Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਟੋਰਾਂਟੋ/ਜੀਟੀਏ

ਕਲੀਵਲੈਂਡ ਵਾਲੇ ਡਾ. ਸੁਰਜੀਤ ਸਿੰਘ ਢਿੱਲੋਂ ਸੁਰਗਵਾਸ, ਸਸਕਾਰ ਅਤੇ ਅੰਤਿਮ ਅਰਦਾਸ ਭਲਕੇ

December 01, 2022 01:53 PM

ਕਲੀਵਲੈਂਡ/ ਬਿਊਰੋ; ਕਲੀਵਲੈਂਡ ਏਰੀਏ ਵਿਚ ਪੰਜਾਬੀ ਭਾਈਚਾਰੇ ਦੀ ਜਾਣੀ ਪਛਾਣੀ ਸਖ਼ਸ਼ੀਅਤ ਅਤੇ ਇਸ ਏਰੀਏ ਦੇ ਪਹਿਲੇ ਪੰਜਾਬੀ ਵੈਟਨਰੀ ਡਾਕਟਰ, ਡਾ ਸੁਰਜੀਤ ਸਿੰਘ ਢਿਲੋਂ ਪਿੱਛਲੇ ਦਿਨੀਂ ਗੁਰ-ਚਰਨਾਂ ਵਿਚ ਜਾ ਬਿਰਾਜੇ ਹਨ।
ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਮ ਅਰਦਾਸ 3 ਦਿਸੰਬਰ ਨੂੰ ਗੁਰਦੁਆਰਾ ਰਿੱਚਫੀਲਡ ਕਲੀਵਲੈਂਡ ਵਿਖੇ ਕੀਤੀ ਜਾਵੇਗੀ। ਗੰਗਾਨਗਰ ਨਾਲ ਸੰਬੰਧਤ, ਡਾ ਸੁਰਜੀਤ ਸਿੰਘ ਢਿਲੋਂ ਹੁਰਾਂ ਨੇ ਹਿਸਾਰ ਤੋਂ ਵੈਟਨਰੀ ਦੀ ਡਿਗਰੀ ਕਰਨ ਤੋਂ ਬਾਅਦ ਅਮਰੀਕਾ ਤੋਂ ਪੀਐਚਡੀ ਕੀਤੀ ਸੀ। ਬਾਅਦ ਵਿਚ ਉਨ੍ਹਾਂ ਨੇ ਪੰਜਾਬ ਐਗਰੀਕਲਚਰ ਯੂਨਵਿਰਸਿਟੀ ਲੁਧਿਆਣਾ ਦੇ ਵੈਟਨਰੀ ਵਿਭਾਗ ਵਿਚ ਅਸਿੱਸਟੈਂਟ ਪੋ੍ਰਫੈਸਰ ਵਜੋਂ ਕੰਮ ਵੀ ਕੀਤਾ। ਫਿਰ ਉਹ ਅਮਰੀਕਾ ਆ ਗਏ ਅਤੇ ਕਲੀਵਲੈਂਡ ਨੂੰ ਆਪਣਾ ਘਰ ਬਣਾਇਆ। ਉਨ੍ਹਾਂ ਨੇ ਮੁੜ ਤੋਂ ਵੈਟਨਰੀ ਦੀ ਡਿਗਰੀ ਪ੍ਰਾਪਤ ਕਰਕੇ ਕਲੀਵਲੈਂਡ ਖੇਤਰ ਵਿਚ ਪਹਿਲੇ ਪੰਜਾਬੀ ਵੈਟਰਨਰੀ ਡਾਕਟਰ ਬਣਨ ਦਾ ਮਾਣ ਪ੍ਰਾਪਤ ਕੀਤਾ। ਉਹ ਸਿਰਫ਼ ਆਪ ਹੀ ਵੈਟਨਰੀ ਡਾਕਟਰ ਨਹੀਂ ਬਣੇ ਸਗੋਂ ਉਨ੍ਹਾਂ ਨੇ ਆਪਣੇ ਸਾਥੀਆਂ ਅਤੇ ਵਿਦਿਆਰਥੀਆਂ ਨੂੰ ਪ੍ਰੇਰਤ ਕਰਕੇ ਵੈਟਰਨਰੀ ਕਿੱਤੇ ਵਿਚ ਲਿਆਂਦਾ। ਉਹ ਸਮਾਜਿਕ, ਧਾਰਮਿਕ ਅਤੇ ਭਾਈਚਾਰਕ ਗਤੀਵਿਧੀਆਂ ਵਿਚ ਸੱਭ ਤੋਂ ਮੂਹਰੀ ਹੁੰਦੇ ਸਨ। ਉਹ ਕਲੀਵਲੈਂਡ ਵਿਚ ਵੱਸਣ ਵਾਲੇ ਮੋਢੀਆਂ ਵਿਚੋਂ ਇੱਕ ਸਨ ਅਤੇ ਆਪਣੀ ਮਿਹਨਤ ਅਤੇ ਯੋਗਤਾ ਨਾਲ ਬਹੁਤ ਵੱਡਾ ਨਾਮਣਾ ਖੱਟਿਆ ਸੀ। ਉਹ ਬਹੁਤ ਹੀ ਚਿੰਤਨਸੀਲ਼ ਅਤੇ ਪੰਜਾਬੀ ਭਾਈਚਾਰੇ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਫਿਕਰਮੰਦ ਹੁੰਦੇ ਸਨ। ਗੁਰਬਾਣੀ ਦੇ ਗਿਆਤਾ ਅਤੇ ਪੰਜਾਬੀ ਅਦਬ ਨਾਲ ਪਿਆਰ ਕਰਨ ਵਾਲੀ ਅਜ਼ੀਮ ਸਖ਼ਸ਼ੀਅਤ ਦਾ ਤੁੱਰ ਜਾਣਾ, ਪਰਿਵਾਰ ਅਤੇ ਪੰਜਾਬੀ ਭਾਈਚਾਰੇ ਲਈ ਨਾ- ਪੂਰਿਆ ਜਾਣ ਵਾਲਾ ਘਾਟਾ ਹੈ।
ਉਨ੍ਹਾਂ ਦੀ ਯਾਦ ਵਿਚ ਗੁਰਦੁਆਰਾ ਰਿੱਚਫੀਲਡ ਵਿਖੇ 3 ਦਿਸੰਬਰ ਨੂੰ ਇਕ ਵਜੇ ਤੋਂ 2 ਵਜੇ ਤੱਕ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਵੈਰਾਗਮਈ ਕੀਰਤਨ ਹੋਵੇਗਾ ਅਤੇ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਂਟ ਕੀਤੀਆਂ ਜਾਣਗੀਆਂ। ਢਿਲੋਂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਹੋਰ ਜਾਣਕਾਰੀ ਲਈ ਪ੍ਰੋ ਹਰਜੀਤ ਸਿੰਘ ਢਿਲੋਂ ਨੂੰ 216-406-6324 ਜਾਂ ਡਾ ਮਨਬੀਰ ਕੌਰ ਪੰਨੂ ਨੂੰ 216-469-6295 `ਤੇ ਫੋਨ ਕੀਤਾ ਜਾ ਸਕਦਾ ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ