Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਵਿੱਤ ਵਿਭਾਗ ਵੱਲੋਂ 86 ਲੱਖ ਰੁਪਏ ਤੋਂ ਵੱਧ ਦੇ ਸ਼ੱਕੀ ਲੈਣ-ਦੇਣ ਲਈ 4 ਮੁਅੱਤਲ, ਕਈਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ

December 05, 2022 02:02 PM

-ਮਾਨ ਸਰਕਾਰ ਕਿਸੇ ਵੀ ਪੱਧਰ 'ਤੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰੇਗੀ : ਹਰਪਾਲ ਚੀਮਾ
-ਮਾਮਲੇ ਸਬੰਧੀ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਦੇ ਦਿੱਤੇ ਹੁਕਮ


ਚੰਡੀਗੜ੍ਹ, 5 ਦਸੰਬਰ (ਪੋਸਟ ਬਿਊਰੋ): ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਤ ਵਿਭਾਗ ਨੇ ਸੂਬੇ ਦੇ ਖਜ਼ਾਨਾ ਦਫਤਰਾਂ ਸਬੰਧੀ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ 'ਤੇ ਸਖਤ ਕਾਰਵਾਈ ਕਰਦੇ ਹੋਏ ਇਕ ਸੀਨੀਅਰ ਸਹਾਇਕ ਨੂੰ ਮੁਅੱਤਲ ਕਰਨ ਤੋਂ ਇਲਾਵਾ ਕਈ ਹੋਰ ਅਧਿਕਾਰੀਆਂ/ਕਰਮਚਾਰੀਆਂ ਨੂੰ 'ਕਾਰਨ ਦੱਸੋ ਨੋਟਿਸ' ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ, ਜਦੋਂਕਿ 86 ਲੱਖ ਰੁਪਏ ਤੋਂ ਵੱਧ ਦੇ ਸ਼ੱਕੀ ਲੈਣ-ਦੇਣ ਵਾਲੇ ਇਸ ਮਾਮਲੇ ਵਿੱਚ ਤਿੰਨ ਅਧਿਕਾਰੀ/ਕਰਮਚਾਰੀ ਪਹਿਲਾਂ ਹੀ ਮੁਅੱਤਲ ਹਨ। ਉਨ੍ਹਾਂ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਦੇ ਹੁਕਮ ਵੀ ਦਿੱਤੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਰਾਜ ਦੇ ਖਜ਼ਾਨਾ ਦਫਤਰਾਂ ਵਿੱਚ ਭ੍ਰਿਸ਼ਟਾਚਾਰ ਸਬੰਧੀ ਮਿਲੀਆਂ ਵੱਖ-ਵੱਖ ਸ਼ਿਕਾਇਤਾਂ ਦੀ ਜਾਂਚ ਕਰਨ ਲਈ 2 ਜੂਨ, 2022 ਨੂੰ ਵਿਭਾਗੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਜਾਂਚ ਕਮੇਟੀ ਦੀ ਰਿਪੋਰਟ ਦੇ ਆਧਾਰ 'ਤੇ ਇਕ ਸੁਪਰਡੈਂਟ, ਇਕ ਸੀਨੀਅਰ ਸਹਾਇਕ ਅਤੇ ਇਕ ਜੂਨੀਅਰ ਸਹਾਇਕ ਪਹਿਲਾਂ ਹੀ ਮੁਅੱਤਲ ਹਨ, ਜਦਕਿ ਇਕ ਸੀਨੀਅਰ ਸਹਾਇਕ ਨੂੰ ਅੱਜ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਸ਼ੱਕੀ ਵਿੱਤੀ ਲੈਣ-ਦੇਣ ਲਈ ਰਾਜ ਪੱਧਰੀ ਅਤੇ ਖੇਤਰੀ ਖਜ਼ਾਨਾ ਦਫਤਰਾਂ ਦੇ ਕਈ ਹੋਰ ਅਧਿਕਾਰੀਆਂ/ਕਰਮਚਾਰੀਆਂ ਨੂੰ 'ਕਾਰਨ ਦੱਸੋ ਨੋਟਿਸ' ਜਾਰੀ ਕੀਤੇ ਗਏ ਹਨ।
ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਜਾਂਚ ਕਮੇਟੀ ਵੱਲੋਂ ਸੌਂਪੀ ਰਿਪੋਰਟ ਅਨੁਸਾਰ ਕੁੱਲ 86,44,022 ਰੁਪਏ ਦੇ ਸ਼ੱਕੀ ਲੈਣ-ਦੇਣ ਪਾਏ ਗਏ ਹਨ ਅਤੇ ਇਸ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੇ ਇਮਾਨਦਾਰ ਅਤੇ ਸਮਰਪਿਤ ਅਧਿਕਾਰੀਆਂ ਤੇ ਕਰਮਚਾਰੀਆਂ ਅਤੇ ਰਾਜ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੀਆਂ ਪਹਿਲਕਦਮੀਆਂ ਦਾ ਸਮਰਥਨ ਕਰਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ ’ਤੇ ਬਰਦਾਸ਼ਤ ਨਹੀਂ ਕਰੇਗੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ