Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਟੋਰਾਂਟੋ/ਜੀਟੀਏ

ਐਜੂਕੇਸ਼ਨ ਕਾਂਟਰੈਕਟ ਨਾਲ ਸਬੰਧਤ ਵੋਟ ਦੇ ਨਤੀਜਿਆਂ ਦਾ ਅੱਜ ਐਲਾਨ ਕਰੇਗੀ ਕੂਪ

December 04, 2022 10:33 PM

ਓਨਟਾਰੀਓ, 4 ਦਸੰਬਰ (ਪੋਸਟ ਬਿਊਰੋ) : ਐਜੂਕੇਸ਼ਨ ਵਰਕਰਜ਼ ਨਾਲ ਸਬੰਧਤ ਕਾਂਟਰੈਕਟ ਨੂੰ ਵਰਕਰਜ਼ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ ਜਾਂ ਨਹੀਂ ਇਸ ਦਾ ਖੁਲਾਸਾ ਸੋਮਵਾਰ ਨੂੰ ਹੋਵੇਗਾ।
ਜਿ਼ਕਰਯੋਗ ਹੈ ਕਿ ਦੋ ਹਫਤੇ ਪਹਿਲਾਂ 55,000 ਕਸਟੋਡੀਅਨਜ਼, ਐਜੂਕੇਸ਼ਨ ਅਸਿਸਟੈਂਟਸ, ਅਰਲੀ ਚਾਈਲਡਹੁੱਡ ਐਜੂਕੇਟਰਜ਼ ਤੇ ਪ੍ਰਸ਼ਾਸਕੀ ਸਟਾਫ ਵੱਲੋਂ ਸਮਝੌਤਾ ਸਿਰੇ ਚੜ੍ਹਾਇਆ ਗਿਆ ਸੀ। ਕੈਨੇਡੀਅਨ ਯੂਨੀਅਨ ਆਫ ਪਬਲਿਕ ਇੰਪਲੌਈਜ਼ (ਕੂਪ) ਵੱਲੋਂ ਆਪਣੇ ਵਰਕਰਜ਼ ਨੂੰ ਇਹ ਸਿਫਾਰਿਸ਼ ਕੀਤੀ ਗਈ ਸੀ ਕਿ ਉਹ ਇਹ ਸਮਝੌਤਾ ਸਵੀਕਾਰ ਕਰ ਲੈਣ ਜਿਹੜਾ ਚਾਰ ਸਾਲਾਂ ਲਈ ਹੈ ਤੇ ਇਸ ਨਾਲ ਉਨ੍ਹਾਂ ਨੂੰ ਮਿਲਣ ਵਾਲੇ ਸਾਲਾਨਾ ਭੱਤੇ ਵਿੱਚ 3·59 ਫੀ ਸਦੀ ਦਾ ਵਾਧਾ ਹਰ ਸਾਲ ਹੋਵੇਗਾ।
ਕੂਪ ਦੇ ਓਨਟਾਰੀਓ ਸਕੂਲ ਬੋਰਡਜ਼ ਕਾਊਂਸਲ ਆਫ ਯੂਨੀਅਨਜ਼ (ਓਐਸਬੀਸੀਯੂ) ਦੀ ਪ੍ਰੈਜ਼ੀਡੈਂਟ ਲੌਰਾ ਵਾਲਟਨ ਨੇ ਸ਼ਨਿੱਚਰਵਾਰ ਨੂੰ ਜਾਰੀ ਕੀਤੇ ਬਿਆਨ ਵਿੱਚ ਆਖਿਆ ਕਿ 10 ਸਾਲਾਂ ਵਿੱਚ ਪਹਿਲੀ ਵਾਰੀ ਇਹ ਸਮਝੌਤਾ ਦੋਵਾਂ ਧਿਰਾਂ ਵਿਚਾਲੇ ਕੀਤੀ ਗਈ ਗੱਲਬਾਤ ਰਾਹੀਂ ਸਿਰੇ ਚੜ੍ਹਿਆ ਹੈ ਤੇ ਪਹਿਲੀ ਵਾਰੀ ਵਿਧਾਨਸਭਾ ਦੀ ਦਖ਼ਲਅੰਦਾਜ਼ੀ ਨਹੀਂ ਚੱਲੀ। ਵਾਲਟਨ ਨੇ ਆਖਿਆ ਕਿ ਇਹ ਡੀਲ ਬਿਹਤਰੀਨ ਹੈ ਜੋ ਉਹ ਆਪਣੇ ਵਰਕਰਜ਼ ਲਈ ਚਾਹੁੰਦੇ ਸਨ, ਇਸ ਤੋਂ ਵਧੀਆ ਡੀਲ ਹੋਰ ਨਹੀਂ ਹੋ ਸਕਦੀ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ