Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

37 ਹਜਾਰ ਫੁੱਟ 'ਤੇ ਜਹਾਜ਼ ਦਾ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕਰਨ ਵਾਲੀ ਔਰਤ ਦਾ ਦਾਅਵਾ, ‘ਯਿਸੂ ਨੇ ਹੁਕਮ ਦਿੱਤਾ`

November 30, 2022 04:02 PM

ਅਮਰੀਕਾ, 30 ਨਵੰਬਰ (ਪੋਸਟ ਬਿਊਰੋ)- ਅਮਰੀਕਾ 'ਚ ਇਕ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਤੋਂ ਬਾਅਦ ਇਕ ਔਰਤ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਔਰਤ ਨੇ 37 ਹਜਾਰ ਫੁੱਟ ਦੀ ਉਚਾਈ 'ਤੇ ਉੱਡਦੇ ਜਹਾਜ਼ ਦਾ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕੀਤੀ। ਯੂਐਸ ਡਿਸਟ੍ਰਿਕਟ ਕੋਰਟ ਦੁਆਰਾ ਜਾਰੀ ਕੀਤੇ ਗਏ ਦਸਤਾਵੇਜ਼ਾਂ ਤੋਂ ਪਤਾ ਚੱਲਦਾ ਹੈ ਕਿ 34 ਸਾਲਾ ਇਲੋਮ ਐਗਬੇਡਨੀਨੋ ਨੇ ਦਾਅਵਾ ਕੀਤਾ ਕਿ ਉਸਨੇ ਅਜਿਹਾ ਇਸ ਲਈ ਕੀਤਾ ਕਿਉਂਕਿ "ਯਿਸੂ ਮਸੀਹ ਨੇ ਉਸਨੂੰ ਹਵਾਈ ਜਹਾਜ਼ ਦਾ ਦਰਵਾਜ਼ਾ ਖੋਲ੍ਹਣ ਦਾ ਹੁਕਮ ਦਿੱਤਾ ਸੀ"ਜਹਾਜ ਮੱਧ-ਉਡਾਣ ਵਿਚ ਸੀ। ਇਹ ਘਟਨਾ ਸ਼ਨੀਵਾਰ ਨੂੰ ਹਿਊਸਟਨ, ਟੈਕਸਾਸ ਤੋਂ ਕੋਲੰਬਸ, ਉਹੀਉ ਜਾਣ ਵਾਲੀ ਸਾਊਥਵੈਸਟ ਫਲਾਈਟ 192 'ਤੇ ਵਾਪਰੀ।

ਇਲੋਮ ਨੇ ਫਲਾਈਟ ਦਾ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕੀਤੀ ਜਦੋਂ ਉਹ ਕਥਿਤ ਤੌਰ 'ਤੇ ਪ੍ਰੇਸ਼ਾਨ ਸੀ ਕਿ ਫਲਾਈਟ ਦੇ ਅਮਲੇ ਨੇ ਉਸ ਨੂੰ ਐਮਰਜੈਂਸੀ ਐਗਜ਼ਿਟ ਤੱਕ ਪਹੁੰਚਣ ਤੋਂ ਰੋਕਿਆ।

ਇਕ ਹੈਰਾਨ ਹੋਏ ਸਾਥੀ ਯਾਤਰੀ ਨੇ ਦਖਲ ਦਿੱਤਾ ਅਤੇ ਇਲੋਮ ਨੂੰ ਰੋਕਿਆ ਪਰ ਇਲੋਮ ਨੇ ਉਸ ਨੂੰ ਪੱਟ 'ਤੇ ਕੱਟ ਲਿਆ। ਅਦਾਲਤੀ ਦਸਤਾਵੇਜ਼ਾਂ ਦੇ ਅਨੁਸਾਰ, ਔਰਤ ਫਿਰ ਜਹਾਜ਼ ਦੇ ਪਿਛਲੇ ਪਾਸੇ ਚਲੀ ਗਈ ਜਿੱਥੇ ਉਹ ਬਾਹਰ ਜਾਣ ਦੇ ਦਰਵਾਜ਼ੇ 'ਤੇ "ਘੁੰਮ ਰਹੀ ਸੀ"। ਇੱਕ ਫਲਾਈਟ ਅਟੈਂਡੈਂਟ ਉਸ ਕੋਲ ਆਇਆ ਅਤੇ ਉਸ ਨੂੰ ਜਾਂ ਤਾਂ ਬਾਥਰੂਮ ਵਰਤਣ ਜਾਂ ਬੈਠਣ ਲਈ ਕਿਹਾ। ਇਕ ਹੋਰ ਫਲਾਈਟ ਅਟੈਂਡੈਂਟ ਨੇ ਦੱਸਿਆ ਕਿ ਇਲੋਮ ਨੇ ਐਗਜ਼ਿਟ ਦਰਵਾਜ਼ੇ ਦਾ ਹੈਂਡਲ ਖੋਲ੍ਹਣ ਦੀ ਕੋਸ਼ਿਸ਼ ਕੀਤੀ।

ਅਦਾਲਤ ਦੇ ਦਸਤਾਵੇਜ਼ਾਂ ਵਿੱਚ ਅੱਗੇ ਕਿਹਾ ਗਿਆ ਹੈ ਕਿ "ਉਸ ਔਰਤ ਨੇ ਫਿਰ ਜਹਾਜ਼ ਦੇ ਫਰਸ਼ 'ਤੇ ਆਪਣਾ ਸਿਰ ਮਾਰਨਾ ਸ਼ੁਰੂ ਕਰ ਦਿੱਤਾ ਅਤੇ ਬਾਅਦ ਵਿੱਚ ਕਿਹਾ ਕਿ ਯਿਸੂ ਨੇ ਉਸਨੂੰ ਉਹੀਉ ਜਾਣ ਅਤੇ ਜਹਾਜ਼ ਦਾ ਦਰਵਾਜ਼ਾ ਖੋਲ੍ਹਣ ਲਈ ਕਿਹਾ ਸੀ।" ਇਸ ਘਟਨਾ ਕਾਰਨ ਪਾਇਲਟ ਨੂੰ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਨੀ ਪਈ ਅਤੇ ਲਿਟਲ ਰੌਕ ਸਥਿਤ ਬਿਲ ਅਤੇ ਹਿਲੇਰੀ ਕਲੰਿਟਨ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕੀਤੀ ਗਈ। 

 
 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ