Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਪੰਜਾਬ ਪੁਲਿਸ ਨੇ ਤਰਨਤਾਰਨ ਤੋਂ 3 ਕਿਲੋ ਹੈਰੋਇਨ ਸਮੇਤ ਇੱਕ ਹੋਰ ਡਰੋਨ ਕੀਤਾ ਬਰਾਮਦ

December 04, 2022 05:36 PM

- ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਤਰਨਤਾਰਨ ਪੁਲਿਸ ਵੱਲੋਂ ਬਰਾਮਦ ਕੀਤਾ ਗਿਆ ਇਹ ਚੌਥਾ ਡਰੋਨ : ਡੀਜੀਪੀ


ਚੰਡੀਗੜ੍ਹ, 4 ਦਸੰਬਰ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵਿੱਢੀ ਗਈ ਨਸ਼ਿਆਂ ਵਿਰੁੱਧ, ਚੱਲ ਰਹੀ ਜੰਗ ਦੌਰਾਨ ਸਰਹੱਦ ਪਾਰੋਂ ਕੀਤੀ ਜਾਂਦੀ ਤਸਕਰੀ ਨੂੰ ਇੱਕ ਹੋਰ ਝਟਕਾ ਦਿੰਦੇ ਹੋਏ ਪੰਜਾਬ ਪੁਲਿਸ ਨੇ ਤਰਨਤਾਰਨ ਦੇ ਬਾਰਡਰ ਚੌਕੀ (ਬੀਓਪੀ) ਕਾਲੀਆ ਦੇ ਸਰਹੱਦੀ ਖੇਤਰ ਵਿੱਚ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਤਲਾਸ਼ੀ ਮੁਹਿੰਮ ਚਲਾਈ ਅਤੇ ਹੈਰੋਇਨ ਦੇ ਤਿੰਨ ਪੈਕੇਟ ਜਿਨ੍ਹਾਂ ਦਾ ਵਜ਼ਨ 3.06 ਕਿਲੋ ਹੈ, ਨਾਲ ਲੱਦਿਆ ਇੱਕ ਹੋਰ ਕਵਾਡਕਾਪਟਰ ਡਰੋਨ ਬਰਾਮਦ ਕੀਤਾ ਹੈ। ਇਸ ਕਾਰਵਾਈ ਨੂੰ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਸਹਿਯੋਗ ਨਾਲ ਅੰਜਾਮ ਦਿੱਤਾ ਗਿਆ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਤਰਨਤਾਰਨ ਪੁਲਿਸ ਵੱਲੋਂ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਬਰਾਮਦ ਕੀਤਾ ਗਿਆ ਇਹ ਚੌਥਾ ਅਜਿਹਾ ਡਰੋਨ ਹੈ।
ਜ਼ਿਕਰਯੋਗ ਹੈ ਕਿ, ਮੰਗਲਵਾਰ ਨੂੰ ਖੇਮਕਰਨ ਵਿੱਚ ਬਾਰਡਰ ਚੌਕੀ (ਬੀਓਪੀ) ਹਰਭਜਨ ਦੇ ਅਧਿਕਾਰ ਖੇਤਰ ਵਿੱਚ 6.68 ਕਿਲੋਗ੍ਰਾਮ ਹੈਰੋਇਨ ਦੇ ਛੇ ਪੈਕੇਟ ਲੈ ਕੇ ਜਾ ਰਿਹਾ ਹੈਕਸਾਕਾਪਟਰ ਡਰੋਨ ਬਰਾਮਦ ਕੀਤਾ ਗਿਆ ਸੀ। ਅਗਲੇ ਹੀ ਦਿਨ ਖਾਲੜਾ ਦੇ ਪਿੰਡ ਵਣ ਤਾਰਾ ਸਿੰਘ ਦੇ ਇਲਾਕੇ ਵਿੱਚੋਂ ਇੱਕ ਟੁੱਟਿਆ ਹੋਇਆ ਕਵਾਡਕਾਪਟਰ ਡਰੋਨ ਬਰਾਮਦ ਕੀਤਾ ਗਿਆ। ਇਸੇ ਤਰ੍ਹਾਂ ਤਰਨਤਾਰਨ ਦੇ ਖੇਮਕਰਨ ਖੇਤਰ ਤੋਂ ਸ਼ੁੱਕਰਵਾਰ ਨੂੰ 5.60 ਕਿਲੋਗ੍ਰਾਮ ਹੈਰੋਇਨ ਦੇ ਪੰਜ ਪੈਕੇਟ ਲੈ ਕੇ ਜਾ ਰਹੇ ਇਕ ਹੋਰ ਹੈਕਸਾਕਾਪਟਰ ਡਰੋਨ ਨੂੰ ਬਰਾਮਦ ਕੀਤਾ ਗਿਆ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ, ਭਾਰਤ-ਪਾਕਿ ਸਰਹੱਦ ਨੇੜੇ ਪਿੰਡ ਕਾਲੀਆ ਜਿਲ੍ਹਾ ਤਰਨ ਤਾਰਨ, ਜੋ ਕਿ ਭਾਰਤ-ਪਾਕਿ ਸਰਹੱਦ ਤੋਂ ਸਿਰਫ 2 ਕਿਲੋਮੀਟਰ ਦੂਰ ਹੈ, ’ਤੇ ਡਰੋਨ ਦੀ ਹਲਚਲ ਨੂੰ ਦੇਖਦੇ ਹੋਏ ਤਰਨਤਾਰਨ ਜ਼ਿਲ੍ਹੇ ਦੀਆਂ ਪੁਲਿਸ ਟੀਮਾਂ ਨੇ ਤੁਰੰਤ ਬੀਐਸਐਫ ਨਾਲ ਪੁਖ਼ਤਾ ਜਾਣਕਾਰੀ ਸਾਂਝੀ ਕੀਤੀ ਅਤੇ ਸਾਂਝੇ ਤੌਰ ’ਤੇ ਖੇਤਰ ਵਿੱਚ ਡੂੰਘਾਈ ਨਾਲ ਤਲਾਸ਼ੀ ਮੁਹਿੰਮ ਚਲਾਈ ਗਈ।
ਉਨ੍ਹਾਂ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਤਿੰਨ ਪੈਕੇਟ ਹੈਰੋਇਨ ਨਾਲ ਲੱਦਿਆ ਇੱਕ ਡਰੋਨ ਮਾਡਲ ਨੰਬਰ 300 ਬਰਾਮਦ ਹੋਇਆ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਤਰਨਤਾਰਨ ਦੇ ਸੀਨੀਅਰ ਕਪਤਾਨ ਪੁਲਿਸ (ਐਸਐਸਪੀ) ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਡਰੋਨ ਰਾਹੀਂ ਇਹ ਖੇਪ ਭੇਜਣ ਵਾਲੇ ਪਾਕਿ ਤਸਕਰਾਂ ਅਤੇ ਉਨ੍ਹਾਂ ਦੇ ਭਾਰਤੀ ਸਾਥੀਆਂ, ਜਿਨ੍ਹਾਂ ਨੇ ਹੈਰੋਇਨ ਦੀ ਇਹ ਖੇਪ ਪ੍ਰਾਪਤ ਕਰਨੀ ਸੀ, ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।
ਇਸੇ ਦੌਰਾਨ ਤਰਨਤਾਰਨ ਦੇ ਵਲਟੋਹਾ ਪੁਲਿਸ ਥਾਣਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 21-ਸੀ, 23, 27-ਏ ਅਤੇ 29 ਅਤੇ ਏਅਰਕ੍ਰਾਫਟ ਐਕਟ ਦੀਆਂ ਧਾਰਾਵਾਂ 10, 11 ਅਤੇ 12 ਤਹਿਤ ਮੁਕੱਦਮਾ ਨੰਬਰ 92 ਮਿਤੀ 04.12.2022 ਦਰਜ ਕਰ ਲਿਆ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ