Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਪੰਜਾਬ

ਹੁਣ ਕਿਸਾਨਾਂ ਤੋਂ ਮਹਿਜ਼ ਇੱਕ ਫੋਨ ਕਾਲ ਦੂਰ ਹੋਣਗੇ ਬਾਗ਼ਬਾਨੀ ਮਾਹਿਰ

December 02, 2022 02:54 PM

ਫੌਜਾ ਸਿੰਘ ਸਰਾਰੀ ਵੱਲੋਂ ਬਾਗ਼ਬਾਨੀ ਵਿਭਾਗ ਦੇ ਸਮੂਹ ਬਲਾਕ ਅਫ਼ਸਰਾਂ ਦੇ ਸੰਪਰਕ ਨੰਬਰਾਂ ਦੀ ਸੂਚੀ ਪ੍ਰਕਾਸ਼ਿਤ ਕਰਨ ਦੇ ਨਿਰਦੇਸ਼ ਤਾਂ ਜੋ ਕਿਸਾਨ ਲੋੜ ਪੈਣ ’ਤੇ ਲੈ ਸਕਣ ਸਲਾਹ

ਚੰਡੀਗੜ੍ਹ, 2 ਦਸੰਬਰ (ਪੋਸਟ ਬਿਊਰੋ): ਅਧਿਕਾਰੀਆਂ ਦੇ ਕਿਸਾਨਾਂ ਨਾਲ ਨਜ਼ਦੀਕੀ ਅਤੇ ਨਿਰੰਤਰ ਰਾਬਤੇ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਬਾਗ਼ਬਾਨੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਫੌਜਾ ਸਿੰਘ ਸਰਾਰੀ ਨੇ ਸ਼ੁੱਕਰਵਾਰ ਨੂੰ ਬਾਗ਼ਬਾਨੀ ਵਿਭਾਗ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਸਾਰੇ ਬਲਾਕ ਅਧਿਕਾਰੀਆਂ ਦੇ ਸੰਪਰਕ ਨੰਬਰਾਂ ਦੀ ਸੂਚੀ ਪ੍ਰਕਾਸ਼ਿਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋੜ ਪੈਣ 'ਤੇ ਕਿਸਾਨ ਉਨ੍ਹਾਂ ਨਾਲ ਸਲਾਹ-ਮਸ਼ਵਰਾ ਕਰ ਸਕਣ।
ਬਾਗ਼ਬਾਨੀ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਅਤੇ ਗਤੀਵਿਧੀਆਂ ਦੀ ਸਮੀਖਿਆ ਲਈ ਜਿ਼ਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਫੌਜਾ ਸਿੰਘ ਸਰਾਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਰੇਸ਼ਮ ਦੀ ਖੇਤੀ ਬਾਰੇ ਲੋੜੀਂਦੀ ਤਕਨੀਕੀ ਜਾਣਕਾਰੀ ਅਤੇ ਸਹਿਯੋਗ ਦੇਣ ਤਾਂ ਜੋ ਕਿਸਾਨਾਂ ਨੂੰ ਰੇਸ਼ਮ ਦੇ ਕੀੜਿਆਂ ਦੇ ਉਤਪਾਦਨ ਅਤੇ ਪਾਲਣ ਪੋਸ਼ਣ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਕਿਸਾਨਾਂ ਨੂੰ ਬਾਗ਼ਬਾਨੀ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਜਾਗਰੂਕਤਾ ਮੁਹਿੰਮ ਚਲਾਉਣ ਲਈ ਵੀ ਕਿਹਾ।
ਸੂਬੇ ਵਿੱਚ ਬਾਗ਼ਬਾਨੀ ਨੂੰ ਹੁਲਾਰਾ ਦੇਣ ਲਈ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ ਬਾਰੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਉਂਦਿਆਂ ਡਾਇਰੈਕਟਰ ਬਾਗ਼ਬਾਨੀ ਸ਼ੈਲੇਂਦਰ ਕੌਰ ਨੇ ਦੱਸਿਆ ਕਿ ਤਕਰੀਬਨ 2900 ਏਕੜ ਤੋਂ ਵੱਧ ਰਕਬੇ ਨੂੰ ਨਵੇਂ ਬਾਗ਼ਾਂ ਹੇਠ ਲਿਆਂਦਾ ਗਿਆ ਹੈ ਅਤੇ ਹੋਰ ਰਕਬੇ ਨੂੰ ਬਾਗ਼ਾਂ ਅਧੀਨ ਲਿਆਉਣ ਵੀ ਲਈ ਠੋਸ ਯਤਨ ਕੀਤੇ ਜਾ ਰਹੇ ਹਨ।
ਇਸ ਤੋਂ ਇਲਾਵਾ ਸੂਬੇ ਵਿੱਚ ਮਧੂ ਮੱਖੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ 11000 ਮਧੂ ਮੱਖੀ ਦੇ ਡੱਬੇ ਖਰੀਦਣ ਦੇ ਨਾਲ-ਨਾਲ ਸੀਮਾਂਤ, ਪਾਣੀ ਦੀ ਘਾਟ ਵਾਲੇ ਖੇਤਰਾਂ ਵਿੱਚ ਛੋਟੇ ਪਲਾਟਾਂ, ਜਿੱਥੇ ਰਿਵਾਇਤੀ ਖੇਤੀ ਲਾਹੇਵੰਦ ਨਹੀਂ ਹੈ , ’ਤੇ ਵੱਧ ਲਾਭ ਵਾਲੀਆਂ ਫ਼ਸਲਾਂ ਦੀ ਕਾਸ਼ਤ ਲਈ ਲਗਭਗ 90 ਸੁਰੱਖਿਅਤ ਢਾਂਚੇ ਵਿਕਸਿਤ ਕਰਨ ਲਈ ਵਰਕ ਆਰਡਰ ਜਾਰੀ ਕੀਤੇ ਗਏ ਹਨ।
ਕੈਬਨਿਟ ਮੰਤਰੀ ਨੂੰ ਦੱਸਿਆ ਗਿਆ ਕਿ ਐਮ.ਆਈ.ਡੀ.ਐਚ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੋਸਟ ਹਾਰਵੈਸਟ ਮੈਨੇਜਮੈਂਟ ਤਹਿਤ ਕੋਲਡ ਸਟੋਰ, ਕੋਲਡ ਸਟੋਰ ’ਤੇ ਸੋਲਰ ਪੈਨਲ ਅਤੇ ਰਾਈਪਨਿੰਗ ਚੈਂਬਰ ਦੇ 100 ਯੂਨਿਟ ਬਣਾਏ ਜਾ ਰਹੇ ਹਨ। ਕੈਬਨਿਟ ਮੰਤਰੀ ਨੂੰ ਇਹ ਵੀ ਦੱਸਿਆ ਗਿਆ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ ਤਹਿਤ 408 ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਤਹਿਤ ਲਗਭਗ 2000 ਕਰੋੜ ਰੁਪਏ ਦੇ ਨਿਵੇਸ਼ ਪ੍ਰਾਪਤ ਹੋਏ ਹਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ 150 ਤੋਂ ਵੱਧ ਲੋਕਾਂ ਦੀ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਰਕਬਾ ਭਵਨ ਵਿੱਚ ਮਨਾਇਆ ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ