Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਹਰਜੋਤ ਸਿੰਘ ਬੈਂਸ ਵਲੋਂ ਜਾਤ ਅਤੇ ਬਰਾਦਰੀ ਅਧਾਰਿਤ ਨਾਵਾਂ ਵਾਲੇ ਸਾਰੇ ਸਰਕਾਰੀ ਸਕੂਲਾਂ ਦੇ ਨਾਮ ਬਦਲਣ ਦੇ ਹੁਕਮ

December 01, 2022 10:03 AM

-ਪੰਜਾਬ ਗੁਰੂਆਂ-ਪੀਰਾਂ ਅਤੇ ਮਹਾਨ ਪੈਗੰਬਰਾਂ ਦੀ ਧਰਤੀ, ਜਿਨ੍ਹਾਂ ਨੇ ਮਨੁੱਖਤਾ ਨੂੰ ਜਾਤ-ਪਾਤ ਅਤੇ ਹਰ ਕਿਸਮ ਦੇ ਭੇਦ-ਭਾਵ ਤੋਂ ਦੂਰ ਰਹਿਣ ਦੀ ਦਿੱਤੀ ਸਿੱਖਿਆ : ਬੈਂਸ


ਚੰਡੀਗੜ੍ਹ, 1 ਦਸੰਬਰ (ਪੋਸਟ ਬਿਊਰੋ): ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਵਿਚ ਸਥਿਤ ਅਜਿਹੇ ਸਾਰੇ ਸਰਕਾਰੀ ਸਕੂਲਾਂ ਦੇ ਨਾਮ ਬਦਲਣ ਦੇ ਹੁਕਮ ਜਾਰੀ ਕੀਤੇ ਹਨ ਜਿਨ੍ਹਾਂ ਦੇ ਨਾਮ ਨ ਜਾਤ ਅਤੇ ਬਰਾਦਰੀ ਅਧਾਰਿਤ ਰੱਖੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ.ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਬਹੁਤ ਸਾਰੇ ਸਰਕਾਰੀ ਸਕੂਲਾਂ ਦੇ ਨਾਮ ਕਿਸੇ ਜ਼ਾਤ ਬਰਾਦਰੀ ਨਾਲ ਜੋੜ ਕੇ ਰੱਖੇ ਹੋਣ ਸਬੰਧੀ ਕਈ ਮਾਮਲੇ ਉਨ੍ਹਾਂ ਦੇ ਧਿਆਨ ਵਿੱਚ ਆਏ ਹਨ ਜ਼ੋ ਕਿ ਮੌਜੂਦਾ ਦੌਰ ਵਿਚ ਅਸਭਿਅਕ ਹੋਣ ਦਾ ਅਹਿਸਾਸ ਕਰਵਾਉਂਦੇ ਹਨ ਅਤੇ ਨਾਲ ਹੀ ਸਮਾਜ ਵਿਚ ਜਾਤੀ ਵਿਖਰੇਵੇਂ ਨੂੰ ਉਤਸ਼ਾਹਤ ਕਰਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਧਰਮ ਨਿਰਪੱਖ ਅਤੇ ਜਾਤ-ਪਾਤ ਤੋਂ ਉਪਰ ਉੱਠ ਕੇ ਸਮੂਹ ਵਿਦਿਆਰਥੀਆਂ ਨੂੰ ਬਰਾਬਰਤਾ ਦੇ ਅਧਾਰ ‘ਤੇ ਇੱਕ ਸਮਾਨ ਸਿੱਖਿਆ ਦਿੱਤੀ ਜਾ ਰਹੀ ਹੈ ਜਿਸ ਤਹਿਤ ਸਰਕਾਰੀ ਸਕੂਲਾਂ ਦੇ ਨਾਵਾਂ ਨੂੰ ਇੱਕ ਵਰਗ ਜਾਂ ਜਾਤੀ ਨਾਲ ਸੰਬੰਧਿਤ ਨਹੀਂ ਕੀਤਾ ਜਾ ਸਕਦਾ।
ਸਿੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ ਅਤੇ ਮਹਾਨ ਪੈਗੰਬਰਾਂ ਦੀ ਧਰਤੀ ਹੈ ਜਿਨ੍ਹਾਂ ਨੇ ਮਨੁੱਖਤਾ ਨੂੰ ਜਾਤ-ਪਾਤ ਅਤੇ ਹਰ ਕਿਸਮ ਦੇ ਭੇਦ-ਭਾਵ ਤੋਂ ਦੂਰ ਰਹਿਣ ਦੀ ਸਿੱਖਿਆ ਦਿੱਤੀ ਹੈ। ਉਹਨਾਂ ਕਿਹਾ ਕਿ ਅੱਜ ਦੇ ਸਮੇਂ ਅਨੁਸਾਰ ਵਿਦਿਆਰਥੀਆਂ ਦੇ ਕੋਮਲ ਮਨਾਂ ‘ਤੇ ਇਹਨਾਂ ਨਾਵਾਂ ਦਾ ਡੂੰਘਾ ਅਸਰ ਪੈਂਦਾ ਹੈ ਅਤੇ ਕਈ ਵਾਰੀ ਬਹੁਤ ਸਾਰੇ ਮਾਪੇ ਵੀ ਆਪਣੇ ਬੱਚਿਆਂ ਨੂੰ ਇਹਨਾਂ ਨਾਵਾਂ ਕਾਰਨ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਤੋਂ ਗੁਰੇਜ਼ ਕਰਦੇ ਹਨ।
ਇਸ ਸਬੰਧੀ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਸੈਕੰਡਰੀ ਸਿੱਖਿਆ ਅਤੇ ਐਲੀਮੈਂਟਰੀ ਸਿੱਖਿਆ ਤੋਂ ਉਨ੍ਹਾਂ ਅਧੀਨ ਖੇਤਰ ਵਿੱਚ ਚਲ ਰਹੇ ਵੱਖ-ਵੱਖ ਜਾਤੀ ਅਧਾਰਿਤ ਨਾਵਾਂ ਦੇ ਸਕੂਲਾਂ ਦੀ ਰਿਪੋਰਟ ਮੰਗੀ ਗਈ ਹੈ। ਇਸ ਰਿਪੋਰਟ ਦੇ ਮਿਲਣ ਉਪਰੰਤ ਇਹਨਾਂ ਨਾਵਾਂ ਨੂੰ ਬਦਲਣ ਲਈ ਵਿਭਾਗ ਵੱਲੋਂ ਬਿਨਾ ਦੇਰੀ ਕਾਰਵਾਈ ਕਰਨ ਲਈ ਮੁੱਖ ਦਫ਼ਤਰ ਦੇ ਉੱਚ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਕੀਤੇ ਗਏ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ