Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਪੰਜਾਬ ਦੀ ਨਵੀਂ ਖੇਤੀਬਾੜੀ ਨੀਤੀ 31 ਮਾਰਚ ਤੱਕ ਤਿਆਰ ਹੋਵੇਗੀ : ਕੁਲਦੀਪ ਸਿੰਘ ਧਾਲੀਵਾਲ

December 05, 2022 02:03 PM

-ਨਵੀਂ ਨੀਤੀ ਪੰਜਾਬ ਦੀ ਭੂਗੋਲਿਕ ਸਥਿਤੀ, ਮਿੱਟੀ ਦੀ ਸਿਹਤ, ਫਸਲਾਂ ਤੇ ਪਾਣੀ ਨੂੰ ਮੁੱਖ ਰੱਖ ਕੇ ਹੋਵੇਗੀ ਤਿਆਰ
-ਕੁਦਰਤੀ ਖੇਤੀ ਲਈ ਵੱਖਰੀ ਨੀਤੀ ਬਣਾਉਣ ਦਾ ਵੀ ਕੀਤਾ ਐਲਾਨ


ਚੰਡੀਗੜ੍ਹ, 5 ਦਸੰਬਰ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀਬਾੜੀ ਦੀ ਵਿਵਸਥਾ ਵਿੱਚ ਸੁਧਾਰ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਦਿਸ਼ਾ ‘ਚ ਅੱਗੇ ਵਧਦਿਆਂ 31 ਮਾਰਚ, 2023 ਤੱਕ ਸੂਬੇ ਦੀ ਨਵੀਂ ਖੇਤੀਬਾੜੀ ਨੀਤੀ ਤਿਆਰ ਕੀਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਨਵੀਂ ਖੇਤੀਬਾੜੀ ਨੀਤੀ ਪੰਜਾਬ ਦੀ ਭੂਗੋਲਿਕ ਸਥਿਤੀ, ਮਿੱਟੀ ਦੀ ਸਿਹਤ, ਫਸਲਾਂ ਤੇ ਪਾਣੀ ਦੀ ਉਪਲੱਬਧਤਾ ਨੂੰ ਮੁੱਖ ਰੱਖ ਕੇ ਤਿਆਰ ਕੀਤੀ ਜਾਵੇਗੀ, ਜਿਸ ਲਈ ਪ੍ਰਸਿੱਧ ਖੇਤੀਬਾੜੀ ਵਿਗਿਆਨੀਆਂ, ਮਾਹਿਰਾਂ ਤੇ ਕਿਸਾਨ ਜਥੇਬੰਦੀਆਂ ਨਾਲ ਸਲਾਹ ਮਸ਼ਵਰੇ ਕੀਤੇ ਜਾ ਰਹੇ ਹਨ।
ਧਾਲੀਵਾਲ ਨੇ ਅੱਜ ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵੱਲੋਂ ‘ਪੰਜਾਬ ਦਾ ਖੇਤੀ ਵਿਕਾਸ ਮਾਡਲ - ਕੁੱਝ ਨੀਤੀਗਤ ਮੁੱਦੇ ‘ਵਿਸ਼ੇ ‘ਤੇ ਕਰਵਾਈ ਗਈ ਕਿਸਾਨ ਗੋਸ਼ਟੀ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਗੈਰ ਜਿੰਮੇਵਾਰਾਨਾ ਰਵੱਈਏ ਤੇ ਗਲਤ ਨੀਤੀਆਂ ਕਾਰਨ ਪੰਜਾਬ ਦਾ ਸ਼ੁੱਧ ਪਾਣੀ, ਸ਼ੁੱਧ ਹਵਾ ਤੇ ਵਾਤਾਵਰਣ ਅਤੇ ਸਿਹਤਮੰਦ ਉਪਜਾਊ ਭੂਮੀ ਹੁਣ ਦੂਸ਼ਤ ਪਾਣੀ, ਜ਼ਹਿਰੀਲੀ ਹਵਾ ਅਤੇ ਗੈਰ-ਉਪਜਾਊ ਭੂਮੀ ਵਿੱਚ ਬਦਲ ਰਹੀ ਹੈ, ਜਿਸ ਨੂੰ ਸਾਫ਼ ਨੀਤੀ ਤੇ ਨੀਅਤ ਨਾਲ ਬਦਲਣ ਦੀ ਜ਼ਰੂਰਤ ਹੈ।
ਕੁਦਰਤੀ ਖੇਤੀ ਲਈ ਵੱਖਰੀ ਨੀਤੀ ਬਣਾਉਣ ਦਾ ਐਲਾਨ ਕਰਦਿਆਂ ਖੇਤੀ ਮੰਤਰੀ ਨੇ ਕਿਹਾ ਕਿ ਖੇਤੀ ਵਿੱਚ ਰਸਾਇਣਿਕ ਖਾਦਾਂ, ਨਦੀਨ ਨਾਸ਼ਕਾਂ ਅਤੇ ਕੀਟ ਨਾਸ਼ਕਾਂ ਦੀ ਹੱਦੋਂ ਵੱਧ ਵਰਤੋਂ ਕਾਰਨ ਲੋਕਾਂ ਨੂੰ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪਹਿਲਾਂ ਵਾਲੀ ਸਥਿਤੀ ਵਿੱਚ ਲਿਆਉਣ ਲਈ ਕੁਦਰਤੀ ਖੇਤੀ ਦੇ ਆਪਣੀ ਆਬੋ-ਹਵਾ ਅਨੁਸਾਰ ਕੰਮ ਕਰਨ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਖੇਤੀ ਸਿਰਫ਼ ਖੇਤੀ ਨਹੀਂ, ਇਹ ਜੀਵਨ ਨਾਲ ਜੁੜਿਆ ਹੋਇਆ ਮੁੱਦਾ ਹੈ।ਉਨ੍ਹਾਂ ਕੋਆਪ੍ਰੇਟਿਵ ਪ੍ਰਣਾਲੀ ਨੂੰ ਆਬਾਦ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਖੇਤੀ ਨੂੰ ਜ਼ਰੂਰਤ ਮੁਤਾਬਿਕ ਕਰਨ ਦੀ ਜ਼ਰੂਰਤ ਹੈ।
ਖੇਤੀ ਮੰਤਰੀ ਨੇ ਖੇਤੀ ਵਿੱਚ ਆਏ ਅਸਾਵੇਂਪਣ ਨੂੰ ਦੂਰ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਖੇਤੀਬਾੜੀ ਨੂੰ ਬਚਾਉਣ ਦੀ ਦਿਸ਼ਾ ਵਿੱਚ ਸਭ ਦੇ ਸਹਿਯੋਗ ਨਾਲ ਅੱਗੇ ਵਧੇਗੀ।ਉਨ੍ਹਾਂ ਕਿਹਾ ਕਿ ਖੇਤੀ ਕਰਨ ਲਈ ਵੱਡੀਆਂ ਮਸ਼ੀਨਾ ਖਰੀਦਣ ਦੀ ਥਾਂ ਛੋਟੀਆਂ ਮਸ਼ੀਨਾਂ ਦੀ ਸੁਯੋਗ ਵਰਤੋਂ ਕਰਨੀ ਚਾਹੀਦੀ ਹੈ, ਜਿਸ ਨਾਲ ਕਿਸਾਨਾਂ ਦੀ ਆਰਥਿਕਤਾ ‘ਚ ਵੀ ਸੁਧਾਰ ਹੋਵੇਗਾ। ਪੰਜਾਬ ਦੀਆਂ ਫਸਲਾਂ, ਪਾਣੀ ਅਤੇ ਮਿੱਟੀ ਤੇ ਵਾਤਾਵਰਣ ਨੂੰ ਕੇਂਦਰ ‘ਚ ਰੱਖ ਕੇ ਵੱਖ-ਵੱਖ ਕਾਨਫਰੰਸਾਂ ਕਰਨ ਦਾ ਐਲਾਨ ਕਰਦਿਆਂ ਉਨ੍ਹਾਂ ਕਿਹਾ ਸੂਬਾ ਸਰਕਾਰ ਕਿ ਖੇਤੀ ਮਾਹਿਰਾਂ ਤੇ ਖੇਤੀ ਵਿਗਿਆਨੀਆਂ ਤੇ ਤਜ਼ਰਬੇਕਾਰ ਲੋਕਾਂ ਦੀ ਮਦਦ ਨਾਲ ਖੇਤੀ ਖੇਤਰ ਨੂੰ ਮਜ਼ਬੂਤ ਕਰਨ ਦਾ ਹਰ ਸੰਭਵ ਯਤਨ ਕਰੇਗੀ।
ਇਸ ਕਾਨਫਰੰਸ ਮੌਕੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉੱਪ-ਕੁੱਲਪਤੀ ਡਾ. ਸਤਬੀਰ ਸਿੰਘ ਗੋਸਲ, ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਡਾ. ਗੁਰਵਿੰਦਰ ਸਿੰਘ, ਡਾ. ਦਵਿੰਦਰ ਸ਼ਰਮਾ, ਡਾ. ਗੁਰਕੰਵਲ ਸਿੰਘ, ਪ੍ਰੋਫੈਸਰ ਬਾਵਾ ਸਿੰਘ, ਪ੍ਰਿੰਸੀਪਲ ਸੁੱਚਾ ਸਿੰਘ, ਡਾ. ਕੁਲਦੀਪ ਸਿੰਘ ਆਦਿ ਤੋਂ ਇਲਾਵਾ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਰਵਿੰਦਰ ਸਿੰਘ ਅਤੇ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਆਦਿ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਸਕੱਤਰ ਅਰਸ਼ਦੀਪ ਸਿੰਘ ਥਿੰਦ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

 

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ