Welcome to Canadian Punjabi Post
Follow us on

28

March 2024
 
ਪੰਜਾਬ

ਗੈਂਗਸਟਰ ਗੋਲਡੀ ਬਰਾੜ ਨੂੰ ਹਿਰਾਸਤ ਵਿਚ ਲਏ ਜਾਣ ਦੇ ਦਾਅਵੇ ਖੋਖਲੇ ਸਾਬਤ ਹੋਣ ਮਗਰੋਂ ਭਗਵੰਤ ਮਾਨ ਚੁੱਪ ਕਿਉਂ : ਅਕਾਲੀ ਦਲ

December 05, 2022 02:05 PM

-ਬਿਕਰਮ ਮਜੀਠੀਆ ’ਤੇ ਉਂਗਲ ਚੁੱਕਣ ਤੋਂ ਪਹਿਲਾਂ ਆਪ ਆਗੂ ਆਪਣੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਪੁੱਛਣ ਕਿ ਉਹਨਾਂ ਨੇ ਮਜੀਠੀਆ ਤੋਂ ਲਿਖਤੀ ਮੁਆਫੀ ਕਿਉਂ ਮੰਗੀ ਸੀ : ਅਰਸ਼ਦੀਪ ਕਲੇਰ
-ਅਕਾਲੀ ਦਲ ਕੰਗ ਖਿਲਾਫ ਅਦਾਲਤੀ ਮਾਣਹਾਨੀ ਦੀ ਕਾਰਵਾਈ ਬਾਰੇ ਵਿਚਾਰ ਕਰੇਗਾ


ਚੰਡੀਗੜ੍ਹ, 5 ਦਸੰਬਰ (ਪੋਸਟ ਬਿਊਰੋ): ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਨੂੰ ਆਖਿਆ ਕਿ ਉਹਨਾਂ ਵੱਲੋਂ ਗੈਂਗਸਟਰ ਗੋਲਡੀ ਬਰਾੜ ਨੂੰ ਹਿਰਾਸਤ ਵਿਚ ਲਏ ਜਾਣ ਦੇ ਦਾਅਵਿਆਂ ਦੀ ਫੂਕ ਨਿਕਲਣ ਮਗਰੋਂ ਉਹਨਾਂ ਚੁੱਪੀ ਕਿਉਂ ਧਾਰ ਲਈ ਹੈ ਜਦੋਂ ਕਿ ਗੋਲਡੀ ਬਰਾੜ ਟੀਵੀ ਇੰਟਰਵਿਊ ਜਨਤਕ ਹਨ ਜਿਹਨਾਂ ਵਿਚ ਉਹ ਉਹਨਾਂ ਦੇ ਦਾਅਵੇ ਨੂੰ ਨਕਾਰ ਰਿਹਾ ਹੈ।
ਅੱਜ ਸ਼ਾਮ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਤੇ ਕਾਨੂੰਨੀ ਸਲਾਹਕਾਰ ਐਡਵੋਕੇਟ ਅਰਸ਼ਦੀਪ ਸਿੰਘ ਕਲੇਕਰ ਨੇ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੋਲਡੀ ਬਰਾੜ ਨੂੰ ਅਮਰੀਕੀ ਏਜੰਸੀਆਂ ਵੱਲੋਂ ਅਮਰੀਕਾ ਵਿਚ ਹਿਰਾਸਤ ਵਿਚ ਲੈਣ ਦਾ ਦਾਅਵਾ ਕੀਤੇ ਨੂੰ 3 ਦਿਨ ਬੀਤ ਚੁੱਕੇ ਹਨ ਤੇ ਜਾਪਦਾ ਹੈ ਕਿ ਉਹਨਾਂ ਸਿਰਫ ਆਪ ਲਈਵੋਟਾਂ ਲੈਣ ਵਾਸਤੇ ਇਹ ਬਿਆਨਬਾਜ਼ੀ ਕੀਤੀ। ਉਹਨਾਂ ਕਿਹਾ ਕਿ ਉਦੋਂ ਤੋਂ ਹੁਣ ਤੱਕ ਨਾ ਤਾਂ ਭਾਰਤੀ ਵਿਦੇਸ਼ ਮੰਤਰਾਲੇ ਜਾਂ ਗ੍ਰਹਿ ਮੰਤਰਾਲੇ ਜਾਂ ਪੰਜਾਬ ਦੇ ਡੀ ਜੀ ਪੀ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਗੋਲਡੀ ਬਰਾੜ ਬਾਰੇ ਦਾਅਵੇ ਦੀ ਪੁਸ਼ਟੀ ਕੀਤੀਹੈ। ਉਹਨਾਂ ਕਿਹਾ ਕਿ ਅਮਰੀਕੀ ਏਜੰਸੀਆਂ ਨੇ ਵੀ ਪੰਜਾਬ ਦੇ ਮੁੱਖ ਮੰਤਰੀ ਦੇ ਦਾਅਵਿਆਂ ਬਾਰੇ ਇਕ ਸ਼ਬਦ ਨਹੀਂ ਕਿਹਾ।
ਆਪ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਵੱਲੋਂ ਪਿਛਲੀਆਂ ਸਰਕਾਰਾਂ ਵੱਲੋਂ ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰਨ ਦੇ ਕੀਤੇ ਦਾਅਵੇ ਦੀ ਨਿਖੇਧੀ ਕਰਦਿਆਂ ਐਡਵੋਕੇਟ ਕਲੇਰ ਨੇ ਆਪ ਆਗੂ ਨੂੰ ਚੇਤੇ ਕਰਵਾਇਆ ਕਿ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਲਾਰੰਸ ਬਿਸ਼ਨੋਈ ਗੈਂਗ ਨੇ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੈਠ ਕੇ ਕਰਵਾਇਆ ਹੈ ਤੇ ਇਹ ਜੇਲ੍ਹ ਸਿੱਧਾ ਹੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਪ ਸਰਕਾਰ ਦੇ ਕੰਟਰੋਲ ਅਧੀਨ ਹੈ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਪੰਜਾਬ ਵਿਚ ਆਪ ਸਰਕਾਰ ਕਾਨੂੰਨ ਵਿਵਸਥਾ ਸੰਭਾਲਣ ਵਿਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਅਤੇ ਹੁਣ ਇਹ ਆਪਣੀ ਅਸਫਲਤਾ ਦਾ ਸਿਹਰਾ ਪਿਛਲੀਆਂ ਸਰਕਾਰਾਂ ਸਿਰ ਭੰਨਣਾ ਚਾਹੁੰਦੀ ਹੈ।
ਆਪ ਆਗੂ ਦੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਬਾਰੇ ਕੀਤੇ ਦਾਅਵਿਆਂ ਦਾ ਮਖੌਲ ਉਡਾਉਂਦਿਆਂ ਅਕਾਲੀ ਦਲ ਦੇ ਬੁਲਾਰੇ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਆਪ ਦੇ ਆਗੂ ਇਹ ਭੁੱਲ ਗਏ ਹਨ ਕਿ ਉਹਨਾਂ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਸ ਮਾਮਲੇ ਵਿਚ ਅਦਾਲਤ ਵਿਚ ਲਿਖਤੀ ਮੁਆਫੀ ਸਰਦਾਰ ਮਜੀਠੀਆ ਤੋਂ ਮੰਗੀ ਹੈ। ਉਹਨਾਂ ਸਵਾਲ ਕੀਤਾ ਕਿ ਕੀ ਉਹ ਆਪ ਵਿਚ ਕੇਜਰੀਵਾਲ ਤੋਂ ਵੀ ਉਪਰ ਹਨ।
ਆਪ ਦੇ ਬੁਲਾਰੇ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਮਜੀਠੀਆ ਨੂੰ ਦਿੱਤੀ ਜ਼ਮਾਨਤ ਬਾਰੇ ਕੀਤੀਆਂ ਟਿੱਪਣੀਆਂ ਦਾ ਗੰਭੀਰ ਨੋਟਿਸ ਲੈਂਦਿਆਂ ਐਡਵੋਕੇਟ ਕਲੇਰ ਨੇ ਕਿਹਾ ਕਿ ਉਹਨਾਂ ਦੀਆਂ ਟਿੱਪਣੀਆਂ ਅਦਾਲਤ ਦੀ ਸਿੱਧੇ ਤੌਰ ’ਤੇ ਮਾਣਹਾਨੀ ਹਨ ਤੇ ਉਹ ਉਹਨਾਂ ਖਿਲਾਫ ਕਾਨੂੰਨੀ ਕਾਰਵਾਈ ਦੇ ਸਾਰੇ ਵਿਕਲਪ ਵਿਚਾਰਨਗੇ।
ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਅੱਜ ਨਸ਼ਾ ਪੰਜਾਬ ਦੇ ਹਰ ਕੋਨੇ ਵਿਚ ਉਪਲਬਧ ਹੈ ਤੇ ਲੋਕਾਂ ਨੇ ਪਿਛਲੇ 8 ਮਹੀਨਿਆਂ ਵਿਚ ਕਈ ਵਾਰ ਆਪ ਸਰਕਾਰ ਦੇ ਮੰਤਰੀਆਂ ਨੂੰ ਇਹਵਿਖਾਇਆ ਵੀ ਹੈ। ਉਹਨਾਂ ਕਿਹਾ ਕਿ ਬਜਾਏ ਆਪਣੀਆਂ ਗਲਤੀਆਂ ਮੰਨਣ ਤੇ ਦਰੁੱਸਤੀ ਵਾਲੇ ਕਦਮ ਚੁੱਕਣ ਦੇ ਆਮ ਆਦਮੀ ਪਾਰਟੀ ਸਰਕਾਰ ਇਸਦਾ ਸਿਹਰਾ ਪਿਛਲੀਆਂ ਸਰਕਾਰਾਂ ਸਿਰ ਭੰਨਣਾ ਚਾਹੁੰਦੀਹੈ ਜੋ ਬਹੁਤ ਸ਼ਰਮਨਾਕ ਗੱਲ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ