Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਟੋਰਾਂਟੋ/ਜੀਟੀਏ

ਟਰੂਡੋ ਤੇ ਫੋਰਡ ਵੱਲੋਂ ਇਲੈਕਟ੍ਰਿਕ ਵ੍ਹੀਕਲ ਉਤਪਾਦਨ ਦੇ ਸਬੰਧ ਵਿੱਚ ਅੱਜ ਕੀਤਾ ਜਾਵੇਗਾ ਐਲਾਨ

December 05, 2022 08:56 AM

ਓਨਟਾਰੀਓ, 5 ਦਸੰਬਰ (ਪੋਸਟ ਬਿਊਰੋ) : ਦੱਖਣ-ਪੱਛਮੀ ਓਨਟਾਰੀਓ ਵਿੱਚ ਅੱਜ ਦੁਪਹਿਰੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਪ੍ਰੀਮੀਅਰ ਡੱਗ ਫੋਰਡ ਦੀ ਹਾਜ਼ਰੀ ਵਿੱਚ ਇਲੈਕਟ੍ਰਿਕ ਵ੍ਹੀਕਲ ਉਤਪਾਦਨ ਦੇ ਸਬੰਧ ਵਿੱਚ ਐਲਾਨ ਕੀਤਾ ਜਾਵੇਗਾ।
ਇਸ ਮੌਕੇ ਟਰੂਡੋ ਦੇ ਨਾਲ ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਤੇ ਪ੍ਰੋਵਿੰਸ ਦੇ ਇਕਨੌਮਿਕ ਡਿਵੈਲਪਮੈਂਟ ਮੰਤਰੀ ਵਿੱਕ ਫਿਡੇਲੀ ਵੀ ਮੌਜੂਦ ਹੋਣਗੇ। ਇਹ ਐਲਾਨ ਇੰਗਰਸੋਲ, ਓਨਟਾਰੀਓ ਵਿੱਚ ਦੁਪਹਿਰ ਦੇ 12:15 ਵਜੇ ਕੀਤਾ ਜਾਵੇਗਾ।ਟਰੂਡੋ ਦੇ ਸ਼ਡਿਊਲ ਅਨੁਸਾਰ ਇਸ ਐਲਾਨ ਨਾਲ ਇਲੈਕਟ੍ਰਿਕ ਵ੍ਹੀਕਲਜ਼ ਦੇ ਉਤਪਾਦਨ ਦੇ ਖੇਤਰ ਵਿੱਚ ਮੀਲ ਪੱਥਰ ਰੱਖਿਆ ਜਾਵੇਗਾ।
ਇਸ ਟਾਊਨ ਵਿੱਚ ਜਨਰਲ ਮੋਟਰਜ਼ ਕੈਮੀ ਦਾ ਉਤਪਾਦਨ ਪਲਾਂਟ ਹੈ। ਇਸ ਆਟੋਨਿਰਮਾਤਾ ਕੰਪਨੀ ਨੇ ਅਪਰੈਲ ਵਿੱਚ ਇਸ ਪਲਾਂਟ ਨੂੰ ਸਾਲ ਦੇ ਅੰਤ ਤੱਕ ਰੀਬੂਟ ਕਰਨ ਦਾ ਐਲਾਨ ਕੀਤਾ ਸੀ। ਉਸ ਸਮੇਂ ਇਹ ਵੀ ਆਖਿਆ ਗਿਆ ਸੀ ਕਿ ਇਹ ਦੇਸ਼ ਦੀ ਪਹਿਲੀ ਫੁੱਲ ਸਕੇਲ ਕਮਰਸ਼ੀਅਲ ਇਲੈਕਟ੍ਰਿਕ ਵ੍ਹੀਕਲ ਪ੍ਰੋਡਕਸ਼ਨ ਫੈਸਿਲਿਟੀ ਹੋਵੇਗੀ।ਪ੍ਰੋਵਿੰਸ਼ੀਅਲ ਤੇ ਫੈਡਰਲ ਸਰਕਾਰਾਂ ਵੱਲੋਂ ਹਰੇਕ ਵੱਲੋਂ ਇਸ ਪਲਾਂਟ ਲਈ 259 ਮਿਲੀਅਨ ਡਾਲਰ ਨਿਵੇਸ਼ ਕੀਤੇ ਗਏ ਹਨ।

 

 

 
Have something to say? Post your comment