Welcome to Canadian Punjabi Post
Follow us on

17

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਤਾਲਿਬਾਨ ਨੇ ਔਰਤਾਂ ਨੂੰ ਇਕੱਲੇ ਖਰੀਦਦਾਰੀ ਕਰਨ ਜਾਣ ’ਤੇ ਖੁੱਲ੍ਹੇਆਮ ਮਾਰੇ ਕੋੜੇ

December 05, 2022 10:31 AM

ਕਾਬੁਲ, 05 ਦਸੰਬਰ (ਪੋਸਟ ਬਿਊਰੋ)- ਅਫਗਾਨਿਸਤਾਨ ਵਿਚ ਤਾਲਿਬਾਨ ਦੀ ਬੇਰਹਿਮੀ ਲਗਾਤਾਰ ਵਧਦੀ ਜਾ ਰਹੀ ਹੈ। ਜਦੋਂ ਤੋਂ ਤਾਲਿਬਾਨ ਨੇ ਸੱਤਾ ਸੰਭਾਲੀ ਹੈ, ਜਨਤਕ ਫਾਂਸੀ ਦੀ ਪ੍ਰਥਾ ਵਾਪਸ ਆ ਗਈ ਹੈ। ਹਰ ਰੋਜ ਅਜਿਹੀਆਂ ਦਰਦਨਾਕ ਵੀਡੀਓਜ ਸਾਹਮਣੇ ਆ ਰਹੀਆਂ ਹਨ, ਜਿਨ੍ਹਾਂ ਵਿਚ ਔਰਤਾਂ ’ਤੇ ਅੱਤਿਆਚਾਰ ਹੁੰਦੇ ਨਜਰ ਆ ਰਹੇ ਹਨ। ਅਜਿਹਾ ਹੀ ਇਕ ਵੀਡੀਓ ਸੋਸਲ ਮੀਡੀਆ ’ਤੇ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਤਾਲਿਬਾਨ ਦੇ ਮੈਂਬਰ ਔਰਤਾਂ ਨੂੰ ਖੁੱਲ੍ਹੇਆਮ ਕੋੜੇ ਮਾਰ ਰਹੇ ਹਨ। ਤਾਲਿਬਾਨ ਦੇ ਸ਼ਰੀਆ ਕਾਨੂੰਨ ਮੁਤਾਬਿਕ ਕਿਸੇ ਵੀ ਔਰਤ ਲਈ ਇਕੱਲੇ ਬਾਹਰ ਜਾ ਕੇ ਖਰੀਦਦਾਰੀ ਕਰਨ ਦੀ ਸਖਤ ਮਨਾਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਔਰਤਾਂ ਦੀ ਕੁੱਟਮਾਰ ਕੀਤੀ ਜਾ ਰਹੀ ਹੈ, ਉਹ ਕਥਿਤ ਤੌਰ ’ਤੇ ਬਿਨਾਂ ਕਿਸੇ ਮਰਦ ਦੇ ਇਕੱਲੀਆਂ ਬਾਜ਼ਾਰ ਵਿਚ ਗਈਆਂ ਸਨ।
ਕਰੀਬ ਦੋ ਮਿੰਟ ਦਾ ਵੀਡੀਓ ਕਥਿਤ ਤੌਰ ’ਤੇ ਤਖਾਰ ਸੂਬੇ ਦਾ ਹੈ। ਇਸ ਤੋਂ ਪਹਿਲਾਂ 23 ਨਵੰਬਰ ਨੂੰ ਤਾਲਿਬਾਨ ਨੇ ਕੁਝ ਔਰਤਾਂ ਨੂੰ ਜਨਤਕ ਤੌਰ ’ਤੇ ਕੋੜੇ ਮਾਰੇ ਸਨ। ਇਨ੍ਹਾਂ ਔਰਤਾਂ ’ਤੇ ਨੈਤਿਕ ਗਿਰਾਵਟ ਦਾ ਦੋਸ਼ ਲਗਾਇਆ ਗਿਆ ਸੀ।
ਇਸ ਤੋਂ ਪਹਿਲਾਂ 24 ਨਵੰਬਰ ਨੂੰ ਤਾਲਿਬਾਨ ਨੇ ਫੁੱਟਬਾਲ ਸਟੇਡੀਅਮ ਵਿਚ ਹਜਾਰਾਂ ਦੀ ਭੀੜ ਦੇ ਸਾਹਮਣੇ ਨੈਤਿਕ ਅਪਰਾਧਾਂ ਦੇ ਦੋਸ਼ੀ 12 ਲੋਕਾਂ ਨੂੰ ਕੁੱਟਿਆ ਸੀ। ਇਨ੍ਹਾਂ 12 ਵਿਅਕਤੀਆਂ ਵਿਚ ਤਿੰਨ ਔਰਤਾਂ ਵੀ ਸ਼ਾਮਲ ਸਨ। ਤਾਲਿਬਾਨ ਦੇ ਇਕ ਅਧਿਕਾਰੀ ਮੁਤਾਬਕ ਇਨ੍ਹਾਂ ਲੋਕਾਂ ’ਤੇ ਚੋਰੀ, ਸਮਲਿੰਗੀ ਸੈਕਸ ਦੇ ਦੋਸ਼ ਸਨ। ਅਜਿਹਾ ਨਵੰਬਰ ਦੇ ਮਹੀਨੇ ਵਿਚ ਦੂਜੀ ਵਾਰ ਹੋਇਆ ਜਦੋਂ ਤਾਲਿਬਾਨ ਨੇ ਕਿਸੇ ਅਪਰਾਧ ਲਈ ਜਨਤਕ ਥਾਂ ’ਤੇ ਲੋਕਾਂ ਨੂੰ ਸਜ਼ਾ ਦਿੱਤੀ।
ਦੱਸ ਦੇਈਏ ਕਿ ਤਾਲਿਬਾਨ ਨੇ ਪਿਛਲੇ ਸਾਲ 15 ਅਗਸਤ ਨੂੰ ਅਫਗਾਨਿਸਤਾਨ ’ਤੇ ਕਬਜ਼ਾ ਕਰ ਲਿਆ ਸੀ। ਇਸ ਤੋਂ ਪਹਿਲਾਂ ਅਮਰੀਕਾ ਅਤੇ ਨਾਟੋ ਦੇਸ਼ਾਂ ਦੇ ਫੌਜੀ ਅਫਗਾਨਿਸਤਾਨ ਛੱਡ ਚੁੱਕੇ ਸਨ। ਇਸ ਦੌਰਾਨ ਕਈ ਵਾਰ ਮਨੁੱਖੀ ਅਧਿਕਾਰ ਕਾਰਕੁੰਨ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਨੂੰ ਲੈ ਕੇ ਸੰਯੁਕਤ ਰਾਸਟਰ ਨੂੰ ਅਪੀਲ ਕਰ ਚੁੱਕੇ ਹਨ। ਇਸ ਕੜੀ ਵਿਚ ਸੰਯੁਕਤ ਰਾਸਟਰ ਦੀ ਟੀਮ ਦੇ ਮਾਹਿਰਾਂ ਨੇ ਇਸ ਗੱਲ ’ਤੇ ਸਹਿਮਤੀ ਜਤਾਈ ਹੈ ਕਿ ਤਾਲਿਬਾਨ ਔਰਤਾਂ ਨਾਲ ਜੋ ਕਰ ਰਿਹਾ ਹੈ, ਉਹ ਮਨੁੱਖਤਾ ਵਿਰੁੱਧ ਅਪਰਾਧ ਹੈ।
ਇਸ ਤਰ੍ਹਾਂ ਤਾਲਿਬਾਨ ਦੇ ਸੁਪਰੀਮ ਲੀਡਰ ਹਿਬਤੁੱਲਾ ਅਖੁੰਦਜਾਦਾ ਦੇ ਹੁਕਮਾਂ ਤੋਂ ਬਾਅਦ ਜਨਤਕ ਥਾਵਾਂ ’ਤੇ ਸਜਾ ਦੇਣ ਦੀ ਪ੍ਰਥਾ ਸੁਰੂ ਹੋ ਗਈ ਹੈ। ਇਹ ਸਾਰੀਆਂ ਸਜਾਵਾਂ ਸ਼ਰੀਆ ਕਾਨੂੰਨ ਅਨੁਸਾਰ ਦਿੱਤੀਆਂ ਜਾ ਰਹੀਆਂ ਹਨ। ਪਿਛਲੇ ਹਫਤੇ ਅਫਗਾਨਿਸਤਾਨ ਦੇ ਤਖਾਰ ਸੂਬੇ ਤੋਂ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਸੀ। ਇਸ ਵਿਚ 19 ਲੋਕਾਂ ਨੂੰ ਸਜ਼ਾ ਹੋਈ ਹੈ। ਨੂਰਿਸਤਾਨ ਸੂਬੇ ਵਿਚ ਸੰਗੀਤ ਸੁਣਨ ’ਤੇ ਇਕ ਔਰਤ ਨੂੰ ਕੁੱਟਿਆ ਗਿਆ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ