Welcome to Canadian Punjabi Post
Follow us on

19

September 2024
ਬ੍ਰੈਕਿੰਗ ਖ਼ਬਰਾਂ :
ਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਕੀਤੀ ਸ਼ੁਰੂਆਤ
 
ਟੋਰਾਂਟੋ/ਜੀਟੀਏ

ਬਰੈਂਪਟਨ ਦੇ ਸੀਨੀਅਰਜ਼ ਕੱਲਬਜ਼ ਵੱਲੋਂ ਕੈਨੇਡੀਅਨ ਏਅਰਪੋਰਟਸ ਤੋਂ ਅੰਮ੍ਰਿਤਸਰ ਤੱਕ ਸਿੱਧੀਆਂ ਉਡਾਨਾਂ ਸ਼ੁਰੂ ਕਰਨ ਦੀ ਮੰਗ

December 01, 2022 11:02 PM

ਬਰੈਂਪਟਨ, 1 ਦਸੰਬਰ (ਪੋਸਟ ਬਿਊਰੋ) : ਐਸੋਸਿਏਸ਼ਨ ਆਫ ਸੀਨੀਅਰਜ਼ ਕਲੱਬਜ਼, ਬਰੈਂਪਟਨ ਵੱਲੋਂ ਫੈਡਰਲ ਟਰਾਂਸਪੋਰਟ ਮੰਤਰੀ ਓਮਰ ਅਲਘਬਰਾ ਨੂੰ ਪੱਤਰ ਲਿਖ ਕੇ ਕੈਨੇਡਾ ਤੋਂ ਅੰਮ੍ਰਿਤਸਰ ਤੱਕ ਸਿੱਧੀ ਫਲਾਈਟ ਸ਼ੁਰੂ ਨਾ ਕੀਤੇ ਜਾਣ ਦੇ ਸਬੰਧ ਵਿੱਚ ਇਤਰਾਜ਼ ਪ੍ਰਗਟਾਇਆ ਗਿਆ ਹੈ ਤੇ ਜਲਦ ਤੋਂ ਜਲਦ ਇਹ ਫਲਾਈਟ ਸ਼ੁਰੂ ਕਰਨ ਦੀ ਬੇਨਤੀ ਕੀਤੀ ਗਈ ਹੈ।
ਐਸੋਸਿਏਸ਼ਨ ਆਫ ਸੀਨੀਅਰਜ਼ ਕਲੱਬਜ਼, ਬਰੈਂਪਟਨ, 37 ਸੀਨੀਅਰ ਕਲੱਬਜ਼ ਦੀ ਆਰਗੇਨਾਈਜ਼ੇਸ਼ਨ ਹੈ ਤੇ ਨੇੜ ਭਵਿੱਖ ਵਿੱਚ ਇਸ ਵਿੱਚ ਹੋਰ ਕਲੱਬਜ਼ ਵੀ ਜੁੜਨ ਦੀ ਸੰਭਾਵਨਾ ਹੈ। ਐਸੋਸਿਏਸ਼ਨ ਵੱਲੋਂ ਆਪਣੇ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਉਸ ਦੇ ਮੈਂਬਰ ਲੰਮਂੇ ਸਮੇਂ ਤੋਂ ਬਰੈਂਪਟਨ ਵਿੱਚ ਰਹਿ ਰਹੇ ਹਨ ਤੇ ਸੀਨੀਅਰ ਸਿਟੀਜ਼ਨ ਕੈਨੇਡੀਅਨ ਸੁਸਾਇਟੀ ਦਾ ਕੀਮਤੀ ਸਰਮਾਇਆ ਹਨ। ਆਪਣੇ ਜੀਵਨ ਕਾਲ ਵਿੱਚ ਇਨ੍ਹਾਂ ਸੀਨੀਅਰ ਸਿਟੀਜ਼ਨਜ਼ ਵੱਲੋਂ ਕੈਨੇਡੀਅਨ ਅਰਥਚਾਰੇ ਵਿੱਚ ਅਹਿਮ ਯੋਗਦਾਨ ਪਾਇਆ ਗਿਆ ਹੈ ਤੇ ਹੁਣ ਉਹ ਪੂਰੇ ਸਨਮਾਨ ਸਹਿਤ ਆਪਣੀ ਰਿਟਾਇਰਡ ਜਿ਼ੰਦਗੀ ਜਿਊਣੀ ਚਾਹੁੰਦੇ ਹਨ।
ਆਪਣੇ ਪੱਤਰ ਵਿੱਚ ਇਨ੍ਹਾਂ ਸੀਨੀਅਰ ਸਿਟੀਜ਼ਨਜ਼ ਨੇ ਲਿਖਿਆ ਕਿ ਜਦੋਂ ਉਨ੍ਹਾਂ ਨੂੰ ਇਹ ਖਬਰ ਮਿਲੀ ਕਿ ਕੈਨੇਡਾ ਤੋਂ ਭਾਰਤ ਤੇ ਭਾਰਤ ਤੋਂ ਕੈਨੇਡਾ ਆਉਣ ਜਾਣ ਵਾਲੀਆਂ ਉਡਾਨਾਂ ਉੱਤੇ ਲੱਗੀਆਂ ਪਾਬੰਦੀਆਂ ਹਟਾ ਦਿੱਤੀਆਂ ਗਈਆਂ ਹਨ ਤਾਂ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਪਰ ਉਨ੍ਹਾਂ ਨੂੰ ਇਹ ਪਤਾ ਲੱਗਣ ਉੱਤੇ ਨਿਰਾਸ਼ਾ ਹੋਈ ਕਿ ਆਥੋਰਾਈਜ਼ਡ ਏਅਰਪੋਰਟਸ ਦੀ ਸੂਚੀ ਵਿੱਚ ਅੰਮ੍ਰਿਤਸਰ ਸਿਟੀ ਏਅਰਪੋਰਟ ਦਾ ਨਾਂ ਸ਼ਾਮਲ ਨਹੀਂ ਸੀ। ਉਨ੍ਹਾਂ ਆਖਿਆ ਕਿ ਇਸ ਸੂਚੀ ਵਿੱਚ ਸ਼ਾਮਲ ਕਿਸੇ ਵੀ ਹੋਰ ਸੂਬੇ ਨਾਲੋਂ ਪੰਜਾਬੀਆਂ ਦੀ ਆਬਾਦੀ ਵਧੇਰੇ ਹੋਣ ਕਾਰਨ ਪੰਜਾਬ ਦੇ ਏਅਰਪੋਰਟਸ ਨੂੰ ਸ਼ਾਮਲ ਕੀਤਾ ਜਾਣਾ ਜ਼ਰੂਰੀ ਸੀ। ਜਦੋਂ ਵੀ ਕੋਈ ਭਾਰਤ ਜਾਂਦਾ ਹੈ ਤਾਂ ਹਰਮੰਦਰ ਸਾਹਿਬ ਦੇ ਦਰਸ਼ਨ ਜ਼ਰੂਰ ਕਰਨੇ ਚਾਹੁੰਦਾ ਹੈ।
ਪੰਜਾਬ ਨਾਲ ਸਬੰਧਤ ਲੋਕਾਂ ਨੂੰ ਪਹਿਲਾਂ ਦਿੱਲੀ ਏਅਰਪੋਰਟ ਉੱਤੇ ਉਤਰਨਾ ਪੈਂਦਾ ਹੈ। ਕੈਨੇਡਾ ਤੋਂ ਦਿੱਲੀ ਦੀ 16 ਘੰਟੇ ਦੀ ਉਡਾਨ ਤੋਂ ਬਾਅਦ ਦਿੱਲੀ ਤੋਂ ਪੰਜਾਬ ਦਾ ਸਫਰ ਬਜ਼ੁਰਗਾਂ ਲਈ ਕੀ ਜਵਾਨਾਂ ਲਈ ਵੀ ਲੰਮਾਂ ਤੇ ਥਕਾ ਦੇਣ ਵਾਲਾ ਹੈ।ਕੈਨੇਡਾ ਵਿੱਚ ਰਹਿਣ ਵਾਲੀ ਭਾਰਤੀ/ਪੰਜਾਬੀ ਆਬਾਦੀ ਅੰਮ੍ਰਿਤਸਰ ਨਾਲ ਜੁੜੀ ਹੋਈ ਹੈ ਤੇ ਅਸੀਂ ਸਾਰੇ ਚਾਹੁੰਦੇ ਹਾਂ ਕਿ ਕੈਨੇਡੀਅਨ ਏਅਰਪੋਰਟਸ ਤੋਂ ਅੰਮ੍ਰਿਤਸਰ ਨੂੰ ਸਿੱਧੀਆਂ ਉਡਾਨਾਂ ਸ਼ੁਰੂ ਕੀਤੀਆਂ ਜਾਣ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਨਾਰਥ ਯਾਰਕ ਵਿੱਚ ਚੱਲੀ ਗੋਲੀ, ਦੋ ਨੌਜਵਾਨਾਂ ਦੀ ਮੌਤ ਸਕਾਰਬੋਰੋ ਵਿੱਚ ਲੱਗੀ ਅੱਗ ਵਿਚ ਝੁਲਸਿਆ ਵਿਅਕਤੀ, ਮੌਤ ਕਾਊਂਸਲਰ ਨਿਕ ਰੂਲਰ ਹੋਣਗੇ ਸ਼ਹਿਰ ਦੇ ਨਵੇਂ ਫਾਇਰ ਚੀਫ ਬਰੈਂਪਟਨ ਦੇ ਮੌਸਮ `ਤੇ ਇੱਕ ਨਜ਼ਰ, ਅੱਜ ਧੁੱਪ ਨਿਕਲੀ ਰਹੇਗੀ ਈਟੋਬਿਕੋਕ ਵਿੱਚ ਵਾਹਨ ਪਲਟਣ ਕਾਰਨ 1 ਵਿਅਕਤੀ ਜਖ਼ਮੀ ਓਂਟਾਰੀਓ ਫਾਰਮਾਸਿਸਟਾਂ ਦੇ ਕਾਰਜ ਖੇਤਰ ਨੂੰ ਹੋਰ ਵਧਾਉਣ `ਤੇ ਕੀਤਾ ਜਾ ਰਿਹਾ ਵਿਚਾਰ ਮਿਸੀਸਾਗਾ ਵਿੱਚ ਕਾਰ `ਚ ਔਰਤ ਨੂੰ ਲੱਗੀ ਗੋਲੀ, ਪੁਲਿਸ ਨੇ ਸ਼ੱਕੀ ਵਾਹਨ ਦੀਆਂ ਤਸਵੀਰਾਂ ਕੀਤੀਆਂ ਜਾਰੀ ਟੋਰਾਂਟੋ ਦਾ ਨਵਾਂ ਪਾਰਕ ਲੇਸਲੀ ਲੁਕਆਊਟ ਲੋਕਾਂ ਲਈ ਖੁੱਲ੍ਹਿਆ, ਮੇਅਰ ਓਲੀਵੀਆ ਚਾਓ ਨੇ ਕੀਤਾ ਉਦਘਾਟਨ ਕਿੰਗਸਟਨ, ਓਂਟਾਰੀਓ ਵਿਚ ਇੱਕ ਕੈਂਪ ਵਿਚ ਚਾਕੂ ਨਾਲ ਹਮਲਾ, 2 ਲੋਕਾਂ ਦੀ ਮੌਤ, ਤੀਸਰੇ ਦੀ ਹਾਲਤ ਗੰਭੀਰ, ਮੁਲਜ਼ਮ ਗ੍ਰਿਫ਼ਤਾਰ ਬਾਇਵਰਡ ਮਾਰਕੀਟ ਵਿੱਚ ਦੇਰ ਰਾਤ ਛੁਰੇਬਾਜ਼ੀ ਦੌਰਾਨ ਇੱਕ ਵਿਅਕਤੀ ਦੀ ਮੌਤ