Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਜਿਨਸੀ ਹਮਲੇ ਦੇ ਦੋਸ਼ ਤੋਂ ਫੋਰਟਿਨ ਨੂੰ ਕੀਤਾ ਗਿਆ ਬਰੀ

December 05, 2022 10:51 PM

ਕਿਊਬਿਕ, 5 ਦਸੰਬਰ (ਪੋਸਟ ਬਿਊਰੋ) : 1988 ਦੇ ਜਿਨਸੀ ਹਮਲੇ ਦੇ ਇੱਕ ਮਾਮਲੇ ਵਿੱਚ ਕਿਊਬਿਕ ਦੇ ਸਿਵਲੀਅਨ ਜੱਜ ਵੱਲੋਂ ਮੇਜਰ ਜਨਰਲ ਡੈਨੀ ਫੋਰਟਿਨ ਨੂੰ ਬਰੀ ਕਰ ਦਿੱਤਾ ਗਿਆ ਹੈ।
ਜੱਜ ਰਿਚਰਡ ਮੈਰੇਡਿੱਥ ਨੇ ਫੈਸਲਾ ਸੁਣਾਉਂਦਿਆਂ ਆਖਿਆ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਸਿ਼ਕਾਇਤਕਰਤਾ ਉੱਤੇ ਜਿਨਸੀ ਹਮਲਾ ਜ਼ਰੂਰ ਹੋਇਆ ਹੋਵੇਗਾ ਪਰ ਕ੍ਰਾਊਨ ਇਹ ਸਿੱਧ ਕਰਨ ਵਿੱਚ ਕਾਮਯਾਬ ਨਹੀਂ ਹੋ ਸਕੇ ਕਿ ਫੋਰਟਿਨ ਹੀ ਉਹ ਸ਼ਖਸ ਸੀ ਜਿਸ ਨੇ ਉਸ ਮਹਿਲਾ ਉੱਤੇ ਹਮਲਾ ਕੀਤਾ ਸੀ।ਜਿ਼ਕਰਯੋਗ ਹੈ ਕਿ ਫੋਰਟਿਨ ਮਈ 2021 ਤੱਕ ਕੋਵਿਡ-19 ਵੈਕਸੀਨ ਵੰਡ ਵਾਸਤੇ ਫੈਡਰਲ ਸਰਕਾਰ ਵੱਲੋਂ ਇਨ ਚਾਰਜ ਫੌਜੀ ਅਧਿਕਾਰੀ ਸਨ। ਪਰ ਜਦੋਂ ਇਸ ਤਰ੍ਹਾਂ ਦੇ ਇਲਜ਼ਾਮ ਉਨ੍ਹਾਂ ਉੱਤੇ ਲਗਾਏ ਗਏ ਤਾਂ ਉਨ੍ਹਾਂ ਨੂੰ ਇਸ ਅਹੁਦੇ ਤੋਂ ਹਟਾ ਦਿੱਤਾ ਗਿਆ।
ਇਹ ਫੈਸਲਾ ਆਉਣ ਤੋਂ ਕੁੱਝ ਸਮੇਂ ਬਾਅਦ ਹੀ ਫੋਰਟਿਨ ਨੇ ਇਹ ਦਾਅਵਾ ਕੀਤਾ ਕਿ ਉਸ ਨੂੰ ਸਿਆਸੀ ਦਖਲਅੰਦਾਜ਼ੀ ਦਾ ਸਿ਼ਕਾਰ ਬਣਾਇਆ ਗਿਆ। ਉਨ੍ਹਾਂ ਪੱਤਰਕਾਰਾਂ ਸਾਹਮਣੇ ਆਖਿਆ ਕਿ ਉਹ ਚਾਹੁੰਦੇ ਹਨ ਕਿ ਫੌਜ ਵਿੱਚ ਉਨ੍ਹਾਂ ਨੂੰ ਇਸ ਅਹੁਦੇ ਦੇ ਬਰਾਬਰ ਦੇ ਅਹੁਦੇ ਉੱਤੇ ਬਹਾਲ ਕੀਤਾ ਜਾਵੇ।ਇਹ ਦੋਸ ਫੋਰਟਿਨ ਉੱਤੇ ਉਸ ਸਮੇਂ ਦੇ ਹਨ ਜਦੋਂ ਉਹ ਸੇਂਟ ਜੀਨ ਸੁਰ ਰਿਸੇਲਿਊ, ਕਿਊਬਿਕ ਵਿੱਚ ਮਿਲਟਰੀ ਕਾਲਜ ਵਿੱਚ ਸਨ ਤੇ ਸਿ਼ਕਾਇਤਕਰਤਾ ਵੀ ਉੱਥੇ ਹੀ ਟਰੇਨਿੰਗ ਕਰਦੀ ਸੀ।
ਸਿ਼ਕਾਇਤਕਰਤਾ ਨੇ ਅਦਾਲਤ ਨੂੰ ਦੱਸਿਆ ਕਿ ਉਸ ਨੂੰ ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਉਸ ਉੱਤੇ ਫੋਰਟਿਨ ਵੱਲੋਂ ਹੀ ਜਿਨਸੀ ਹਮਲਾ ਕੀਤਾ ਗਿਆ ਸੀ ਤੇ ਉਸ ਦੇ ਵਕੀਲ ਨੇ ਦੱਸਿਆ ਕਿ 2021 ਵਿੱਚ ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਉਹ ਰਿਟਾਇਰ ਹੋ ਗਈ ਕਿਉਂਕਿ ਜੇ ਉਹ ਪਹਿਲਾਂ ਬੋਲਦੀ ਤਾਂ ਉਸ ਨੂੰ ਆਪਣਾ ਕਰੀਅਰ ਖਰਾਬ ਹੋਣ ਦਾ ਡਰ ਸੀ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ