Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਢਕੋਲੀ ਤੋਂ ਗ੍ਰਿਫਤਾਰ, 20 ਪਿਸਤੌਲ ਅਤੇ ਇਨੋਵਾ ਕਾਰ ਬਰਾਮਦ

December 02, 2022 02:55 PM

-ਹਰਿਆਣਾ ਦੇ ਰਹਿਣ ਵਾਲੇ ਅੰਤਰਰਾਜੀ ਤਸਕਰ ਨੂੰ ਗੋਲਡੀ ਬਰਾੜ ਦੇ ਇਸ਼ਾਰੇ ’ਤੇ ਸੌਂਪਿਆ ਗਿਆ ਸੀ ਹਥਿਆਰ ਪਹੁੰਚਾਉਣ ਦਾ ਕੰਮ

ਚੰਡੀਗੜ੍ਹ, 2 ਦਸੰਬਰ (ਪੋਸਟ ਬਿਊਰੋ): ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਅੱਜ ਪੁਰਾਣੀ ਅੰਬਾਲਾ ਰੋਡ ਢਕੋਲੀ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ।
ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਬੰਟੀ ਵਾਸੀ ਜੈਨ ਚੌਕ, ਤੇਲੀਵਾੜਾ, ਜ਼ਿਲ੍ਹਾ ਭਿਵਾਨੀ (ਹਰਿਆਣਾ) ਵਜੋਂ ਹੋਈ ਹੈ, ਜੋ ਕਿ ਹਥਿਆਰਾਂ ਦਾ ਅੰਤਰਰਾਜੀ ਤਸਕਰ ਹੈ।
ਇਸ ਵੱਡੀ ਸਫਲਤਾ ਬਾਰੇ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਏ.ਜੀ.ਟੀ.ਐਫ. ਨੇ ਜ਼ਿਲ੍ਹਾ ਪੁਲਿਸ ਐਸ.ਏ.ਐਸ.ਨਗਰ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬੰਟੀ ਨੂੰ 20 ਪਿਸਤੌਲਾਂ, ਜਿਨ੍ਹਾਂ ਵਿੱਚ ਤਿੰਨ .30 ਕੈਲੀਬਰ ਸਮੇਤ 2 ਮੈਗਜ਼ੀਨ, ਦੋ 9 ਐਮ. ਐਮ. ਸਮੇਤ 2 ਮੈਗਜ਼ੀਨ ਅਤੇ 15 ਇੰਡੀਅਨ ਮੇਡ ਪਿਸਤੌਲਾਂ ਸਮੇਤ 40 ਜਿੰਦਾ ਕਾਰਤੂਸ ਅਤੇ 11 ਮੈਗਜ਼ੀਨਾਂ ਦੇ ਨਾਲ ਗਿ੍ਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮ ਕੋਲੋਂ ਇੱਕ ਇਨੋਵਾ ਕਾਰ, ਜਿਸ ਦਾ ਰਜਿਸਟਰੇਸ਼ਨ ਨੰਬਰ ਐਚ.ਆਰ.-38-ਕਿਊ-2297 ਹੈ, ਵੀ ਬਰਾਮਦ ਕੀਤੀ ਹੈ।
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਤੋਂ ਮੁੱਢਲੀ ਪੁੱਛ-ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਉਹ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੈ ਅਤੇ ਉਸ ਨੂੰ ਵਿਦੇਸ਼ ਵਿੱਚ ਬੈਠੇ ਗੈਂਗਸਟਰ ਸਤਿੰਦਰਜੀਤ ਸਿੰਘ ਬਰਾੜ ਉਰਫ਼ ਗੋਲਡੀ ਬਰਾੜ ਦੇ ਨਿਰਦੇਸ਼ਾਂ ’ਤੇ ਬਿਸ਼ਨੋਈ ਗੈਂਗ ਦੇ ਮੈਂਬਰਾਂ ਤੱਕ ਹਥਿਆਰਾਂ ਦੀ ਖੇਪ ਪਹੁੰਚਾਉਣ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਉਸ ਦੀ ਹੋਰ ਅਪਰਾਧਿਕ ਮਾਮਲਿਆਂ ਵਿੱਚ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਪ੍ਰਕਿਰਿਆ ਅਧੀਨ ਹੈ।
ਇਸੇ ਦੌਰਾਨ, ਪੁਲਿਸ ਨੇ ਥਾਣਾ ਢਕੋਲੀ, ਜ਼ੀਰਕਪੁਰ ਵਿਖੇ ਆਰਮਜ਼ ਐਕਟ ਦੀਆਂ ਧਾਰਾਵਾਂ 25(6) ਅਤੇ 25(7) ਤਹਿਤ ਐਫ.ਆਈ.ਆਰ. ਨੰਬਰ 118 ਮਿਤੀ 02.12.2022 ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ