Welcome to Canadian Punjabi Post
Follow us on

28

March 2024
 
ਪੰਜਾਬ

ਵਿਜੀਲੈਂਸ ਬਿਊਰੋ ਵੱਲੋਂ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਚ ਸ਼ਾਮਲ ਇੱਕ ਮਹਿਲਾ ਏਜੰਟ ਨੂੰ ਕੀਤਾ ਗ੍ਰਿਫ਼ਤਾਰ

December 04, 2022 05:36 PM

ਚੰਡੀਗੜ੍ਹ, 4 ਦਸੰਬਰ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੀ ਇੱਕ ਭਗੌੜੀ ਮਹਿਲਾ ਮੁਲਜ਼ਮ ਏਜੰਟ ਸਪਨਾ ਵਾਸੀ ਵਿਜੇ ਨਗਰ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ ਜੋ ਇਸ ਘਪਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਨੂੰ ਭੇਜਿਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਐਮ.ਵੀ.ਆਈ., ਜਲੰਧਰ ਦੇ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ ਅਤੇ ਵੱਡੇ ਪੱਧਰ 'ਤੇ ਪ੍ਰਾਈਵੇਟ ਏਜੰਟਾਂ ਨਾਲ ਮਿਲੀਭੁਗਤ ਕਰਕੇ ਵਪਾਰਕ ਅਤੇ ਨਿੱਜੀ ਵਾਹਨਾਂ ਦੀ ਜਾਂਚ ਕੀਤੇ ਬਿਨਾਂ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਲਈ ਕੀਤੇ ਜਾ ਰਹੇ ਸੰਗਠਿਤ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਪੁਖਤਾ ਸਬੂਤਾਂ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਨੰਬਰ 14 ਮਿਤੀ 23-08-2022 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈਪੀਸੀ ਦੀ ਧਾਰਾ 420, 120-ਬੀ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਮਾਮਲੇ ਵਿੱਚ ਕੁੱਲ 10 ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਜੋ ਕਿ ਜੇਲ੍ਹ ਵਿੱਚ ਬੰਦ ਹਨ ਜਿਨ੍ਹਾਂ ਵਿੱਚ ਨਰੇਸ਼ ਕਲੇਰ, ਰਾਮਪਾਲ ਉਰਫ਼ ਰਾਧੇ, ਮੋਹਨ ਲਾਲ ਉਰਫ਼ ਕਾਲੂ, ਪਰਮਜੀਤ ਸਿੰਘ ਬੇਦੀ, ਸੁਰਜੀਤ ਸਿੰਘ ਅਤੇ ਹਰਵਿੰਦਰ ਸਿੰਘ, ਪੰਕਜ ਢੀਂਗਰਾ ਉਰਫ਼ ਭੋਲੂ, ਬ੍ਰਿਜਪਾਲ ਸਿੰਘ ਉਰਫ਼ ਰਿੱਕੀ ਅਤੇ ਅਰਵਿੰਦ ਕੁਮਾਰ ਉਰਫ਼ ਬਿੰਦੂ ਅਤੇ ਵਰਿੰਦਰ ਸਿੰਘ ਉਰਫ ਦੀਪੂ (ਸਾਰੇ ਪ੍ਰਾਈਵੇਟ ਏਜੰਟ) ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਭਗੌੜੇ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ