Welcome to Canadian Punjabi Post
Follow us on

01

July 2025
 
ਕੈਨੇਡਾ

ਕੈਨੇਡੀਅਨ ਫੌਜ ਵਿੱਚ ਭਰਤੀ ਹੋਣ ਲਈ ਹੁਣ ਪਰਮਾਨੈਂਟ ਰੈਜ਼ੀਡੈਂਟਸ ਵੀ ਕਰ ਸਕਣਗੇ ਅਪਲਾਈ

December 05, 2022 10:50 PM

ਓਟਵਾ, 5 ਦਸੰਬਰ (ਪੋਸਟ ਬਿਊਰੋ) : ਪਰਮਾਨੈਂਟ ਰੈਜ਼ੀਡੈਂਟਸ ਵੀ ਹੁਣ ਕੈਨੇਡੀਅਨ ਆਰਮਡ ਫੋਰਸਿਜ਼ ਜੁਆਇਨ ਕਰ ਸਕਣਗੇ।
ਰਕਰੂਟਮੈਂਟ ਨੰਬਰ ਵਧਾਉਣ ਲਈ ਕੈਨੇਡਾ ਦੀ ਫੌਜ ਵੱਲੋਂ ਕੀਤਾ ਜਾਣਾ ਵਾਲਾ ਇਹ ਤਾਜ਼ਾ ਉਪਰਾਲਾ ਹੈ। ਜਿ਼ਕਰਯੋਗ ਹੈ ਕਿ ਮਾਰਚ ਤੱਕ ਕੈਨੇਡਾ ਦੀ ਫੌਜ ਨੂੰ 5,900 ਨਵੇਂ ਮੈਂਬਰ ਭਰਤੀ ਕਰਨੇ ਸਨ ਪਰ ਇਹ ਟੀਚਾ ਪੂਰਾ ਨਹੀਂ ਹੋ ਸਕਿਆ।ਅਧਿਕਾਰੀਆਂ ਵੱਲੋਂ ਦੋਸ਼ ਲਾਇਆ ਗਿਆ ਹੈ ਕਿ ਇਹ ਟੀਚਾ ਪੂਰਾ ਨਾ ਹੋਣ ਪਿੱਛੇ ਕੁੱਝ ਕਾਰਨ ਜਿ਼ੰਮੇਵਾਰ ਹਨ ਜਿਨ੍ਹਾਂ ਵਿੱਚ ਕੋਵਿਡ-19 ਮਹਾਂਮਾਰੀ ਤੇ ਫੌਜ ਵਿੱਚ ਜਿਨਸੀ ਸ਼ੋਸ਼ਣ ਦੇ ਸਾਹਮਣੇ ਆਉਣ ਵਾਲੇ ਮਾਮਲੇ ਮੁੱਖ ਤੌਰ ਉੱਤੇ ਸ਼ਾਮਲ ਹਨ। ਇਸ ਕਾਰਨ 8000 ਸੈਨਿਕ, ਸੇਲਰਜ਼ ਤੇ ਏਵੀਏਟਰਜ਼ ਫੌਜ ਕੋਲ ਘੱਟ ਹਨ।
ਹੁਣ ਤੱਕ ਇਹ ਪ੍ਰਬੰਧ ਸੀ ਕਿ ਕੈਨੇਡਾ ਦੇ ਪਰਮਾਨੈਂਟ ਰੈਜ਼ੀਡੈਂਟਸ ਉਦੋਂ ਹੀ ਫੌਜ ਵਿੱਚ ਜਾ ਸਕਦੇ ਸਨ ਜੇ ਉਹ ਸਕਿੱਲਡ ਪ੍ਰੋਫੈਸ਼ਨਲਜ਼ ਹੁੰਦੇ ਸਨ ਤੇ ਜਿਨ੍ਹਾਂ ਨੂੰ ਵਿਦੇਸ਼ੀ ਫੌਜ ਵੱਲੋਂ ਸਿਖਲਾਈ ਪ੍ਰਾਪਤ ਹੁੰਦੀ ਸੀ। ਪਰ ਫੈਡਰਲ ਸਰਕਾਰ ਵੱਲੋਂ ਹੁਣ ਇਸ ਸਬੰਧ ਵਿੱਚ ਅਰਜ਼ੀਆਂ ਹਾਸਲ ਕਰਨ ਦਾ ਦਾਇਰਾ ਵਧਾਇਆ ਜਾ ਰਿਹਾ ਹੈ। ਡਿਪਾਰਟਮੈਂਟ ਆਫ ਨੈਸ਼ਨਲ ਡਿਫੈਂਸ ਦਾ ਕਹਿਣਾ ਹੈ ਕਿ ਮਿਲਟਰੀ ਜੁਆਇਨ ਕਰਨ ਨਾਲ ਪਰਮਾਨੈਂਟ ਰੈਜ਼ੀਡੈਂਟਸ ਨੂੰ ਨਾਗਰਿਕਤਾ ਹਾਸਲ ਕਰਨ ਵਿੱਚ ਮਦਦ ਮਿਲ ਸਕਦੀ ਹੈ। ਅਜਿਹਾ ਇਸ ਲਈ ਕਿਉਂਕਿ ਉਨ੍ਹਾਂ ਦੀਆਂ ਅਰਜ਼ੀਆਂ ਨੂੰ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਤਰਜੀਹ ਦਿੱਤੀ ਜਾਵੇਗੀ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ ਅੰਦਰੂਨੀ ਵਪਾਰ ਰੁਕਾਵਟਾਂ ਦਾ ਕਰ ਲਿਆ ਜਾਵੇਗਾ ਹੱਲ : ਕਾਰਨੀ ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ