ। ਜੇਲ੍ਹ ਵੈਨ ਤੋਂ ਬਾਹਰ ਆਉਂਦੇ ਹੀ ਉਸ ਨੇ ਆਪਣੀ ਕਾਰ ਇਸ ਵੈਨ ਦੇ ਅੱਗੇ ਲਾ ਦਿੱਤੀ। ਵੈਨ ਦੇ ਡਰਾਈਵਰ ਨੇ ਵੈਨ ਨੂੰ ਅੱਗੇ ਧੱਕਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਇਹ ਲੋਕ ਕਾਰ ਤੋਂ ਹੇਠਾਂ ਉਤਰ ਗਏ ਅਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਦੱਸ ਦੇਈਏ ਕਿ ਆਫਤਾਬ ਦਿੱਲੀ ਪੁਲਿਸ ਦੀ ਤੀਜੀ ਬਟਾਲੀਅਨ ਦੀ ਵੈਨ ਵਿੱਚ ਜੇਲ੍ਹ ਤੋਂ ਆਇਆ ਸੀ। ਖ਼ਤਰੇ ਨੂੰ ਭਾਂਪਦਿਆਂ ਤੀਜੀ ਬਟਾਲੀਅਨ ਦੇ ਜਵਾਨਾਂ ਨੇ ਆਪਣੇ ਹਥਿਆਰ ਕੱਢ ਕੇ ਹਵਾ ਵਿੱਚ ਲਹਿਰਾਏ। ਇਸ ਤੋਂ ਬਾਅਦ ਉਨ੍ਹਾਂ ਨੇ ਆਫਤਾਬ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਘਟਨਾ 'ਚ ਕੋਈ ਜ਼ਖਮੀ ਨਹੀਂ ਹੋਇਆ ਹੈ। ਪੁਲਿਸ ਵੱਲੋਂ ਇਸ ਸਬੰਧੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਦਿੱਲੀ ਪੁਲਿਸ ਦੀ ਤੀਜੀ ਬਟਾਲੀਅਨ ਕੈਦੀਆਂ ਨੂੰ ਲਿਆਉਣ ਅਤੇ ਲਿਜਾਣ ਦਾ ਕੰਮ ਕਰਦੀ ਹੈ। ਆਫਤਾਬ ਦਾ ਭਲਕੇ ਦੁਬਾਰਾ ਪੋਲੀਗ੍ਰਾਫ਼ ਟੈਸਟ ਹੋਵੇਗਾ। ਉਸ ਨੂੰ ਸਵੇਰੇ 10 ਤੋਂ 11 ਵਜੇ ਦਰਮਿਆਨ ਰੋਹਿਣੀ ਦੀ ਐਫਐਸਐਲ ਲੈਬ ਵਿੱਚ ਲਿਆਂਦਾ ਜਾਵੇਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ