Welcome to Canadian Punjabi Post
Follow us on

03

July 2025
 
ਪੰਜਾਬ

ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਮੌਕੇ 3 ਦਸੰਬਰ ਨੂੰ ਮਲੋਟ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ

December 01, 2022 10:03 AM

ਚੰਡੀਗੜ੍ਹ, 1 ਦਸੰਬਰ (ਪੋਸਟ ਬਿਊਰੋ): ਪੰਜਾਬ ਸਰਕਾਰ ਵੱਲੋਂ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ 3 ਦਸੰਬਰ ਨੂੰ ਮਲੋਟ (ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ) ਵਿਖੇ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣਗੇ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਮਾਧਵੀ ਕਟਾਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 3 ਦਸੰਬਰ ਨੂੰ ਅੰਤਰ ਰਾਸਟਰੀ ਦਿਵਿਆਂਗ ਦਿਵਸ ਅਤੇ ਰਾਜ ਪੱਧਰੀ ਸਮਾਗਮ ਮਲੋਟ ਵਿਖੇ ਮਨਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਦਿਵਿਆਂਗ ਵਰਗ ਦਾ ਜੀਵਨ ਸਮਰੱਥ ਬਣਾਉਣ ਲਈ ਇਸੇ ਦਿਨ ਮਲੋਟ (ਸ੍ਰੀ ਮੁਕਤਸਰ ਸਾਹਿਬ), ਸੰਗਰੂਰ, ਮਾਨਸਾ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਬੈਂਕ ਕਰਜ਼ੇ ਮੁਹੱਈਆਂ ਕਰਵਾਉਣ ਸਬੰਧੀ ਕੈਂਪ ਵੀ ਲਗਾਉਣ ਜਾ ਰਹੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸ ਸਮਾਗਮ ਮੌਕੇ ਪੰਜਾਬ ਦੇ ਦਿਵਿਆਂਗਜਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਸਮਾਗਮ ਵਿੱਚ ਲੱਗਭੱਗ 18.63 ਲੱਖ ਰੁਪਏ ਦੇ 90 ਟ੍ਰਾਇਸਾਈਕਲ, 29 ਵ੍ਹੀਲਚੇਅਰ, 16 ਹੇਅਰਿੰਗ ਏਡਜ਼, 9 ਤੁਰਨ ਲਈ ਖੁੰਡੀਆਂ, 7 ਸਮਾਰਟ ਕੈਨ, ਸੇਰੇਬ੍ਰਲ ਪਾਲਸੀ ਚੇਅਰ ਅਤੇ 78 ਬੈਸਾਖੀਆਂ ਕੁੱਲ 158 ਲਾਭਪਾਤਰੀਆਂ ਨੂੰ ਮੁਹੱਈਆਂ ਕਰਵਾਈਆਂ ਜਾਣਗੀਆਂ। ਦਿਵਿਆਂਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ/ ਜਥੇਬੰਦੀਆਂ ਵੀ ਇਸ ਸਮਾਗਮ ਵਿੱਚ ਉਚੇਚੇ ਤੌਰ ਤੇ ਸ਼ਾਮਲ ਹੋਣਗੀਆਂ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ