Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਜੇਮਜ਼ ਸਮਿੱਥ ਕ੍ਰੀ ਨੇਸ਼ਨ ਨੂੰ ਟਰੂਡੋ ਨੇ 40 ਮਿਲੀਅਨ ਡਾਲਰ ਦੇਣ ਦਾ ਪ੍ਰਗਟਾਇਆ ਤਹੱਈਆ

November 29, 2022 09:19 AM

ਜੇਮਜ਼ ਸਮਿੱਥ ਕ੍ਰੀ ਨੇਸ਼ਨ, ਸਸਕੈਚਵਨ, 29 ਨਵੰਬਰ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਜੇਮਜ਼ ਸਮਿੱਥ ਕ੍ਰੀ ਨੇਸ਼ਨ ਦੇ ਦੌਰੇ ਦੌਰਾਨ ਕਮਿਊਨਿਟੀ ਲਈ 40 ਮਿਲੀਅਨ ਡਾਲਰ ਦੇ ਫੰਡ ਦੇਣ ਦਾ ਐਲਾਨ ਕੀਤਾ।
ਲੋਕਾਂ ਨੂੰ ਸੰਬੋਧਨ ਕਰਦਿਆਂ ਟਰੂਡੋ ਨੇ ਤਹੱਈਆ ਪ੍ਰਗਟਾਇਆ ਕਿ ਉਹ ਪੰਜ ਸਾਲਾਂ ਦੇ ਅਰਸੇ ਦੌਰਾਨ ਕਮਿਊਨਿਟੀ ਲਈ ਰਵਾਇਤੀ ਮਦਦ ਵਾਸਤੇ 2·5 ਮਿਲੀਅਨ ਡਾਲਰ ਮੁਹੱਈਆ ਕਰਵਾਉਣਗੇ।ਟਰੂਡੋ ਨੇ ਇਹ ਵੀ ਐਲਾਨ ਕੀਤਾ ਕਿ ਪਾਥਵੇਅਜ਼ ਟੂ ਸੇਫ ਇੰਡੀਜੀਨਸ ਕਮਿਊਨਿਟੀਜ਼ ਇਨੀਸਿ਼ਏਟਿਵ ਲਈ 20 ਮਿਲੀਅਨ ਡਾਲਰ ਦੇਸ਼ ਭਰ ਵਾਸਤੇ ਖਰਚ ਕੀਤੇ ਜਾਣਗੇ। ਇਹ ਅਜਿਹਾ ਪ੍ਰੋਗਰਾਮ ਹੈ ਜਿਹੜਾ ਮੂਲਵਾਸੀ ਕਮਿਊਨਿਟੀਜ਼ ਦੀ ਸੇਫਟੀ ਉੱਤੇ ਕੇਂਦਰਿਤ ਹੈ।
ਪ੍ਰਧਾਨ ਮੰਤਰੀ ਨੇ ਸੋਮਵਾਰ ਨੂੰ ਆਪਣੇ ਦੌਰੇ ਦੀ ਸ਼ੁਰੂਆਤ ਕੀਤੀ। ਉਨ੍ਹਾਂ ਸਸਕੈਚਵਨ ਦੇ ਫਰਸਟ ਨੇਸ਼ਨ ਵਿੱਚ ਘਾਤਕ ਛੁਰੇਬਾਜ਼ੀ ਦਾ ਸਿ਼ਕਾਰ ਹੋਏ ਲੋਕਾਂ ਦੀਆਂ ਕਬਰਾਂ ਉੱਤੇ ਰੁਕ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਤੇ ਨਿਜੀ ਤੌਰ ਉੱਤੇ ਉਨ੍ਹਾਂ ਦੇ ਪਰਿਵਾਰਾਂ ਦੇ ਮੈਂਬਰਾਂ ਨਾਲ ਮੁਲਾਕਾਤ ਵੀ ਕੀਤੀ। ਜਿ਼ਕਰਯੋਗ ਹੈ ਕਿ ਜੇਮਜ਼ ਸਮਿੱਥ ਕ੍ਰੀ ਨੇਸ਼ਨ ਵਿੱਚ 4 ਸਤੰਬਰ ਨੂੰ ਹੋਈ ਛੁਰੇਬਾਜ਼ੀ ਵਿੱਚ 11 ਲੋਕ ਮਾਰੇ ਗਏ ਤੇ 18 ਹੋਰ ਜ਼ਖ਼ਮੀ ਹੋ ਗਏ ਸਨ। ਇਸ ਹਮਲੇ ਦੇ ਮਸ਼ਕੂਕ 32 ਸਾਲਾ ਮਾਈਲਜ਼ ਸੈਂਡਰਸਨ ਦੀ ਪੁਲਿਸ ਹਿਰਾਸਤ ਵਿੱਚ ਮੌਤ ਹੋ ਗਈ।
ਪ੍ਰਧਾਨ ਮੰਤਰੀ ਵੱਲੋਂ ਕਮਿਊਨਿਟੀ ਦੇ ਆਗੂਆਂ ਤੇ ਮੈਂਬਰਾਂ ਨਾਲ ਮੁਲਾਕਾਤ ਕਰਨ ਦੀ ਵੀ ਯੋਜਨਾ ਹੈ। ਇਸ ਸਮੇਂ ਟਰੂਡੋ ਦੇ ਨਾਲ ਇੰਡੀਜੀਨਸ ਸਰਵਿਸਿਜ਼ ਮੰਤਰੀ ਪੈਟੀ ਹਾਜ਼ਦੂ ਵੀ ਸੇਂਟ ਸਟੀਫਨ ਦੀ ਐਂਗਲੀਕਨ ਚਰਚ ਵਿੱਚ ਗਏ, ਜਿੱਥੇ ਸੱਤ ਵਿਅਕਤੀਆਂ ਦੀਆਂ ਲਾਸ਼ਾਂ ਦਫਨ ਸਨ। ਇਸ ਤੋਂ ਇਲਾਵਾ ਉਨ੍ਹਾਂ ਦੇ ਨਾਲ ਜੇਮਜ਼ ਸਮਿੱਥ ਕ੍ਰੀ ਨੇਸ਼ਨ ਦੇ ਚੀਫ ਵੈਲੀ ਬਰਨਜ਼, ਫਰਸਟ ਨੇਸ਼ਨ ਚੀਫ ਰੌਬਰਟ ਹੈੱਡ ਦੇ ਪੀਟਰ ਚੈਪਮੈਨ ਤੇ ਚਕਾਸਤਾਯਪਾਸਿਨ ਫਰਸਟ ਨੇਸ਼ਨ ਦੇ ਚੀਫ ਕੈਲਵਿਨ ਸੈਂਡਰਸਨ ਵੀ ਮੌਜੂਦ ਸਨ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼