Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਪਾਕਿਸਤਾਨ ਵਿਚ 25 ਕਿਲੋ ਵਿਸਫੋਟਕਾਂ ਨਾਲ ਪੁਲਿਸ ਟਰੱਕ 'ਤੇ ਅੱਤਵਾਦੀ ਹਮਲਾ, ਟੀਟੀਪੀ ਨੇ ਲਈ ਜ਼ਿੰਮੇਵਾਰੀ

November 30, 2022 04:08 PM

ਕਵੇਟਾ, 30 ਨਵੰਬਰ (ਪੋਸਟ ਬਿਊਰੋ)- ਪਾਕਿਸਤਾਨ ਦੇ ਕਵੇਟਾ ਸ਼ਹਿਰ 'ਚ ਬੁੱਧਵਾਰ ਨੂੰ ਹੋਏ ਆਤਮਘਾਤੀ ਅੱਤਵਾਦੀ ਹਮਲੇ 'ਚ 3 ਲੋਕਾਂ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 23 ਜ਼ਖਮੀ ਹੋ ਗਏ। ਮਰਨ ਵਾਲਿਆਂ ਵਿੱਚ ਇੱਕ ਪੁਲਿਸ ਮੁਲਾਜ਼ਮ, ਇੱਕ ਬੱਚਾ ਅਤੇ ਇੱਕ ਔਰਤ ਸ਼ਾਮਲ ਹੈ। ਅਖਬਾਰ 'ਡਾਨ' ਨੇ ਕਵੇਟਾ ਦੇ ਡਿਪਟੀ ਇੰਸਪੈਕਟਰ ਜਨਰਲ ਗੁਲਾਮ ਅਜ਼ਫਰ ਮਹੇਸਰ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ। ਪਾਕਿਸਤਾਨ ਦੇ ਤਹਿਰੀਕ-ਏ-ਤਾਲਿਬਾਨ (ਟੀਟੀਪੀ) ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਹਮਸੇਰ ਨੇ ਕਿਹਾ, “ਅੱਜ ਇੱਕ ਟਰੱਕ ਕਵੇਟਾ ਦੇ ਬਲੇਲੀ ਪਿੰਡ ਵਿੱਚ ਪੋਲੀਓ ਟੀਕਾਕਰਨ ਵਿੱਚ ਲੱਗੇ ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਲਈ ਜਾ ਰਿਹਾ ਸੀ। ਉਸੇ ਸਮੇਂ ਇਕ ਆਤਮਘਾਤੀ ਅੱਤਵਾਦੀ ਨੇ ਉਸੇ ਟਰੱਕ ਨੂੰ ਨਿਸ਼ਾਨਾ ਬਣਾ ਕੇ ਧਮਾਕਾ ਕਰ ਦਿੱਤਾ, ਜਿਸ ਵਿਚ ਘੱਟੋ-ਘੱਟ 3 ਲੋਕਾਂ ਦੀ ਮੌਤ ਹੋ ਗਈ ਅਤੇ 23 ਜ਼ਖਮੀ ਹੋ ਗਏ। ਹਮਲੇ ਵਿੱਚ ਟਰੱਕ ਦੇ ਨਾਲ-ਨਾਲ ਦੋ ਹੋਰ ਵਾਹਨ ਵੀ ਨੁਕਸਾਨੇ ਗਏ। ਹਮਲੇ ਲਈ ਕਰੀਬ 25 ਕਿਲੋ ਵਿਸਫੋਟਕ ਸਮੱਗਰੀ ਵਰਤੀ ਗਈ ਸੀ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਕਵੇਟਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਫਿਲਹਾਲ ਕਵੇਟਾ ਦੇ ਸੀਨੀਅਰ ਪੁਲਸ ਸੁਪਰਡੈਂਟ ਅਬਦੁਲ ਹੱਕ ਉਮਰਾਨੀ ਨੇ 'ਡਾਨ' ਨੂੰ ਦੱਸਿਆ ਕਿ ਹਮਲੇ ਵਾਲੇ ਇਲਾਕੇ ਨੂੰ ਅਸਥਾਈ ਤੌਰ 'ਤੇ ਬੰਦ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਬਲੋਚਿਸਤਾਨ ਦੇ ਮੁੱਖ ਮੰਤਰੀ ਅਬਦੁਲ ਕੁੱਦੁਸ ਬਿਜੈਂਜੋ ਨੇ ਇੱਕ ਬਿਆਨ ਵਿੱਚ ਹਮਲੇ ਦੀ ਨਿੰਦਾ ਕੀਤੀ ਅਤੇ ਅਧਿਕਾਰੀਆਂ ਨੂੰ ਜ਼ਖਮੀਆਂ ਨੂੰ ਬਿਹਤਰ ਇਲਾਜ ਲਈ ਤੁਰੰਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ।
ਬਿਜੈਂਜੋ ਨੇ ਕਿਹਾ, “ਇਹ ਹਮਲਾ ਅਜਿਹੇ ਸਮੇਂ ਕੀਤਾ ਜਾ ਰਿਹਾ ਹੈ ਜਦੋਂ ਅਸੀਂ ਆਪਣੇ ਰਾਜ ਬਲੋਚਿਸਤਾਨ ਵਿੱਚ ਸ਼ਾਂਤੀ ਸਥਾਪਤ ਕਰਨ ਦਾ ਪੱਕਾ ਇਰਾਦਾ ਲਿਆ ਹੈ। ਦਹਿਸ਼ਤਗਰਦ ਸਾਡੇ ਇਸ ਸੰਕਲਪ ਨੂੰ ਤੋੜਨਾ ਚਾਹੁੰਦੇ ਹਨ, ਇਸ ਲਈ ਉਨ੍ਹਾਂ ਨੇ ਅਜਿਹੀ "ਕਾਇਰਤਾਪੂਰਨ" ਕਾਰਵਾਈ ਕੀਤੀ। ਹਮਲੇ ਵਿੱਚ ਸ਼ਾਮਲ ਸਾਰੇ ਲੋਕਾਂ ਨੂੰ ਕਾਨੂੰਨ ਦੇ ਤਹਿਤ ਸਜ਼ਾ ਦਿੱਤੀ ਜਾਵੇਗੀ।”

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ