Welcome to Canadian Punjabi Post
Follow us on

01

July 2025
 
ਭਾਰਤ

ਫ਼ਿਰੋਜ਼ਾਬਾਦ ਵਿੱਚ ਦੁਕਾਨ ਅਤੇ ਘਰ ਨੂੰ ਲੱਗੀ ਅੱਗ, 3 ਬੱਚਿਆਂ ਸਮੇਤ 6 ਲੋਕਾਂ ਦੀ ਮੌਤ

November 29, 2022 11:25 PM

ਫ਼ਿਰੋਜ਼ਾਬਾਦ, 30 ਨਵੰਬਰ (ਪੋਸਟ ਬਿਊਰੋ)- ਉੱਤਰ ਪ੍ਰਦੇਸ਼ ਦੇ ਫ਼ਿਰੋਜ਼ਾਬਾਦ ਜ਼ਿਲ੍ਹੇ ਦੇ ਪਦਮ ਦੇ ਮੁੱਖ ਬਾਜ਼ਾਰ ਵਿੱਚ ਸਥਿਤ ਇੱਕ ਦੁਕਾਨ ਅਤੇ ਉਸ ਦੇ ਉੱਪਰ ਬਣੇ ਮਕਾਨ ਵਿੱਚ ਮੰਗਲਵਾਰ ਦੇਰ ਸ਼ਾਮ ਅੱਗ ਲੱਗ ਗਈ। ਇਸ ਹਾਦਸੇ 'ਚ 3 ਬੱਚਿਆਂ ਸਮੇਤ 6 ਲੋਕਾਂ ਦੀ ਮੌਤ ਹੋ ਗਈ ਹੈ। ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਆਸ਼ੀਸ਼ ਤਿਵਾਰੀ ਨੇ ਕਿਹਾ, “ਅੱਗ ਨੇ ਦੁਕਾਨ ਦੇ ਉੱਪਰਲੇ ਘਰ ਵਿੱਚ ਇੱਕ ਹੀ ਪਰਿਵਾਰ ਦੇ 9 ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਨ੍ਹਾਂ 'ਚੋਂ 3 ਬੱਚਿਆਂ ਸਮੇਤ 6 ਲੋਕਾਂ ਦੀ ਮੌਤ ਹੋ ਗਈ, ਜਦਕਿ 3 ਲੋਕਾਂ ਨੂੰ ਬਚਾ ਲਿਆ ਗਿਆ ਹੈ। ਉਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।"
ਜਸਰਾਣਾ ਥਾਣਾ ਖੇਤਰ ਵਿੱਚ ਸਥਿਤ ਇਹ ਦੁਕਾਨ ਇਲੈਕਟ੍ਰਾਨਿਕ ਸਮਾਨ ਅਤੇ ਫਰਨੀਚਰ ਦੀ ਸੀ। ਐਸਐਸਪੀ ਨੇ ਦੱਸਿਆ ਕਿ ਪਹਿਲੀ ਨਜ਼ਰੇ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਜਾਪਦਾ ਹੈ। ਅੱਗ 'ਤੇ ਕਾਬੂ ਪਾਉਣ ਲਈ ਆਗਰਾ, ਮੈਨਪੁਰੀ, ਏਟਾ ਅਤੇ ਫ਼ਿਰੋਜ਼ਾਬਾਦ ਤੋਂ ਫਾਇਰ ਬ੍ਰਿਗੇਡ ਦੀਆਂ 18 ਗੱਡੀਆਂ ਤਾਇਨਾਤ ਕੀਤੀਆਂ ਗਈਆਂ। ਇਸ ਤੋਂ ਇਲਾਵਾ 12 ਥਾਣਿਆਂ ਦੀ ਪੁਲਿਸ ਵੀ ਬਚਾਅ ਕਾਰਜਾਂ ਵਿੱਚ ਲੱਗੀ ਹੋਈ ਹੈ। ਉਨ੍ਹਾਂ ਦੱਸਿਆ ਕਿ ਕਰੀਬ ਢਾਈ ਘੰਟੇ ਬਾਅਦ ਅੱਗ 'ਤੇ ਕਾਬੂ ਪਾਇਆ ਜਾ ਸਕਿਆ।
ਐਸਪੀ (ਦਿਹਾਤੀ) ਰਣਵਿਜੇ ਸਿੰਘ ਅਨੁਸਾਰ ਅੱਗ ਸ਼ਾਮ ਸਾਢੇ ਸੱਤ ਵਜੇ ਦੇ ਕਰੀਬ ਲੱਗੀ ਅਤੇ ਅੱਗ ਨੇ ਦੁਕਾਨ ਦੇ ਉੱਪਰ ਬਣੇ ਦੁਕਾਨਦਾਰ ਦੇ ਘਰ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਫਿਲਹਾਲ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਬਚਾਅ ਕਾਰਜ ਅਜੇ ਵੀ ਜਾਰੀ ਹੈ ਅਤੇ ਦੇਖਿਆ ਜਾ ਰਿਹਾ ਹੈ ਕਿ ਘਰ ਵਿਚ ਕੋਈ ਹੋਰ ਫਸਿਆ ਨਹੀਂ ਹੈ।
ਇੱਕ ਬਿਆਨ ਵਿੱਚ ਮੁੱਖ ਮੰਤਰੀ ਯੋਗੀ ਆਦਿਿਤਆਨਾਥ ਨੇ ਫ਼ਿਰੋਜ਼ਾਬਾਦ ਦੇ ਜਸਰਾਣਾ ਵਿੱਚ ਇੱਕ ਦੁਕਾਨ ਅਤੇ ਉਸਦੇ ਉੱਪਰ ਬਣੇ ਇੱਕ ਘਰ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
ਵਿਛੜੀਆਂ ਰੂਹਾਂ ਦੀ ਸ਼ਾਂਤੀ ਦੀ ਕਾਮਨਾ ਕਰਦਿਆਂ ਮੁੱਖ ਮੰਤਰੀ ਨੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਇਸ ਹਾਦਸੇ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਤੁਰੰਤ ਵੰਡਣ ਦੇ ਨਿਰਦੇਸ਼ ਦਿੱਤੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ