Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਮਾਨ ਸਰਕਾਰ ਜਲੰਧਰ ਸ਼ਹਿਰ ਦੀ ਜਲ ਸਪਲਾਈ ਅਤੇ ਸੀਵਰੇਜ ਵਿਵਸਥਾ ਵਿਚ ਸੁਧਾਰ ਕਰਨ ਅਤੇ ਹੋਰ ਵਿਕਾਸ ਕਾਰਜਾਂ 'ਤੇ ਖਰਚ ਕਰੇਗੀ ਤਕਰੀਬਨ 7.29 ਕਰੋੜ ਰੁਪਏ : ਡਾ. ਨਿੱਜਰ

December 04, 2022 05:35 PM

ਚੰਡੀਗੜ੍ਹ, 4 ਦਸੰਬਰ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਜਿਸ ਕਾਰਨ ਪੁਰੇ ਪੰਜਾਬ ਭਰ ਵਿਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਸ ਦਿਸ਼ਾ ਵਿਚ ਇਕ ਕਦਮ ਅੱਗੇ ਲਿਜਾਂਦਿਆਂ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਲੰਧਰ ਸ਼ਹਿਰ ਵਿਖੇ ਜਲ ਸਪਲਾਈ, ਸੀਵਰੇਜ ਵਿਵਸਥਾ ਵਿਚ ਸੁਧਾਰ ਕਰਨ ਅਤੇ ਹੋਰ ਵਿਕਾਸ ਕਾਰਜਾਂ 'ਤੇ ਤਕਰੀਬਨ 7.29 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਗਿਆ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਜਲੰਧਰ ਵਿਖੇ ਜਲ ਸਪਲਾਈ ਵਿਵਸਥਾ ਨੂੰ ਬਿਹੱਤਰ ਬਣਾਉਣ ਲਈ ਡੀ ਆਈ ਕੇ-7 ਜਲ ਸਪਲਾਈ ਲਾਈਨ ਪ੍ਰਦਾਨ/ਵਿਛਾਉਣ ਦਾ ਕੰਮ ਕੀਤਾ ਜਾਵੇਗਾ ਅਤੇ ਨਾਲ ਹੀ ਸਲੂਇਸ ਵਾਲਵ ਹੌਡੀਜ਼ ਦਾ ਨਿਰਮਾਣ, ਘਰ ਦੇ ਕੁਨੈਕਸ਼ਨ ਸਮੇਤ ਫਾਇਰ ਹਾਈਡ੍ਰੈਂਟਸ ਅਤੇ ਇਸ ਨਾਲ ਸਬੰਧਤ ਹੋਰ ਕੰਮ ਕੀਤੇ ਜਾਣਗੇ, ਜਿਸ 'ਤੇ ਅੰਦਾਜ਼ਨ 6.34 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਕੈਬਨਿਟ ਮੰਤਰੀ ਡਾ.ਨਿੱਜਰ ਨੇ ਦੱਸਿਆ ਕਿ ਇਸੇ ਤਰ੍ਹਾਂ ਜਲੰਧਰ ਦੇ ਫਿਲੌਰ ਵਿਖੇ ਵਾਰਡ ਨੰਬਰ 8 ਅਤੇ 9 ਵਿਖੇ ਵਾਟਰ ਸਪਲਾਈ ਦੀ ਜੀ.ਆਈ ਪਾਈਪ ਲਾਈਨ ਅਤੇ ਸੀਵਰੇਜ ਲਾਈਨ ਵਿਛਾਉਣ 'ਤੇ ਲਗਭਗ 26.93 ਲੱਖ ਰੁਪਏ ਖਰਚ ਕੀਤੇ ਜਾਣਗੇ।
ਸਥਾਨਕ ਸਰਕਾਰਾਂ ਮੰਤਰੀ ਡਾ. ਨਿੱਜਰ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਜਲੰਧਰ ਸ਼ਹਿਰ ਵਿਖੇ ਵੱਖ- ਵੱਖ ਪਾਰਕਾਂ ਦਾ ਵਿਕਾਸ ਕੀਤਾ ਜਾਵੇਗਾ ਅਤੇ ਨਾਲ ਹੀ ਨਗਰ ਸੁਧਾਰ ਟਰੱਸਟ ਜਲੰਧਰ ਵੱਲੋਂ ਨਗਰ ਸੁਧਾਰ ਟਰੱਸਟ ਦੇ ਕੰਮਾਂ ਅਤੇ ਸ਼ਹਿਰ ਦੀ ਸਾਫ ਸਫਾਈ ਦੇ ਕੰਮਾਂ ਨੂੰ ਨਿਰਵਿਘਨ ਚਲਾਉਣ ਲਈ ਵੱਖ-ਵੱਖ ਅਸਾਮੀਆਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ, ਜਿਹਨਾਂ 'ਤੇ ਤਕਰੀਬਨ 68.29 ਲੱਖ ਰੁਪਏ ਖਰਚ ਕੀਤੇ ਜਾਣਗੇ।
ਮੰਤਰੀ ਨੇ ਅੱਗੇ ਦੱਸਿਆ ਕਿ ਜਲੰਧਰ ਸ਼ਹਿਰ ਦੀ ਜਲ ਸਪਲਾਈ ਅਤੇ ਸੀਵਰੇਜ ਵਿਵਸਥਾ ਵਿਚ ਸੁਧਾਰ ਲਿਆਉਣ ਲਈ ਵਿਭਾਗ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਮੁੱਖ ਤਰਜੀਹ ਦੇ ਰਹੀ ਹੈ।
ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਕੀਤੇ ਜਾਣ ਵਾਲੇ ਕੰਮਾਂ ਵਿਚ ਪਾਰਦਰਸ਼ਤਾ ਅਤੇ ਗੁਣਵੱਤਾ ਲਿਆਉਣੀ ਯਕੀਨੀ ਬਣਾਈ ਜਾਵੇ ਤਾਂ ਜੋ ਸੂਬੇ ਦੇ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਦਾ ਮਾਨ ਸਰਕਾਰ ਦਾ ਸੁਪਨਾ ਸਾਕਾਰ ਹੋ ਸਕੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ