Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਟੋਰਾਂਟੋ/ਜੀਟੀਏ

ਕਈ ਗੱਡੀਆਂ ਦੀ ਟੱਕਰ ਵਿੱਚ 3 ਜ਼ਖ਼ਮੀ

December 01, 2022 08:53 AM

ਟੋਰਾਂਟੋ, 1 ਦਸੰਬਰ (ਪੋਸਟ ਬਿਊਰੋ) : ਟੋਰਾਂਟੋ ਦੇ ਪੱਛਮੀ ਸਿਰੇ ਉੱਤੇ ਕਈ ਗੱਡੀਆਂ ਦੀ ਹੋਈ ਟੱਕਰ ਵਿੱਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਹੈ।
ਬੁੱਧਵਾਰ ਰਾਤ ਨੂੰ ਜੇਨ ਸਟਰੀਟ ਤੇ ਐਗਲਿੰਟਨ ਐਵਨਿਊ ਵੈਸਟ ਏਰੀਆ ਵਿੱਚ ਦੋ ਗੱਡੀਆਂ ਆਪਸ ਵਿੱਚ ਟਕਰਾ ਗਈਆਂ। ਮੌਕੇ ਉੱਤੇ ਪਹੁੰਚੀ ਟੋਰਾਂਟੋ ਪੁਲਿਸ ਨੇ ਦੱਸਿਆ ਕਿ ਇੱਕ ਗੱਡੀ ਟਰੈਫਿਕ ਲਾਈਟ ਨਾਲ ਵੀ ਜਾ ਟਕਰਾਈ। ਇੱਕ ਅਪਡੇਟ ਵਿੱਚ ਪੁਲਿਸ ਨੇ ਦੱਸਿਆ ਕਿ ਇੱਕ ਵਿਅਕਤੀ ਦੀ ਹਾਲਤ ਗੰਭੀਰ ਸੀ ਪਰ ਦੋ ਹੋਰਨਾਂ ਬਾਰੇ ਕੋਈ ਜਾਣਕਾਰੀ ਹਾਸਲ ਨਹੀਂ ਹੋ ਸਕੀ। ਇਹ ਵੀ ਸਪਸ਼ਟ ਨਹੀਂ ਹੋਇਆ ਕਿ ਹਾਦਸੇ ਦਾ ਕਾਰਨ ਕੀ ਸੀ।
ਜਿ਼ਕਰਯੋਗ ਹੈ ਕਿ ਟੋਰਾਂਟੋ ਵਿੱਚ ਤੇਜ਼ ਹਵਾਵਾਂ ਚੱਲਣ ਤੇ ਬਰਫਬਾਰੀ ਹੋਣ ਦੀ ਸੰਭਾਵਨਾ ਦੇ ਚੱਲਦਿਆਂ ਟਰੈਵਲ ਐਡਵਾਈਜ਼ਰੀ ਤੇ ਮੌਸਮ ਸਬੰਧੀ ਚੇਤਾਵਨੀ ਜਾਰੀ ਸੀ।ਐਨਵਾਇਰਮੈਂਟ ਕੈਨੇਡਾ ਨੇ ਇਹ ਚੇਤਾਵਨੀ ਵੀ ਦਿੱਤੀ ਸੀ ਕਿ ਖਰਾਬ ਮੌਸਮ ਕਾਰਨ ਮੋਟਰਿਸਟਸ ਲਈ ਵਿਜਿ਼ਬਿਲਿਟੀ ਵੀ ਘੱਟ ਰਹਿਣ ਦੀ ਸੰਭਾਵਨਾ ਸੀ। ਜਾਂਚ ਜਾਰੀ ਰਹਿਣ ਕਾਰਨ ਇਹ ਸੜਕਾਂ ਬੰਦ ਰਹਿਣ ਦੀ ਸੰਭਾਵਨਾ ਹੈ।

 

 

 
Have something to say? Post your comment