Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਅਮਰੀਕਾ ਦੇ ਇਸ ਸੂਬੇ 'ਤੇ ਮੰਡਰਾ ਰਿਹਾ ਹੈ ਵੱਡਾ ਖ਼ਤਰਾ, 38 ਸਾਲਾਂ ਬਾਅਦ ਮੌਨਾ ਲਾਓ ਜਵਾਲਾਮੁਖੀ ਫਟਿਆ

November 29, 2022 11:43 PM

ਹਵਾਈ, 30 ਨਵੰਬਰ (ਪੋਸਟ ਬਿਊਰੋ)- ਅਮਰੀਕਾ ਦੇ ਹਵਾਈ ਸੂਬੇ ਦੇ ਮੌਨਾ ਲਾਓ 'ਚ ਸਥਿਤ ਜਵਾਲਾਮੁਖੀ 'ਚ ਧਮਾਕਾ ਹੋਣਾ ਸ਼ੁਰੂ ਹੋ ਗਿਆ ਹੈ। ਇਸ ਧਮਾਕੇ ਕਾਰਨ ਆਸ-ਪਾਸ ਦੇ ਇਲਾਕਿਆਂ 'ਚ ਰਾਖ ਅਤੇ ਮਲਬਾ ਵੀ ਡਿੱਗ ਰਿਹਾ ਹੈ। ਵੱਡੇ ਟਾਪੂ 'ਤੇ ਜਵਾਲਾਮੁਖੀ ਦੇ ਸਿਖਰ ਕੈਲਡੇਰਾ ਵਿੱਚ 27 ਨਵੰਬਰ ਨੂੰ ਦੇਰ ਨਾਲ ਜਵਾਲਾਮੁਖੀ ਫਟਣਾ ਸ਼ੁਰੂ ਹੋਇਆ ਸੀ। ਮਾਹਿਰਾਂ ਦਾ ਕਹਿਣਾ ਹੈ ਕਿ 38 ਸਾਲਾਂ ਵਿੱਚ ਪਹਿਲੀ ਵਾਰ ਇਹ ਜਵਾਲਾਮੁਖੀ ਇੰਨੀ ਤੇਜ਼ੀ ਨਾਲ ਫਟਿਆ ਹੈ। ਇਹ ਧਮਾਕਾ ਵਾਰ-ਵਾਰ ਭੂਚਾਲ ਆਉਣ ਕਾਰਨ ਹੋਇਆ ਹੈ। ਇਸ ਤੋਂ ਪਹਿਲਾਂ ਅਜਿਹਾ ਧਮਾਕਾ 1984 ਵਿੱਚ ਹੋਇਆ ਸੀ। ਖਤਰੇ ਨੂੰ ਦੇਖਦੇ ਹੋਏ ਅਧਿਕਾਰੀਆਂ ਨੇ ਹਵਾਈ ਦੇ ਵੱਡੇ ਟਾਪੂ 'ਤੇ ਰਹਿਣ ਵਾਲੇ ਲੋਕਾਂ ਨੂੰ ਅਲਰਟ ਜਾਰੀ ਕੀਤਾ ਹੈ।
ਅਮਰੀਕੀ ਭੂ-ਵਿਿਗਆਨ ਸਰਵੇਖਣ ਨੇ ਨਵੇਂ ਵਿਸਫੋਟ ਤੋਂ ਬਾਅਦ ਵੱਡੇ ਟਾਪੂ 'ਤੇ ਰਹਿਣ ਵਾਲੇ ਲਗਭਗ 20 ਲੱਖ ਲੋਕਾਂ ਨੂੰ ਚੇਤਾਵਨੀ ਜਾਰੀ ਕੀਤੀ ਹੈ। ਉਨ੍ਹਾਂ ਨੂੰ ਦੱਸਿਆ ਗਿਆ ਹੈ ਕਿ ਫਟਣ ਕਾਰਨ ਜਵਾਲਾਮੁਖੀ ਬਹੁਤ ਗਤੀਸ਼ੀਲ ਹੋ ਸਕਦਾ ਹੈ ਅਤੇ ਲਾਵੇ ਦੇ ਵਹਾਅ ਦੀ ਸਥਿਤੀ ਵੀ ਤੇਜ਼ੀ ਨਾਲ ਬਦਲ ਸਕਦੀ ਹੈ। ਲੋਕਾਂ ਨੂੰ ਕਿਹਾ ਗਿਆ ਹੈ ਕਿ ਜੇਕਰ ਲਾਵੇ ਦਾ ਵਹਾਅ ਆਬਾਦੀ ਵਾਲੇ ਇਲਾਕਿਆਂ ਵੱਲ ਵਧਦਾ ਹੈ ਤਾਂ ਤੁਰੰਤ ਆਪਣੇ ਘਰਾਂ ਨੂੰ ਖਾਲੀ ਕਰ ਕੇ ਸੁਰੱਖਿਅਤ ਥਾਂ 'ਤੇ ਪਹੁੰਚ ਜਾਣ। ਲਾਵਾ ਤੋਂ ਪੈਦਾ ਹੋਣ ਵਾਲੇ ਖ਼ਤਰਿਆਂ ਦੇ ਮੱਦੇਨਜ਼ਰ ਉੱਥੋਂ ਦੇ ਲੋਕਾਂ ਨੂੰ ਜਵਾਲਾਮੁਖੀ ਦੇ ਆਲੇ-ਦੁਆਲੇ ਦੇ ਇਲਾਕਿਆਂ ਤੋਂ ਦੂਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ