Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਭਾਰਤ

ਬਿਲਕਿਸ ਬਾਨੋ ਨੇ ਸਮੂਹਿਕ ਬਲਾਤਕਾਰ ਅਤੇ ਕਤਲ ਦੇ ਦੋਸ਼ੀਆਂ ਨੂੰ ਬਰੀ ਕਰਨ ਨੂੰ ਦਿੱਤੀ ਚੁਣੌਤੀ

November 30, 2022 03:40 PM

* ਕਿਹਾ, ‘ਇਹ ਅਣਮਨੁੱਖੀ ਹਿੰਸਾ-ਬੇਰਹਿਮੀ ਦੇ ਘਿਨਾਉਣੇ ਅਪਰਾਧਾਂ ਵਿੱਚੋਂ ਇੱਕ ਹੈ`


ਨਵੀਂ ਦਿੱਲੀ, 30 ਨਵੰਬਰ (ਪੋਸਟ ਬਿਊਰੋ)- ਬਿਲਕਿਸ ਬਾਨੋ ਨੇ 2002 ਦੇ ਗੁਜਰਾਤ ਦੰਗਿਆਂ ਵਿੱਚ ਆਪਣੇ ਪਰਿਵਾਰ ਨਾਲ ਸਮੂਹਿਕ ਬਲਾਤਕਾਰ ਅਤੇ ਹੱਤਿਆ ਦੇ ਦੋਸ਼ੀ 11 ਲੋਕਾਂ ਦੀ ਰਿਹਾਈ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿੱਚ ਸ਼ਰਨ ਲਈ ਹੈ। ਬਿਲਕਿਸ ਨੇ ਆਪਣੀ ਜਨਹਿੱਤ ਪਟੀਸ਼ਨ 'ਚ ਕਿਹਾ, ''ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨਾ ਸਿਰਫ ਬਿਲਕਿਸ, ਉਸ ਦੀਆਂ ਵੱਡੀਆਂ ਧੀਆਂ, ਉਸ ਦੇ ਪਰਿਵਾਰ ਲਈ, ਸਗੋਂ ਪੂਰੇ ਸਮਾਜ ਲਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਇਕ ਝਟਕਾ ਹੈ। ਬਿਲਕੀਸ ਨੂੰ ਦੋਸ਼ੀਆਂ ਰਿਹਾਈ ਦੀ ਹੈਰਾਨ ਕਰਨ ਵਾਲੀ ਖਬਰ ਦਾ ਉਦੋਂ ਹੀ ਪਤਾ ਲੱਗਾ ਜਦੋਂ ਉਹ ਰਿਹਾ ਹੋ ਗਏ। ਉਨ੍ਹਾਂ ਨੂੰ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਮਠਿਆਈਆਂ ਵੰਡੀਆਂ ਗਈਆਂ। ਇਹ ਘਟਨਾ ਮਨੁੱਖਾਂ ਦੇ ਇੱਕ ਸਮੂਹ ਦੁਆਰਾ ਬੇਸਹਾਰਾ ਅਤੇ ਨਿਰਦੋਸ਼ ਲੋਕਾਂ ਉੱਤੇ ਕੀਤੇ ਗਏ ਅਤਿਅੰਤ ਅਣਮਨੁੱਖੀ ਹਿੰਸਾ ਅਤੇ ਬੇਰਹਿਮੀ ਦੇ ਸਭ ਤੋਂ ਘਿਨਾਉਣੇ ਅਪਰਾਧਾਂ ਵਿੱਚੋਂ ਇੱਕ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਔਰਤਾਂ ਜਾਂ ਨਾਬਾਲਗ ਸਨ। ਇੱਕ ਵਿਸ਼ੇਸ਼ ਭਾਈਚਾਰੇ ਪ੍ਰਤੀ ਨਫ਼ਰਤ ਤੋਂ ਪ੍ਰੇਰਿਤ ਹੋ ਕੇ ਉਸ ਦਾ ਕਈ ਦਿਨਾਂ ਤੱਕ ਪਿੱਛਾ ਕੀਤਾ ਗਿਆ।
ਪਟੀਸ਼ਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਗੁਜਰਾਤ ਸਰਕਾਰ ਦਾ ਸਮੇਂ ਤੋਂ ਪਹਿਲਾਂ ਰਿਹਾਈ ਦਾ ਹੁਕਮ ਇਕ ਮਸ਼ੀਨੀ ਹੁਕਮ ਹੈ, ਅਪਰਾਧ ਦਾ ਸ਼ਿਕਾਰ ਹੋਣ ਦੇ ਬਾਵਜੂਦ ਉਸ ਨੂੰ ਰਿਹਾਈ ਦੀ ਅਜਿਹੀ ਕਿਸੇ ਪ੍ਰਕਿਿਰਆ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ, ਉਹ ਇਸ ਰਿਹਾਈ ਤੋਂ ਬੇਹੱਦ ਦੁਖੀ, ਪ੍ਰੇਸ਼ਾਨ ਹੈ। ਉਸਨੇ ਰਾਜ ਸਰਕਾਰ ਕੋਲ ਸਾਰੇ ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨਾਲ ਸਬੰਧਤ ਕਾਗਜ਼ਾਤ/ਮੁਕੰਮਲ ਫਾਈਲਾਂ ਦੀ ਬੇਨਤੀ ਕਰਨ ਲਈ ਪਹੁੰਚ ਕੀਤੀ ਸੀ, ਪਰ ਯਾਦ ਦਿਵਾਉਣ ਦੇ ਬਾਵਜੂਦ ਰਾਜ ਸਰਕਾਰ ਵੱਲੋਂ ਕੋਈ ਜਵਾਬ ਜਾਂ ਕਾਗਜ਼ ਨਹੀਂ ਆਇਆ।
ਮਹੱਤਵਪੂਰਨ ਗੱਲ ਇਹ ਹੈ ਕਿ ਸੁਪਰੀਮ ਕੋਰਟ ਪਹਿਲਾਂ ਹੀ ਐਲਾਨ ਕਰ ਚੁੱਕੀ ਹੈ ਕਿ ਸਮੂਹਿਕ ਛੋਟ ਸਵੀਕਾਰ ਨਹੀਂ ਹੈ ਅਤੇ ਹਰੇਕ ਦੋਸ਼ੀ ਦੇ ਕੇਸ ਨੂੰ ਉਨ੍ਹਾਂ ਦੇ ਵਿਸ਼ੇਸ਼ ਤੱਥਾਂ ਅਤੇ ਅਪਰਾਧ ਵਿੱਚ ਨਿਭਾਈ ਗਈ ਭੂਮਿਕਾ ਦੇ ਆਧਾਰ 'ਤੇ ਵਿਅਕਤੀਗਤ ਤੌਰ 'ਤੇ ਜਾਂਚ ਕੀਤੇ ਜਾਣ ਦੀ ਲੋੜ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ