Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਪੰਜਾਬ ਵਿਚ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ ਰਾਹੀਂ ਸਾਫ ਕੀਤਾ ਪਾਣੀ ਸਿੰਚਾਈ ਲਈ ਵਰਤਿਆ ਜਾਵੇਗਾ : ਕੈਬਨਿਟ ਮੰਤਰੀ ਮੀਤ ਹੇਅਰ

December 01, 2022 10:04 AM
ਫਗਵਾੜਾ ਵਿਖੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਦਾ ਦੌਰਾ ਕਰਦੇ ਹੋਏ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਹੋਰ।

ਫਗਵਾੜਾ ਵਿਖੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਦੇ ਦੌਰੇ ਮੌਕੇ ਪਲਾਂਟ ਦੇ ਪਾਣੀ ਰਾਹੀਂ ਸਿੰਚਾਈ ਕਰਨ ਵਾਲੇ ਕਿਸਾਨਾਂ ਦਾ ਸਨਮਾਨ ਕਰਦੇ ਹੋਏ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ।
 

-ਫਗਵਾੜਾ ਵਿਖੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਦਾ ਦੌਰਾ- ਸਾਫ ਕੀਤੇ ਪਾਣੀ ਨਾਲ 1000 ਏਕੜ ਵਿਚ ਸਿੰਚਾਈ ਕਰਨ ਦੇ ਕੰਮ ਦਾ ਲਿਆ ਜਾਇਜ਼ਾ
-ਟ੍ਰੀਟਮੈਂਟ ਪਲਾਂਟ ਦੇ ਪਾਣੀ ਨਾਲ ਸਿੰਚਾਈ ਕਰਨ ਵਾਲੇ ਕਿਸਾਨਾਂ ਦਾ ਸਨਮਾਨ
-ਪ੍ਰਦੂਸ਼ਣ ਕੰਟਰੋਲ ਬੋਰਡ, ਭੂਮੀ ਰੱਖਿਆ, ਸੀਵਰੇਜ਼ ਬੋਰਡ ਤੇ ਖੇਤੀਬਾੜੀ ਵਿਭਾਗ ਨੂੰ ਜ਼ਮੀਨਦੋਜ਼ ਪਾਣੀ ਨੂੰ ਬਚਾਉਣ ਲਈ ਮਿਲਕੇ ਕੰਮ ਕਰਨ ਦਾ ਸੱਦਾ


ਚੰਡੀਗੜ੍ਹ, 1 ਦਸੰਬਰ (ਪੋਸਟ ਬਿਊਰੋ): ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿਚ 2600 ਐਮ.ਐਲ.ਡੀ. ਦੀ ਸਮਰੱਥਾ ਵਾਲੇ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ ਰਾਹੀਂ ਸਾਫ ਕੀਤੇ ਪਾਣੀ ਨੂੰ ਸਿੰਚਾਈ ਲਈ ਵਰਤਣ ਦਾ ਪ੍ਰਬੰਧ ਕਰੇਗੀ, ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ।
ਮੀਤ ਹੇਅਰ ਜਿਨ੍ਹਾਂ ਕੋਲ ਵਾਤਾਵਰਣ, ਸਾਇੰਸ ਤਕਨਾਲੌਜੀ ਦਾ ਵੀ ਵਿਭਾਗ ਹੈ, ਅੱਜ ਫਗਵਾੜਾ ਵਿਖੇ 28 ਐਮ.ਐਲ.ਡੀ. ਦੀ ਸਮਰੱਥਾ ਵਾਲੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਰਾਹੀਂ ਸਾਫ ਕੀਤੇ ਜਾਂਦੇ ਪਾਣੀ ਸਿੰਚਾਈ ਲਈ ਵਰਤੇ ਜਾਣ ਦੀ ਵਿਧੀ ਦਾ ਜਾਇਜ਼ਾ ਲੈ ਰਹੇ ਸਨ।
ਉਨ੍ਹਾਂ ਕਿਹਾ ਕਿ ਫਗਵਾੜਾ ਵਿਖੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਰਾਹੀਂ ਸਾਫ ਕੀਤੇ ਪਾਣੀ ਨੂੰ 11 ਕਿਲੋਮੀਟਰ ਲੰਬੀ ਪਾਇਪ ਲਾਇਨ ਰਾਹੀਂ ਨੇੜਲੇ ਪਿੰਡਾਂ ਦੇ ਕਿਸਾਨਾਂ ਵਲੋਂ 1000 ਏਕੜ ਵਿਚ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ, ਜਿਸ ਨਾਲ 7500 ਮਿਲੀਅਨ ਲੀਟਰ ਧਰਤੀ ਹੇਠਲਾ ਪਾਣੀ ਬਚਾਇਆ ਜਾ ਸਕਿਆ ਹੈ।
ਹੇਅਰ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਸੀਵਰੇਜ਼ ਬੋਰਡ, ਭੂਮੀ ਰੱਖਿਆ ਤੇ ਜਲ ਸੰਭਾਲ ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਕਿਹਾ ਕਿ ਉਹ ਸੂਬੇ ਭਰ ਦੇ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ ਰਾਹੀਂ ਸਾਫ ਕੀਤੇ ਪਾਣੀ ਨੂੰ ਸਿੰਚਾਈ ਲਈ ਵਰਤਣ ਬਾਰੇ ਵਿਆਪਕ ਯੋਜਨਾਬੰਦੀ ਕਰਨ।
ਉਨ੍ਹਾਂ ਕਿਹਾ ਕਿ ਫਗਵਾੜਾ ਸੀਵਰੇਜ਼ ਟ੍ਰੀਟਮੈਂਟ ਪਲਾਂਟ ਜੋ ਕਿ ਨੈਸ਼ਨਲ ਵਾਟਰ ਮਿਸ਼ਨ ਐਵਾਰਡ ਵੀ ਪ੍ਰਾਪਤ ਕਰ ਚੁੱਕਾ ਹੈ, ਦੀ ਤਰਜ਼ ’ਤੇ ਸਾਰੇ ਟ੍ਰੀਟਮੈਂਟ ਪਲਾਟਾਂ ਦੇ ਪਾਣੀ ਨੂੰ ਪਾਇਪਾਂ ਰਾਹੀਂ ਖੇਤਾਂ ਤੱਕ ਪੁੱਜਦਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਵੱਕਾਰੀ ਪ੍ਰਾਜੈਕਟ ਨੂੰ ਪਹਿਲ ਦੇ ਅਧਾਰ ’ਤੇ ਪੂਰਾ ਕਰੇਗੀ ਕਿਉਂਕਿ ਇਸ ਨਾਲ ਸੂਬੇ ਦੇ ਡਾਰਕ ਜ਼ੋਨ ਵਿਚ ਜਾ ਚੁੱਕੇ ਬਲਾਕਾਂ ਅੰਦਰ ਧਰਤੀ ਹੇਠਲੇ ਪਾਣੀ ਨੂੰ ਹੋਰ ਥੱਲੇ ਜਾਣ ਤੋਂ ਰੋਕਿਆ ਜਾ ਸਕੇਗਾ।
ਕਿਸਾਨਾਂ ਦਾ ਸਨਮਾਨ-
ਕੈਬਨਿਟ ਮੰਤਰੀ ਵਲੋਂ ਨੇੜਲੇ ਪਿੰਡਾਂ ਦੇ ਕਿਸਾਨਾਂ ਦਾ ਸਨਮਾਨ ਵੀ ਕੀਤਾ ਜੋ ਕਿ ਇਸ ਪਲਾਂਟ ਰਾਹੀਂ ਸਾਫ ਕੀਤੇ ਪਾਣੀ ਨੂੰ ਖੇਤੀ ਲਈ ਵਰਤਦੇ ਹਨ।

ਕਿਸਾਨ ਸਤਨਾਮ ਸਿੰਘ, ਪਲਵਿੰਦਰ ਸਿੰਘ ਆਦਿ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਨੇੜਲੇ ਲਗਭਗ 260 ਕਿਸਾਨ 1000 ਏਕੜ ਵਿਚ ਸਿੰਚਾਈ ਲਈ ਪਲਾਂਟ ਦੇ ਪਾਣੀ ਦੀ ਵਰਤੋਂ ਕਰ ਰਹੇ ਹਨ, ਜਿਸ ਨਾਲ ਨਾ ਸਿਰਫ ਧਰਤੀ ਹੇਠਲੇ ਪਾਣੀ ਤੇ ਬਿਜਲੀ ਦੀ ਬੱਚਤ ਹੋਈ ਹੈ, ਸਗੋਂ ਯੂਰੀਆ ਦੀ ਵਰਤੋਂ ਵਿਚ ਵੀ ਕਮੀ ਦਰਜ ਕੀਤੀ ਗਈ ਹੈ।
ਇਸ ਮੌਕੇ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਦੇ ਮੁੱਖ ਇੰਜੀਨੀਅਰ ਜੇ.ਐਸ. ਮਜੀਠੀਆ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਡਾ. ਨਯਨ ਜੱਸਲ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ, ਪਾਰਟੀ ਦੀ ਜਿਲ੍ਹਾ ਪ੍ਰਧਾਨ ਲਲਿਤਾ ਸਕਲਾਨੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ