Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਭਾਰਤ

ਜੈ ਇੰਦਰ ਕੌਰ ਨੇ ਦਿੱਲੀ ਐਮਸੀਡੀ ਚੋਣਾਂ ਵਿੱਚ ਭਾਜਪਾ ਲਈ ਕੀਤਾ ਪ੍ਰਚਾਰ

December 01, 2022 09:09 PM

ਚੋਣਾਂ 'ਚ ਭਾਜਪਾ ਆਸਾਨੀ ਨਾਲ ਜਿੱਤ ਹਾਸਿਲ ਕਰੇਗੀ : ਜੈ ਇੰਦਰ ਕੌਰ


ਦਿੱਲੀ, 1 ਦਸੰਬਰ (ਗਿਆਨ ਸਿੰਘ): ਜੱਟ ਮਹਾਸਭਾ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ, ਭਾਜਪਾ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਨੇ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ਲਈ ਦਿੱਲੀ ਐਮਸੀਡੀ ਚੋਣਾਂ ਵਿੱਚ ਪ੍ਰਚਾਰ ਕੀਤਾ।
ਗ੍ਰੇਟਰ ਕੈਲਾਸ਼ ਵਾਰਡ ਨੰਬਰ 173 ਤੋਂ ਉਮੀਦਵਾਰ ਸ਼ਿਖਾ ਰਾਏ ਲਈ ਚੋਣ ਪ੍ਰਚਾਰ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, “ਦਿੱਲੀ ਵਾਸੀਆਂ ਦਾ ਮੂਡ ਸਾਫ਼ ਹੈ, ਉਹ ਆਮ ਆਦਮੀ ਪਾਰਟੀ ਦੇ ਝੂਠ ਅਤੇ ਧੋਖੇ ਤੋਂ ਅੱਕ ਚੁੱਕੇ ਹਨ ਅਤੇ ਵਿਕਾਸ ਕੇਂਦਰਿਤ ਪਾਰਟੀ ਭਾਵ ਭਾਜਪਾ ਨੂੰ ਵੋਟ ਦੇਣ ਲਈ ਤਿਆਰ ਹਨ।”
ਜੈ ਇੰਦਰ ਕੌਰ ਨੇ ਪੰਜਾਬ 'ਚ 'ਆਪ' ਦੇ ਵਾਅਦਿਆਂ ਨੂੰ ਪੂਰਾ ਕਰਨ 'ਚ ਨਾਕਾਮ ਰਹਿਣ 'ਤੇ ਗੱਲ ਕਰਦਿਆਂ ਕਿਹਾ, 'ਪੰਜਾਬ ਦੇ ਲੋਕ ਪਹਿਲਾਂ ਹੀ ਪੰਜਾਬ 'ਚ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ 'ਤੇ ਪਛਤਾ ਰਹੇ ਹਨ। ਉਹ ਹਰ ਔਰਤ ਨੂੰ 1000 ਰੁਪਏ ਮਹੀਨਾ ਭੱਤਾ ਦੇਣ, ਭ੍ਰਿਸ਼ਟਾਚਾਰ 'ਤੇ ਰੋਕ ਲਗਾਉਣ ਵਰਗੇ ਵੱਡੇ ਵਾਅਦੇ ਕਰਕੇ ਸੱਤਾ 'ਚ ਆਏ ਸਨ, ਪਰ ਹੁਣ ਤੱਕ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਅਸਫਲ ਰਹੇ ਹਨ।"
ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ, "ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਇੰਨੀ ਮਾੜੀ ਹੋ ਚੁੱਕੀ ਹੈ ਕਿ ਪੰਜਾਬ ਵਿੱਚ ਦਿਨ-ਦਿਹਾੜੇ ਕਤਲ ਹੋ ਰਹੇ ਹਨ ਅਤੇ ਲੋਕ ਬੇਵੱਸ ਹੋ ਕੇ ਰਹਿ ਗਏ ਹਨ ਕਿਉਂਕਿ ਸਾਰੀ ਸਰਕਾਰ ਹੋਰ ਰਾਜਾਂ ਵਿੱਚ ਪਾਰਟੀ ਦੇ ਪ੍ਰਚਾਰ ਵਿੱਚ ਲੱਗੀ ਹੋਈ ਹੈ।" ਜੈ ਇੰਦਰ ਕੌਰ ਦੇ ਨਾਲ ਪਟਿਆਲਾ ਤੋਂ ਮੇਅਰ ਸੰਜੀਵ ਸ਼ਰਮਾ ਬਿੱਟੂ ਅਤੇ ਪ੍ਰਿਤਪਾਲ ਸਿੰਘ ਬਲੇਵਾਲ ਆਦਿ ਹੋਰ ਆਗੂ ਹਾਜਰ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ