Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਅਲਬਰਟਾ ਦੀ ਖੁਦਮੁਖ਼ਤਿਆਰੀ ਦੇ ਮੁੱਦੇ ਉੱਤੇ ਚੁੱਪ ਨਹੀਂ ਵੱਟ ਸਕਦੀ ਫੈਡਰਲ ਸਰਕਾਰ : ਟਰੂਡੋ

November 30, 2022 10:50 PM

ਓਟਵਾ, 30 ਨਵੰਬਰ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਹ ਸਾਫ ਸਾਫ ਆਖ ਦਿੱਤਾ ਹੈ ਕਿ ਉਹ ਅਲਬਰਟਾ ਸਰਕਾਰ ਨਾਲ ਕਿਸੇ ਤਰ੍ਹਾਂ ਦੀ ਲੜਾਈ ਨਹੀਂ ਚਾਹੁੰਦੇ ਪਰ ਜਦੋਂ ਗੱਲ ਅਲਬਰਟਾ ਦੀ ਖੁਦਮੁਖ਼ਤਿਆਰੀ ਦੀ ਆਉਂਦੀ ਹੈ ਤਾਂ ਉਹ ਹੱਥ ਉੱਤੇ ਹੱਥ ਧਰ ਕੇ ਬੈਠੇ ਨਹੀਂ ਰਹਿ ਸਕਦੇ। ਜਿ਼ਕਰਯੋਗ ਹੈ ਕਿ ਅਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿੱਥ ਵੱਲੋਂ ਪੇਸ਼ ਕੀਤੇ ਗਏ ਨਵੇਂ ਵਿਵਾਦਗ੍ਰਸਤ ਸੌਵਰੈਨਿਟੀ ਐਕਟ ਬਾਰੇ ਟਰੂਡੋ ਗੱਲ ਕਰ ਰਹੇ ਸਨ।
ਬੁੱਧਵਾਰ ਨੂੰ ਲਿਬਰਲ ਕਾਕਸ ਮੀਟਿੰਗ ਲਈ ਜਾਂਦਿਆਂ ਟਰੂਡੋ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਲਬਰਟਾ ਦੀ ਪ੍ਰੀਮੀਅਰ ਵੱਲੋਂ ਉੱਥੋਂ ਦੀ ਵਿਧਾਨਸਭਾ ਨੂੰ ਬਾਇਪਾਸ ਕਰਦਿਆਂ ਹੋਇਆਂ ਆਪਣੀ ਸਰਕਾਰ ਨੂੰ ਜਿਹੜੀਆਂ ਖਾਸ ਸ਼ਕਤੀਆਂ ਦੇਣ ਲਈ ਇਹ ਸੱਭ ਕੀਤਾ ਜਾ ਰਿਹਾ ਹੈ ਉਸ ਨਾਲ ਪਹਿਲਾਂ ਹੀ ਅਲਬਰਟਾ ਵਿੱਚ ਚੁਫੇਰਿਓਂ ਇਤਰਾਜ਼ ਉੱਠ ਰਿਹਾ ਹੈ। ਉਨ੍ਹਾਂ ਆਖਿਆ ਕਿ ਅਸੀਂ ਵੀ ਦੇਖਦੇ ਹਾਂ ਕਿ ਇਹ ਸੱਭ ਕਿਸ ਪਾਸੇ ਜਾਂਦਾ ਹੈ। ਉਨ੍ਹਾਂ ਆਖਿਆ ਕਿ ਉਹ ਕਿਸੇ ਨਾਲ ਲੜਾਈ ਮੁੱਲ ਨਹੀਂ ਲੈਣੀ ਚਾਹੁੰਦੇ ਪਰ ਅਲਬਰਟਾ ਵਾਸੀਆਂ ਦੀ ਹਰ ਕਿਸਮ ਦੀ ਮਦਦ ਲਈ ਫੈਡਰਲ ਸਰਕਾਰ ਹਮੇਸ਼ਾਂ ਤਿਆਰ ਹੈ।
ਮੰਗਲਵਾਰ ਨੂੰ ਸਮਿੱਥ ਨੇ ਵਿਧਾਨਸਭਾ ਵਿੱਚ “ਸੌਵਰੈਨਿਟੀ ਵਿਦਿਨ ਅ ਯੂਨਾਈਟਿਡ ਕੈਨੇਡਾ ਐਕਟ” ਪੇਸ਼ ਕੀਤਾ। ਜਿਸ ਵਿੱਚ ਇਹ ਪ੍ਰਸਤਾਵ ਸੀ ਕਿ ਕੋਈ ਵੀ ਬਿੱਲ ਪਾਸ ਕੀਤੇ ਬਿਨਾਂ ਪ੍ਰੋਵਿੰਸ਼ੀਅਲ ਕਾਨੂੰਨ ਦੁਬਾਰਾ ਲਿਖੇ ਜਾਣ ਲਈ ਉਨ੍ਹਾਂ ਦੀ ਕੈਬਨਿਟ ਨੂੰ ਨਵੀਆਂ ਸ਼ਕਤੀਆਂ ਹਾਸਲ ਹੋ ਸਕਣ।ਇਸ ਦੇ ਨਾਲ ਹੀ ਅਲਬਰਟਾ ਵਾਸੀਆਂ ਨੂੰ ਇਹ ਭਰੋਸਾ ਵੀ ਦਿਵਾਇਆ ਗਿਆ ਕਿ ਇਸ ਲਈ ਕੈਨੇਡਾ ਛੱਡਣ ਦੀ ਲੋੜ ਨਹੀਂ ਹੋਵੇਗੀ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ